24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਦਸਮੇਸ਼ ਗਰਲਜ਼ ਕਾਲਜ ਵਿਚ ‘ਸਿਹਤਮੰਦ ਜੀਵਨ ਸ਼ੈਲੀ ਅਤੇ ਨਸ਼ਿਆਂ ਨੂੰ ਨਾਂਹ’ ਵਿਸ਼ੇ ’ਤੇ ਜਾਗਰੂਕਤਾ ਪ੍ਰੋਗਰਾਮ

ਮੁਕੇਰੀਆਂ, 23 ਸਤੰਬਰ (ਰਾਮਗੜ੍ਹੀਆ)- ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੀ ਸਰਪ੍ਰਸਤੀ ਹੇਠ ਚੱਲ ਰਹੀ ਸੰਸਥਾ ਦਸਮੇਸ਼ ਗਰਲਜ਼ ਕਾਲਜ, ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਐਨ. ਐੱਸ.

ਦਸਮੇਸ਼ ਗਰਲਜ਼ ਕਾਲਜ ਵਿਖੇ ਕਰਵਾਏ ਜਾਗਰੂਕਤਾ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਨੀਨਾ ਰਿਸ਼ੀ। ਤਸਵੀਰ : ਰਾਮਗੜ੍ਹੀਆ 24-09-2026
ਮੁਕੇਰੀਆਂ, 23 ਸਤੰਬਰ (ਰਾਮਗੜ੍ਹੀਆ)- ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੀ ਸਰਪ੍ਰਸਤੀ ਹੇਠ ਚੱਲ ਰਹੀ ਸੰਸਥਾ ਦਸਮੇਸ਼ ਗਰਲਜ਼ ਕਾਲਜ, ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਐਨ.ਐੱਸ.ਐੱਸ. ਯੂਨਿਟ ਵੱਲੋਂ ਵਿਦਿਆਰਥਣਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ’ਸਿਹਤਮੰਦ ਜੀਵਨ ਸ਼ੈਲੀ ਅਤੇ ਨਸ਼ਿਆਂ ਨੂੰ ਨਾਂਹ’ ਵਿਸ਼ੇ ’ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਤੂ ਦੀ ਰਹਿਨੁਮਾਈ ਹੇਠ ਆਯੋਜਿਤ ਕੀਤਾ ਗਿਆ, ਜਿਸ ਦਾ ਸੰਚਾਲਨ ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸ਼ਿਖਾ ਸ਼ਰਮਾ ਵੱਲੋਂ ਕੀਤਾ ਗਿਆ। ਇਸ ਮੌਕੇ ਮੁੱਖ ਵਕਤਾ ਵਜੋਂ ਸ੍ਰੀਮਤੀ ਨੀਨਾ ਰਿਸ਼ੀ ਨੇ ਵਿਦਿਆਰਥਣਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਸਿਹਤਮੰਦ ਜੀਵਨ ਸ਼ੈਲੀ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੰਤੁਲਿਤ ਖ਼ੁਰਾਕ, ਨਿਯਮਿਤ ਕਸਰਤ, ਪੂਰੀ ਨੀਂਦ, ਸਕਾਰਾਤਮਿਕ ਸੋਚ ਅਤੇ ਅਨੁਸ਼ਾਸਿਤ ਦੈਨਿਕ ਜੀਵਨ ਨੂੰ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਜ਼ਰੂਰੀ ਦੱਸਿਆ। ਪ੍ਰੋਗਰਾਮ ਦੌਰਾਨ ‘ਨਸ਼ਿਆਂ ਨੂੰ ਨਾਂਹ’ ਦੇ ਸੰਦੇਸ਼ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਸ੍ਰੀਮਤੀ ਨੀਨਾ ਰਿਸ਼ੀ ਨੇ ਨਸ਼ਿਆਂ ਦੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਵਿੱਦਿਅਕ ਜੀਵਨ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਵੀ ਵਿਦਿਆਰਥਣਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਨ ਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ ਦੀ ਚੋਣ ਕਰਨ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਾ-ਮੁਕਤ ਜੀਵਨ ਜਿਊਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਵਿਦਿਆਰਥਣਾਂ ਨੇ ਸਿਹਤਮੰਦ ਜੀਵਨ ਜਿਊਣ ਅਤੇ ਨਸ਼ਿਆਂ ਦੀ ਰੋਕਥਾਮ ਸਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸ. ਰਵਿੰਦਰ ਸਿੰਘ ਚੱਕ ਅਤੇ ਸਮੂਹ ਟਰੱਸਟ ਮੈਂਬਰਾਂ ਨੇ ਐਨ.ਐੱਸ.ਐੱਸ. ਯੂਨਿਟ ਵੱਲੋਂ ਕਰਵਾਏ ਗਏ ਇਸ ਜਾਗਰੂਕਤਾ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਜਿਹੇ ਜਾਗਰੂਕਤਾ ਪ੍ਰੋਗਰਾਮ ਸਮੇਂ ਦੀ ਲੋੜ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਨੂੰ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਸਮਾਜ ਪ੍ਰਤੀ ਇੱਕ ਮਹੱਤਵਪੂਰਨ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਕਾਲਜ ਵੱਲੋਂ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕਤਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਆਸ਼ਾ ਵਰਕਰ ਯੂਨੀਅਨ ਆਗੂਆਂ ਨੇ ਐਸ. ਐਮ. ਓ. ਬੁੱਢਾਬੜ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਮਿਲ ਰਿਹੈ ਭਰਵਾਂ ਸਮਰਥਨ - ਨਿਤਿਨ ਗੁਪਤਾ ਨੰਨੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।