21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਕੇ. ਐਮ. ਐਸ. ਕਾਲਜ ਵਿਖੇ ਇਕ ਰੋਜ਼ਾ ਵਰਕਸ਼ਾਪ

ਦਸੂਹਾ, 20 ਸਤੰਬਰ (ਭੁੱਲਰ)-ਕੇ. ਐਮ.

ਅਜੀਤ ਡੈਸਕ 21-09-2026
ਦਸੂਹਾ, 20 ਸਤੰਬਰ (ਭੁੱਲਰ)-ਕੇ. ਐਮ. ਐਸ. ਕਾਲਜ ਆਫ਼ ਆਈ. ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ, ਦਸੂਹਾ ਵਿਖੇ ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾਂ ਨੂੰ ਫ਼ੈਸ਼ਨ ਉਦਯੋਗ ਦੇ ਸਮਾਜਿਕ ਅਤੇ ਵਾਤਾਵਰਣਕ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ‘ਫ਼ੈਸ਼ਨ ਇਕ ਸਮਾਜਿਕ ਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕਾਲਜ ਦੇ ਡੀਨ ਅਕਾਦਮਿਕਸ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਕੀਤਾ। ਇਸ ਮੌਕੇ ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਗਿਆ ਕਿ ਅਜਿਹੇ ਕੱਪੜਿਆਂ ਦੇ ਉਤਪਾਦਨ ਦੌਰਾਨ ਵੱਖ-ਵੱਖ ਕਿਸਮ ਦੇ ਰਸਾਇਣਾਂ ਦੀ ਵਰਤੋਂ ਕੀਤੀ ਜਾਂਦੀ ਹੈ। ਇਨ੍ਹਾਂ ਕੱਪੜਿਆਂ ਦੀ ਵਰਤੋਂ ਨਾਲ ਜਿਥੇ ਮਨੁੱਖੀ ਸਿਹਤ ਅਤੇ ਚਮੜੀ ’ਤੇ ਮਾੜੇ ਪ੍ਰਭਾਵ ਪੈਣ ਦੀ ਸੰਭਾਵਨਾ ਰਹਿੰਦੀ ਹੈ, ਉਥੇ ਇਨ੍ਹਾਂ ਦੇ ਉਤਪਾਦਨ ਤੇ ਵਰਤੋਂ ਨਾਲ ਵਾਤਾਵਰਨ ’ਤੇ ਵੀ ਨਕਾਰਾਤਮਿਕ ਪ੍ਰਭਾਵ ਪੈਂਦਾ ਹੈ। ਵਰਕਸ਼ਾਪ ਵਿਚ ਖ਼ਾਸ ਤੌਰ ’ਤੇ ਕੱਪੜਿਆਂ ਦੀ ਵਰਤੋਂ ਤੋਂ ਬਾਅਦ ਪੈਦਾ ਹੋਣ ਵਾਲੇ ਟੈਕਸਟਾਈਲ ਵੇਸਟ ਬਾਰੇ ਵੀ ਚਰਚਾ ਕੀਤੀ ਗਈ। ਡਾ. ਰਾਜੇਸ਼ ਕੁਮਾਰ ਨੇ ਕਿਹਾ ਕਿ ਫ਼ੈਸ਼ਨ ਨੂੰ ਸਿਰਫ਼ ਸੁੰਦਰਤਾ, ਰੁਝਾਨ ਜਾਂ ਵਿਅਕਤੀਗਤ ਪਸੰਦ ਤੱਕ ਸੀਮਿਤ ਨਹੀਂ ਕੀਤਾ ਜਾ ਸਕਦਾ, ਬਲਕਿ ਇਸ ਨਾਲ ਜੁੜੇ ਸਮਾਜਿਕ ਤੇ ਵਾਤਾਵਰਣਕ ਪੱਖਾਂ ਨੂੰ ਸਮਝਣਾ ਵੀ ਜ਼ਰੂਰੀ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਕਿਹਾ ਕਿ ਮੌਜੂਦਾ ਸਮੇਂ ’ਚ ਵਾਤਾਵਰਨ ਦੀ ਸੁਰੱਖਿਆ ਸਿਰਫ਼ ਸਰਕਾਰਾਂ ਜਾਂ ਸੰਸਥਾਵਾਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਵਿਅਕਤੀ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਾਡੇ ਰੋਜ਼ਾਨਾ ਜੀਵਨ ਵਿਚ ਕੀਤੀਆਂ ਛੋਟੀਆਂ-ਛੋਟੀਆਂ ਚੋਣਾਂ ਵੀ ਵਾਤਾਵਰਨ ’ਤੇ ਵੱਡਾ ਪ੍ਰਭਾਵ ਪਾ ਸਕਦੀਆਂ ਹਨ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕੱਪੜਿਆਂ ਦੀ ਖ਼ਰੀਦ ਤੇ ਵਰਤੋਂ ਸਮੇਂ ਗੁਣਵੱਤਾ, ਟਿਕਾਊਪਣ ਅਤੇ ਵਾਤਾਵਰਣਕ ਪ੍ਰਭਾਵ ਨੂੰ ਵੀ ਧਿਆਨ ਵਿਚ ਰੱਖਣਾ ਚਾਹੀਦਾ ਹੈ। ਵਰਕਸ਼ਾਪ ਦੌਰਾਨ ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ, ਜਿਸ ਰਾਹੀਂ ਉਨ੍ਹਾਂ ਨੂੰ ਟਿਕਾਊ ਫ਼ੈਸ਼ਨ ਅਤੇ ਵਾਤਾਵਰਣ-ਅਨੁਕੂਲ ਜੀਵਨ-ਸ਼ੈਲੀ ਅਪਣਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਇਨਾਇਤ ਕੌਰ, ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਨੇਹਾ, ਕੁਸਮ ਲਤਾ, ਰੇਨੂੰ, ਹਰਦੀਪ ਕੌਰ, ਮਧੂ ਬਾਲਾ, ਜਗਰੂਪ ਕੌਰ, ਡਾ. ਨੀਲਮ, ਨਿਕਿਤਾ ਠਾਕੁਰ, ਮੁਸਕਾਨ, ਮਨਜੀਤ, ਕਿਰਨਜੀਤ ਕੌਰ, ਸੰਦੀਪ ਕਲੇਰ, ਜਸਪ੍ਰੀਤ ਕੌਰ, ਨੀਤੂ, ਸੋਨਮ ਸਲਾਰੀਆ, ਨਵਨੀਤ ਕੌਰ, ਕਾਜਲ, ਮਨਪ੍ਰੀਤ ਕੌਰ, ਪਰਦੀਪ ਕੁਮਾਰ, ਸਾਹਿਲ ਕੁਮਾਰ, ਸੰਦੀਪ ਕੌਰ, ਪ੍ਰੀਤੀ ਤੇ ਸਾਰੇ ਵਿਭਾਗਾਂ ਦੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਦੁਸਹਿਰੇ ਸੰਬੰਧੀ ਸ੍ਰੀ ਰਾਮ ਲੀਲ੍ਹਾ ਕਮੇਟੀ ਵਲੋਂ ਝੰਡਾ ਚੜਾਉਣ ਦੀ ਰਸਮ ਅਦਾ ਅਗਲੀ ਖ਼ਬਰ ‘ਮਟਰ ਅਗੇਤਾ-8’ ਦਾ ਬੀਜ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਉਪਲਬਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।