ਚੱਕ ਬਾਮੂ ਵਿਖੇ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਸਵਾਗਤ
ਦਸੂਹਾ, 21 ਸਤੰਬਰ (ਭੁੱਲਰ)-ਪਿੰਡ ਚੱਕ ਬਾਮੂ ਵਿਖੇ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਖਵਿੰਦਰ ਸਿੰਘ ਚੱਕ ਬਾਮੂ ਦੀ ਅਗਵਾਈ ਹੇਠ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਪੰਜ ਪਿਆਰਿਆਂ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਨੂੰ ਸਿਰੋਪਾਓ ਭੇਟ ਕੀਤੇ।
ਅਜੀਤ ਡੈਸਕ
22-09-2026