ਜ਼ਿਲ੍ਹੇ ’ਚ ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ : ਡੀ.ਸੀ
ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਵਿਚ ਸ਼ੁਰੂ ਹੋ ਚੁੱਕੇ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ’ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਹੁਕਮਾਂ ਵਿਚ ਦੱਸਿਆ ਕਿ ਅਕਸਰ ਦੇਖਣ ਵਿਚ ਆਉਂਦਾ ਹੈ ਕਿ ਝੋਨੇ ਨੂੰ ਕੱਟਣ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ ਜੋ ਰਾਤ ਵੇਲੇ ਤਰੇਲ ਪੈਣ ਕਾਰਨ ਗਿੱਲੇ ਹੋਏ ਝੋਨੇ ਨੂੰ ਕੱਟ ਦਿੰਦੀਆਂ ਹਨ ਜਿਸ ਨਾਲ ਝੋਨੇ ਵਿਚ ਨਮੀ ਦੀ ਮਾਤਰਾ ਨਿਰਧਾਰਿਤ ਮਾਪਦੰਡ ਤੋਂ ਵੱਧ ਜਾਂਦੀ ਹੈ।
ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਵਿਚ ਸ਼ੁਰੂ ਹੋ ਚੁੱਕੇ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ’ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਹੁਕਮਾਂ ਵਿਚ ਦੱਸਿਆ ਕਿ ਅਕਸਰ ਦੇਖਣ ਵਿਚ ਆਉਂਦਾ ਹੈ ਕਿ ਝੋਨੇ ਨੂੰ ਕੱਟਣ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ ਜੋ ਰਾਤ ਵੇਲੇ ਤਰੇਲ ਪੈਣ ਕਾਰਨ ਗਿੱਲੇ ਹੋਏ ਝੋਨੇ ਨੂੰ ਕੱਟ ਦਿੰਦੀਆਂ ਹਨ ਜਿਸ ਨਾਲ ਝੋਨੇ ਵਿਚ ਨਮੀ ਦੀ ਮਾਤਰਾ ਨਿਰਧਾਰਿਤ ਮਾਪਦੰਡ ਤੋਂ ਵੱਧ ਜਾਂਦੀ ਹੈ। ਅਜਿਹਾ ਝੋਨਾ ਮੰਡੀਆਂ ਵਿਚ ਖ਼ਰੀਦਣ ਸਮੇਂ ਖ਼ਰੀਦ ਏਜੰਸੀਆਂ ਵੱਲੋਂ ਅਸਮਰਥਾ ਜਤਾਈ ਜਾਂਦੀ ਹੈ ਜਿਸ ਨਾਲ ਕਿਸਾਨਾਂ ਨੂੰ ਖ਼ੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਖੇਤਾਂ ਵਿਚ ਪਰਾਲੀ ਜਾਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਕਿਸੇ ਵੀ ਹਾਲਤ ਵਿਚ ਅੱਗ ਨਾ ਲਾਈ ਜਾਵੇ। ਜ਼ਿਕਰਯੋਗ ਹੈ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੰਬਾਈਨ ਮਾਲਕਾਂ ਨੂੰ ਕਟਾਈ ਦੌਰਾਨ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਕੰਬਾਈਨਾਂ ’ਤੇ ਲਾਉਣ ਦੀਆਂ ਹਦਾਇਤਾਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਜ਼ਿਲ੍ਹੇ ਵਿਚ ਕੋਈ ਵੀ ਕੰਬਾਈਨ ਬਿਨਾਂ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਦੇ ਕਟਾਈ ਨਹੀਂ ਕਰੇਗੀ ਅਤੇ ਸਾਰੀਆਂ ਕੰਬਾਈਨਾਂ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਨਹੀਂ ਕਰਨਗੀਆਂ। ਇਹ ਹੁਕਮ 14 ਨਵੰਬਰ 2026 ਤੱਕ ਲਾਗੂ ਰਹਿਣਗੇ।