ਸਾਰੀਆਂ ਪੰਥਕ ਧਿਰਾਂ ਦਾ ਇਕ ਪਲੇਟਫ਼ਾਰਮ ’ਤੇ ਇਕੱਠਿਆਂ ਹੋਣਾ ਸਮੇਂ ਦੀ ਲੋੜ-ਮਾ. ਕੁਲਦੀਪ ਸਿੰਘ ਮਸੀਤੀ
ਟਾਂਡਾ ਉੜਮੁੜ, 19 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰੀ ਪ੍ਰਧਾਨ ਮਾਸਟਰ ਕੁਲਦੀਪ ਸਿੰਘ ਮਸੀਤੀ ਨੇ ਕਿਹਾ ਕਿ ਮੌਜੂਦਾ ਸਮੇਂ ਦੀਆਂ ਪੰਥਕ ਚੁਨੌਤੀਆਂ ਨੂੰ ਧਿਆਨ ਵਿਚ ਰੱਖਦਿਆਂ ਸਾਰੀਆਂ ਪੰਥਕ ਧਿਰਾਂ, ਜਥੇਬੰਦੀਆਂ ਤੇ ਪੰਥਕ ਸੋਚ ਰੱਖਣ ਵਾਲੇ ਆਗੂਆਂ ਨੂੰ ਆਪਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਇਕ ਸਾਂਝੇ ਪਲੇਟਫ਼ਾਰਮ ’ਤੇ ਇਕੱਠੇ ਹੋਣਾ ਚਾਹੀਦਾ ਹੈ। ਮਸੀਤੀ ਨੇ ਕਿਹਾ ਕਿ ਪੰਥਕ ਮਸਲਿਆਂ ’ਤੇ ਸਾਂਝੀ ਰਣਨੀਤੀ ਬਣਾਉਣ ਅਤੇ ਸਿੱਖ ਕੌਮ ਦੀਆਂ ਮੰਗਾਂ ਤੇ ਹੱਕਾਂ ਲਈ ਇਕਜੁੱਟ ਆਵਾਜ਼ ਬੁਲੰਦ ਕਰਨ ਦੀ ਲੋੜ ਹੈ।
ਟਾਂਡਾ ਉੜਮੁੜ, 19 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰੀ ਪ੍ਰਧਾਨ ਮਾਸਟਰ ਕੁਲਦੀਪ ਸਿੰਘ ਮਸੀਤੀ ਨੇ ਕਿਹਾ ਕਿ ਮੌਜੂਦਾ ਸਮੇਂ ਦੀਆਂ ਪੰਥਕ ਚੁਨੌਤੀਆਂ ਨੂੰ ਧਿਆਨ ਵਿਚ ਰੱਖਦਿਆਂ ਸਾਰੀਆਂ ਪੰਥਕ ਧਿਰਾਂ, ਜਥੇਬੰਦੀਆਂ ਤੇ ਪੰਥਕ ਸੋਚ ਰੱਖਣ ਵਾਲੇ ਆਗੂਆਂ ਨੂੰ ਆਪਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਇਕ ਸਾਂਝੇ ਪਲੇਟਫ਼ਾਰਮ ’ਤੇ ਇਕੱਠੇ ਹੋਣਾ ਚਾਹੀਦਾ ਹੈ। ਮਸੀਤੀ ਨੇ ਕਿਹਾ ਕਿ ਪੰਥਕ ਮਸਲਿਆਂ ’ਤੇ ਸਾਂਝੀ ਰਣਨੀਤੀ ਬਣਾਉਣ ਅਤੇ ਸਿੱਖ ਕੌਮ ਦੀਆਂ ਮੰਗਾਂ ਤੇ ਹੱਕਾਂ ਲਈ ਇਕਜੁੱਟ ਆਵਾਜ਼ ਬੁਲੰਦ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਪੰਥਕ ਧਿਰਾਂ ਦੇ ਆਪਣੇ-ਆਪਣੇ ਵਿਚਾਰ ਅਤੇ ਸਿਆਸੀ ਪਹੁੰਚ ਹੋ ਸਕਦੇ ਹਨ, ਪਰ ਜਿਥੇ ਪੰਥਕ ਹਿਤਾਂ ਦਾ ਸਵਾਲ ਹੋਵੇ, ਉੱਥੇ ਸਾਂਝੀ ਸੋਚ ਨਾਲ ਅੱਗੇ ਵਧਣ ਦਾ ਰਾਹ ਖੁੱਲ੍ਹਾ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਪਸੀ ਵਿਚਾਰ-ਵਟਾਂਦਰੇ ਰਾਹੀਂ ਸਾਂਝੇ ਮੁੱਦਿਆਂ ਦੀ ਪਛਾਣ ਕਰਕੇ ਉਨ੍ਹਾਂ ’ਤੇ ਮਿਲ ਕੇ ਕੰਮ ਕੀਤਾ ਜਾ ਸਕਦਾ ਹੈ। ਮਸੀਤੀ ਨੇ ਪੰਥਕ ਆਗੂਆਂ ਤੇ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਜਾਂ ਜਥੇਬੰਦਕ ਮਤਭੇਦਾਂ ਨੂੰ ਪਾਸੇ ਰੱਖ ਕੇ ਵੱਡੇ ਪੰਥਕ ਹਿਤਾਂ ਨੂੰ ਤਰਜੀਹ ਦੇਣ ਤੇ ਏਕਤਾ ਲਈ ਪਹਿਲਕਦਮੀ ਕਰਨ।