18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਹਲਕਾ ਚੱਬੇਵਾਲ ਸਖ਼ੀਆਂ ਦੀ ਮਿਹਨਤ ਸਦਕਾ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਟੀਚਾ ਪੂਰਾ ਕਰਨ ‘ਚ ਰਿਹਾ ਮੋਹਰੀ-ਡਾ. ਰਾਜ ਕੁਮਾਰ

ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਚੱਬੇਵਾਲ ਵਿਧਾਇਕ ਡਾ. ਇਸ਼ਾਂਕ ਕੁਮਾਰ ਵਲੋਂ ਕਰਵਾਏ ਸਖੀ ਸਨਮਾਨ ਸਮਾਰੋਹ ਵਿਚ ਮਹਿਲਾਵਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ।

ਸਖੀ ਸਨਮਾਨ ਸਮਾਗਮ ਦੌਰਾਨ ਹਲਕਾ ਚੱਬੇਵਾਲ ਦੀਆਂ ਸਖ਼ੀਆਂ ਨਾਲ ਮੈਂਬਰ ਪਾਰਲੀਮੈਂਟ ਹੁਸ਼ਿਆਰਪੁਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਡਾ. ਇਸ਼ਾਂਕ ਕੁਮਾਰ, ਸੁਆਮੀ ਸੱਤਿਆਵਰਤਾ ਨੰਦ ਤੇ ਹੋਰ। 18-09-2026
ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਚੱਬੇਵਾਲ ਵਿਧਾਇਕ ਡਾ. ਇਸ਼ਾਂਕ ਕੁਮਾਰ ਵਲੋਂ ਕਰਵਾਏ ਸਖੀ ਸਨਮਾਨ ਸਮਾਰੋਹ ਵਿਚ ਮਹਿਲਾਵਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ। ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਜ਼ਮੀਨੀ ਪੱਧਰ ‘ਤੇ ਮਹਿਲਾਵਾਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਸਖ਼ੀਆਂ ਦੇ ਸਨਮਾਨ ਲਈ ਕਰਵਾਏ ਸਮਾਰੋਹ ‘ਚ ਵੱਡੀ ਗਿਣਤੀ ‘ਚ ਮਹਿਲਾਵਾਂ ਨੇ ਸ਼ਮੂਲੀਅਤ ਕਰਦਿਆਂ ਇਸ ਨੂੰ ਸਾਂਝ ਅਤੇ ਆਪਣੇਪਣ ਨਾਲ ਸਫਲ ਬਣਾਇਆ। ਇਸ ਮੌਕੇ ਮੈਂਬਰ ਪਾਰਲੀਮੈਂਟ ਹੁਸ਼ਿਆਰਪੁਰ ਡਾ. ਰਾਜ ਕੁਮਾਰ ਚੱਬੇਵਾਲ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਚੱਬੇਵਾਲ ਦੀ ਹਰ ਯੋਗ ਮਹਿਲਾ ਤੱਕ ਪਹੁੰਚਾਉਣ ਲਈ ਸਖ਼ੀਆਂ ਵਲੋਂ ਕੀਤੀ ਮਿਹਨਤ ਤੇ ਉਨ੍ਹਾਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਡਾ. ਰਾਜ ਕੁਮਾਰ ਨੇ ਕਿਹਾ ਕਿ ਸਖ਼ੀਆਂ ਨੇ ਯੋਜਨਾ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਮਹਿਲਾਵਾਂ ਨਾਲ ਸਿੱਧਾ ਸੰਪਰਕ ਬਣਾਉਂਦਿਆਂ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਵਿਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਚੱਬੇਵਾਲ ਦੀਆਂ ਸਖ਼ੀਆਂ ਨੇ ਤਨਦੇਹੀ ਨਾਲ ਪੁਰਜ਼ੋਰ ਮਿਹਨਤ ਕਰਦਿਆਂ ਸਾਡੇ ਹਲਕੇ ਨੂੰ ਪੂਰੇ ਜ਼ਿਲ੍ਹੇ ਵਿਚ ਸਭ ਤੋਂ ਪਹਿਲਾਂ ਇਹ ਟੀਚਾ ਪੂਰਾ ਕਰਨ ਵਾਲਾ ਹਲਕਾ ਬਣਾਇਆ ਜਿਸ ਲਈ ਮੈਨੂੰ ਇਨ੍ਹਾਂ ‘ਤੇ ਮਾਣ ਹੈ। ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਸਾਖੀਆਂ ਤੇ ਹਲਕੇ ਦੀਆਂ ਸਾਰੀਆਂ ਮਹਿਲਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੇਰੇ ਹਲਕਾ ਰੂਪੀ ਪਰਿਵਾਰ ਦੀਆਂ ਮੇਰੀਆਂ ਮਾਵਾਂ ਦਾ ਅਸ਼ੀਰਵਾਦ ਅਤੇ ਭੈਣਾਂ ਦਾ ਵਿਸ਼ਵਾਸ ਮੇਰੇ ਲਈ ਸਭ ਤੋਂ ਵੱਡੀ ਤਾਕਤ ਹੈ ਅਤੇ ਇਸ ਨੂੰ ਬਣਾਈ ਰੱਖਣਾ ਮੇਰੀ ਸਭ ਤੋਂ ਵੱਡੀ ਜ਼ਿੰਮੇਵਾਰੀ ਵੀ ਹੈ। ਅੱਜ ਇੰਨੀ ਵੱਡੀ ਗਿਣਤੀ ਵਿਚ ਮਾਵਾਂ-ਧੀਆਂ ਅਤੇ ਭੈਣਾਂ ਨੂੰ ਇਕੱਠੇ ਦੇਖ ਕੇ ਜੋ ਆਪਣੇਪਣ ਅਤੇ ਪਿਆਰ ਮਹਿਸੂਸ ਹੋ ਰਿਹਾ ਹੈ, ਉਹ ਮੇਰੇ ਲਈ ਬਹੁਤ ਖ਼ਾਸ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਲੋਕ-ਭਲਾਈ ਦੀ ਯੋਜਨਾ ਦੀ ਸਫਲਤਾ ਸਿਰਫ਼ ਉਸ ਦੇ ਐਲਾਨ ਨਾਲ ਨਹੀਂ, ਸਗੋਂ ਉਸ ਨੂੰ ਲੋਕਾਂ ਤੱਕ ਸਹੀ ਢੰਗ ਨਾਲ ਪਹੁੰਚਾਉਣ ਨਾਲ ਹੁੰਦੀ ਹੈ। ਸਮਾਗਮ ਵਿਚ ਸੁਆਮੀ ਸੱਤਿਆਵਰਤਾ ਨੰਦ ਦੀ ਹਾਜ਼ਰੀ ਨੇ ਵੀ ਮੌਕੇ ਨੂੰ ਹੋਰ ਵਿਸ਼ੇਸ਼ ਬਣਾਇਆ।
ਪਿਛਲੀ ਖ਼ਬਰ ਡੀ. ਪੀ. ਰਾਜਨ ਚੌਧਰੀ ਨੇ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ’ਚ ਸੋਨੇ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਸਿਲੇਬਸ ’ਚ ‘ਨਿਰਮਲ ਸੰਪਰਦਾ’ ਦੇ ਇਤਿਹਾਸ ਨਾਲ ਸੰਬੰਧਿਤ ਵਿਸ਼ਾ ਸ਼ਾਮਿਲ-ਡਾ. ਅਨੀਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।