20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸੰਚਾਰ ਹੁਨਰ ਤੇ ਸ਼ਖ਼ਸੀਅਤ ਵਿਕਾਸ ਤੇ ਕਿੱਤਾਮੁਖੀ ਮਾਰਗ-ਦਰਸ਼ਨ ਸੈਸ਼ਨ ਕਰਵਾਇਆ

ਹੁਸ਼ਿਆਰਪੁਰ, 19 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਟ੍ਰੇਨਿੰਗ ਤੇ ਪਲੇਸਮੈਂਟ ਵਿਭਾਗ ਵਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਚੱਜੀ ਦਿਸ਼ਾ ਦੇਣ ਦੇ ਉਦੇਸ਼ ਨਾਲ ‘ਸੰਚਾਰ ਹੁਨਰ ਅਤੇ ਸ਼ਖ਼ਸੀਅਤ ਵਿਕਾਸ’ ’ਤੇ ਵਿਸ਼ੇਸ਼ ਕਿੱਤਾਮੁਖੀ ਮਾਰਗ-ਦਰਸ਼ਨ ਸੈਸ਼ਨ ਕਰਵਾਇਆ। ਸਮਾਗਮ ’ਚ ਬੀ.

ਅਜੀਤ ਡੈਸਕ 20-09-2026
ਹੁਸ਼ਿਆਰਪੁਰ, 19 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਟ੍ਰੇਨਿੰਗ ਤੇ ਪਲੇਸਮੈਂਟ ਵਿਭਾਗ ਵਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਚੱਜੀ ਦਿਸ਼ਾ ਦੇਣ ਦੇ ਉਦੇਸ਼ ਨਾਲ ‘ਸੰਚਾਰ ਹੁਨਰ ਅਤੇ ਸ਼ਖ਼ਸੀਅਤ ਵਿਕਾਸ’ ’ਤੇ ਵਿਸ਼ੇਸ਼ ਕਿੱਤਾਮੁਖੀ ਮਾਰਗ-ਦਰਸ਼ਨ ਸੈਸ਼ਨ ਕਰਵਾਇਆ। ਸਮਾਗਮ ’ਚ ਬੀ. ਟੈੱਕ . ਦੇ ਵੱਖ-ਵੱਖ ਕੋਰਸਾਂ ਕੰਪਿਊਟਰ ਸਾਇੰਸ, ਇਲੈਕਟ੍ਰੀਕਲ, ਮਕੈਨੀਕਲ ਤੇ ਸਿਵਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਸੈਸ਼ਨ ਦੌਰਾਨ ਮੁੱਖ ਬੁਲਾਰੇ ਮਿਸ ਨਾਜ਼ਮ ਰਿਆੜ ਨੇ ਵਿਦਿਆਰਥੀਆਂ ਨੂੰ ਮੌਜੂਦਾ ਸਮੇਂ ਦੀਆਂ ਲੋੜਾਂ ਅਨੁਸਾਰ ਸੰਚਾਰ ਹੁਨਰ ਤੇ ਸ਼ਖ਼ਸੀਅਤ ਨੂੰ ਨਿਖਾਰਨ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਉਦਯੋਗਿਕ ਜਗਤ ਵਿਚ ਪ੍ਰਵੇਸ਼ ਕਰਨ ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆਂ ਲਈ ਪ੍ਰਭਾਵਸ਼ਾਲੀ ਸੰਚਾਰ, ਆਤਮ-ਵਿਸ਼ਵਾਸ, ਆਪਸੀ ਸੰਬੰਧਾਂ ਦੇ ਹੁਨਰ, ਪੇਸ਼ੇਵਰ ਸ਼ਿਸ਼ਟਾਚਾਰ ਤੇ ਸਕਾਰਾਤਮਿਕ ਸ਼ਖ਼ਸੀਅਤ ਦੇ ਗੁਣਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਸੈਸ਼ਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਸਮੁੱਚੇ ਪੇਸ਼ੇਵਰ ਵਿਹਾਰ ਨੂੰ ਨਿਖਾਰਨਾ ਅਤੇ ਉਨ੍ਹਾਂ ਨੂੰ ਆਉਣ ਵਾਲੇ ਇੰਟਰਵਿਊ ਅਤੇ ਕਾਰਜ ਸਥਾਨ ਦੀਆਂ ਚੁਨੌਤੀਆਂ ਦਾ ਆਤਮ-ਵਿਸ਼ਵਾਸ ਨਾਲ ਸਾਹਮਣਾ ਕਰਨ ਲਈ ਤਿਆਰ ਕਰਨਾ ਸੀ। ਇਸ ਮੌਕੇ ਯੂਨੀਵਰਸਿਟੀ ਦੇ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 76ਵਾਂ ਜਨਮ ਦਿਨ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਦੁੱਖ ਨਿਵਾਰਨ ਸ੍ਰੀ ਗੁਰੂ ਨਾਨਕ ਚਰਨਸਰ ਭੀਖੋਵਾਲ ’ਚ ਵਿਆਹ ਪੁਰਬ ਸੰਬੰਧੀ ਸਮਾਗਮ ਨੰਗਲ ਬਿਹਾਲਾਂ ਵਿਖੇ 6ਵਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।