21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਭਾਈ ਲਾਲੋ ਜੀ ਦਾ ਜਨਮ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਟਾਂਡਾ ਉੜਮੁੜ, 19 ਸਤੰਬਰ (ਭਗਵਾਨ ਸਿੰਘ ਸੈਣੀ)-ਭਾਈ ਲਾਲੋ ਜੀ ਸਾਹਿੱਤ ਸੁਸਾਇਟੀ ਤੇ ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਵਲੋਂ ਗੁਰਦੁਆਰਾ ਸਿੰਘ ਸਭਾ, ਵਿਜੈ ਨਗਰ, ਬਿਜਲੀ ਘਰ ਰਜਿੰਦਰ ਕਾਲੋਨੀ ਟਾਂਡਾ ਵਿਖੇ ਭਾਈ ਲਾਲੋ ਜੀ ਦਾ ਜਨਮ ਦਿਵਸ ਸ਼ਰਧਾ ਸਹਿਤ ਮਨਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਮੁੱਖ ਪ੍ਰਬੰਧਕ ਸੇਵਾਦਾਰ ਮਾਸਟਰ ਵਿਸਾਖਾ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਧਾਰਮਿਕ ਸਮਾਗਮ ’ਚ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 20-09-2026
ਟਾਂਡਾ ਉੜਮੁੜ, 19 ਸਤੰਬਰ (ਭਗਵਾਨ ਸਿੰਘ ਸੈਣੀ)-ਭਾਈ ਲਾਲੋ ਜੀ ਸਾਹਿੱਤ ਸੁਸਾਇਟੀ ਤੇ ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਵਲੋਂ ਗੁਰਦੁਆਰਾ ਸਿੰਘ ਸਭਾ, ਵਿਜੈ ਨਗਰ, ਬਿਜਲੀ ਘਰ ਰਜਿੰਦਰ ਕਾਲੋਨੀ ਟਾਂਡਾ ਵਿਖੇ ਭਾਈ ਲਾਲੋ ਜੀ ਦਾ ਜਨਮ ਦਿਵਸ ਸ਼ਰਧਾ ਸਹਿਤ ਮਨਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਮੁੱਖ ਪ੍ਰਬੰਧਕ ਸੇਵਾਦਾਰ ਮਾਸਟਰ ਵਿਸਾਖਾ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਧਾਰਮਿਕ ਸਮਾਗਮ ’ਚ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ, ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਕਰਵਾਏ ਕੀਰਤਨ ਸਮਾਗਮ ਦੌਰਾਨ ਭਾਈ ਵਰਿੰਦਰ ਸਿੰਘ ਖੱਖਾਂ ਵਾਲੇ, ਭਾਈ ਨਰਿੰਦਰ ਸਿੰਘ ਨੰਗਲ ਖੁੰਗਾ ਤੇ ਹੋਰ ਰਾਗੀ-ਢਾਡੀ ਜਥਿਆਂ ਨੇ ਮਨੋਹਰ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਸਾਬਕਾ ਡਿਪਟੀ ਡਾਇਰੈਕਟਰ ਸਿਹਤ ਵਿਭਾਗ ਡਾ. ਕੇਵਲ ਸਿੰਘ ਕਾਜਲ, ਸੇਵਾਮੁਕਤ ਡੀ. ਈ. ਓ. ਅਮਰੀਕ ਸਿੰਘ ਬੰਗਾ ਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵੰਤ ਸਿੰਘ ਨੇ ਸੰਗਤ ਨੂੰ ਸੰਬੋਧਨ ਕੀਤਾ। ਉਨ੍ਹਾਂ ਭਾਈ ਲਾਲੋ ਜੀ ਦੇ ਜਨਮ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਦੇ ਸਾਦਗੀ, ਸੱਚਾਈ, ਕਿਰਤ ਤੇ ਨਿਸ਼ਕਾਮ ਸੇਵਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਪੇ੍ਰਰਨਾ ਦਿੱਤੀ। ਇਸ ਮੌਕੇ ਮੁੱਖ ਪ੍ਰਬੰਧਕ ਮਾਸਟਰ ਵਿਸਾਖਾ ਸਿੰਘ ਨੇ ਸਮਾਗਮ ਵਿਚ ਪਹੁੰਚੀਆਂ ਸਾਰੀਆਂ ਸ਼ਖ਼ਸੀਅਤਾਂ ਤੇ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਕਰਨੈਲ ਸਿੰਘ ਧੁੱਗਾ, ਮਨਦੀਪ ਸਿੰਘ ਝਾਂਸ, ਪ੍ਰਿੰਸੀਪਲ ਗੁਰਦੇਵ ਸਿੰਘ, ਕਰਨੈਲ ਸਿੰਘ ਮਾਲਵਾ, ਅਸ਼ੋਕ ਕੁਮਾਰ, ਮਾਸਟਰ ਸੁਖਵੀਰ ਸਿੰਘ, ਰਮਨਪ੍ਰੀਤ ਸਿੰਘ, ਪਿਆਰੇ ਲਾਲ, ਹੈੱਡ ਕਾਂਸਟੇਬਲ ਜਸਦੀਪ ਸਿੰਘ, ਇੰਸਪੈਕਟਰ ਗੁਰਬਚਨ ਸਿੰਘ ਤਰਲੋਕ ਸਿੰਘ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਮੋਟਾਪਾ ਘਟਾਉਣ ਸੰਬੰਧੀ ਵਿਸ਼ੇਸ਼ ਇੰਟਰ ਐਕਟਿਵ ਸੈਸ਼ਨ ਹੁਸ਼ਿਆਰਪੁਰ ਵਿਖੇ 4 ਨੂੰ ਅਗਲੀ ਖ਼ਬਰ ਹੈਰੋਇਨ ਸਮੇਤ 2 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।