20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

‘ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਅਧੀਨ ਗਤੀਵਿਧੀਆਂ ਤਹਿਤ ਟੀਮਾਂ ਨੇ ਲਾਰਵਾ ਕੀਤਾ ਨਸ਼ਟ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਐਪੀਡਿਮੀਓਲੋਜਿਸਟ ਡਾ.

ਅਜੀਤ ਡੈਸਕ 20-09-2026
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਐਪੀਡਿਮੀਓਲੋਜਿਸਟ ਡਾ. ਜਗਦੀਪ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਹੁਸ਼ਿਆਰਪੁਰ ਸ਼ਹਿਰ ਦੇ ਵੱਖ-ਵੱਖ ਖੇਤਰਾਂ, ਨਰਸਰੀਆਂ ਤੇ ਘਰ-ਘਰ ਜਾ ਕੇ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਅਧੀਨ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਟੀਮਾਂ ਵਲੋਂ 1148 ਘਰਾਂ ਦੀ ਜਾਂਚ ਕੀਤੀ ਗਈ ਜਿਨ੍ਹਾਂ ’ਚੋਂ 57 ਘਰਾਂ ’ਚ ਮੱਛਰਾਂ ਦਾ ਲਾਰਵਾ ਪਾਇਆ ਗਿਆ, ਜਿਸ ਨੂੰ ਟੀਮਾਂ ਵੱਲੋਂ ਮੌਕੇ ’ਤੇ ਨਸ਼ਟ ਕੀਤਾ ਗਿਆ। ਇਸ ਦੌਰਾਨ ਲੋੜ ਅਨੁਸਾਰ ਲਾਰਵੀਸਾਈਡ ਦਾ ਛਿੜਕਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪੱਧਰੀ ਟੀਮ ਵਿਚ ਸੰਜੀਵ ਠਾਕੁਰ ਐੱਚ. ਆਈ., ਜਸਵਿੰਦਰ ਸਿੰਘ ਐੱਚ. ਆਈ., ਅਜੈ ਐਮ. ਪੀ. ਐੱਚ. ਡਬਲਿਊ, ਬਰੀਡਿੰਗ ਚੈੱਕ ਕਰ ਸਿਹਤ ਸਟਾਫ਼ ਅਤੇ ਨਰਸਿੰਗ ਵਿਦਿਆਰਥਣਾਂ ਵਲੋਂ ਲਾਰਵਾ ਵੀ ਚੈੱਕ ਕੀਤਾ। ਇਸ ਸੰਬੰਧੀ ਰਵਿੰਦਰ ਜੱਸਲ ਡਿਪਟੀ ਮਾਸ ਮੀਡੀਆ ਅਫ਼ਸਰ ਨੇ ਦੱਸਿਆ ਕਿ ਡੇਂਗੂ ਫੈਲਾਉਣ ਵਾਲਾ ਏਡੀਜ਼ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ। ਇਸ ਮੌਕੇ ਡਾ. ਜਗਦੀਪ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰ ਵਿਚ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ 6 ਟੀਮਾਂ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਨਰਸਰੀਆਂ ਤੇ ਘਰ-ਘਰ ਜਾ ਕੇ ਮੱਛਰਾਂ ਦੇ ਲਾਰਵੇ ਦੀ ਜਾਂਚ ਕਰਦੀਆਂ ਹਨ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਡੇਂਗੂ ਵਿਰੁੱਧ ਇਹ ਮੁਹਿੰਮ ਲਗਾਤਾਰ ਜਾਰੀ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ੍ ਵਿਚ ਹੁਣ ਤੱਕ 28 ਕੇਸ ਡੇਂਗੂ ਦੇ ਤੇ 2 ਕੇਸ ਚਿਕਨਗੁਣੀਆਂ ਦੇ ਰਿਪੋਰਟ ਹੋਏ ਹਨ।
ਪਿਛਲੀ ਖ਼ਬਰ ਫ਼ਿਰੋਜ਼ਪੁਰ ਸ਼ਹਿਰ ’ਚ ਸਿਹਤ ਵਿਭਾਗ ਦੀ ਡਰੱਗ ਕੰਟਰੋਲ ਟੀਮ ਵਲੋਂ ਵੱਡੇ ਪੱਧਰ ’ਤੇ ਛਾਪੇਮਾਰੀ ਅਗਲੀ ਖ਼ਬਰ ਗੁਰਦੁਆਰਾ ਦੁੱਖ ਨਿਵਾਰਨ ਸ੍ਰੀ ਗੁਰੂ ਨਾਨਕ ਚਰਨਸਰ ਭੀਖੋਵਾਲ ’ਚ ਵਿਆਹ ਪੁਰਬ ਸੰਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।