25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਖ਼ਾਲਸਾ ਕਾਲਜ ਦੇ ਪ੍ਰੋਫ਼ੈਸਰ ਡਾ. ਜਗਦੀਪ ਕੁਮਾਰ ਨੇ ਸੈਨੇਟ ਚੋਣਾਂ ’ਚ ਤੀਸਰੀ ਵਾਰ ਜਿੱਤ ਕੀਤੀ ਦਰਜ

ਗੜ੍ਹਦੀਵਾਲਾ, 25 ਸਤੰਬਰ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਰਾਜਨੀਤੀ ਵਿਭਾਗ ਦੇ ਪ੍ਰੋਫ਼ੈਸਰ ਡਾ.

ਅਜੀਤ ਡੈਸਕ 25-09-2026
ਗੜ੍ਹਦੀਵਾਲਾ, 25 ਸਤੰਬਰ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਰਾਜਨੀਤੀ ਵਿਭਾਗ ਦੇ ਪ੍ਰੋਫ਼ੈਸਰ ਡਾ. ਜਗਦੀਪ ਕੁਮਾਰ ਨੇ ਅਧਿਆਪਕ ਹਲਕਾ ਦੀਆਂ ਚੋਣਾਂ ਵਿਚ ਲਗਾਤਾਰ ਤੀਸਰੀ ਵਾਰ ਜਿੱਤ ਪ੍ਰਾਪਤ ਕਰਕੇ ਸੰਸਥਾ ਅਤੇ ਸਮੂਹ ਅਧਿਆਪਕ ਵਰਗ ਦਾ ਮਾਣ ਵਧਾਇਆ ਹੈ। ਇਸ ਖ਼ੁਸ਼ੀ ਦੇ ਮੌਕੇ ‘ਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਨੇ ਡਾ. ਜਗਦੀਪ ਕੁਮਾਰ ਨੂੰ ਵਧਾਈ ਭੇਜੀ ਅਤੇ ਆਉਣ ਵਾਲੇ ਸਮੇਂ ਲਈ ਸ਼ੁੱਭ ਇੱਛਾਵਾਂ ਦਿੱਤੀਆਂ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਧਾਈ ਦਿੰਦਿਆਂ ਕਿਹਾ ਕਿ ਡਾ.ਜਗਦੀਪ ਕੁਮਾਰ ਦੀ ਇਹ ਜਿੱਤ ਉਨ੍ਹਾਂ ਵੱਲੋਂ ਅਧਿਆਪਕ ਭਾਈਚਾਰੇ ਦੇ ਹਿੱਤਾਂ ਲਈ ਕੀਤੇ ਜਾ ਰਹੇ ਯਤਨਾਂ ਅਤੇ ਸਾਥੀ ਅਧਿਆਪਕਾਂ ਦੇ ਵਿਸ਼ਵਾਸ ਦਾ ਨਤੀਜਾ ਹੈ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਨੇ ਡਾ. ਜਗਦੀਪ ਕੁਮਾਰ ਨੂੰ ਉਨ੍ਹਾਂ ਦੀ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ। ਡਾ. ਜਗਦੀਪ ਕੁਮਾਰ ਨੇ ਇਸ ਜਿੱਤ ਲਈ ਸਮੂਹ ਸਾਥੀ ਅਧਿਆਪਕਾਂ ਅਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਉਨ੍ਹਾਂ ਦੇ ਨਿੱਜੀ ਤੌਰ ‘ਤੇ ਨਹੀਂ, ਸਗੋਂ ਸਮੁੱਚੇ ਅਧਿਆਪਕ ਵਰਗ ਦੇ ਵਿਸ਼ਵਾਸ ਅਤੇ ਸਹਿਯੋਗ ਦੀ ਜਿੱਤ ਹੈ।
ਪਿਛਲੀ ਖ਼ਬਰ ਬਾਬਾ ਜਵਾਹਰ ਦਾਸ ਸੂਸਾਂ ਦੀ ਬਰਸੀ ਮੌਕੇ ਸਮਾਗਮ 28 ਨੂੰ ਅਗਲੀ ਖ਼ਬਰ 2 ਰੋਜ਼ਾ ਵਾਲੀਬਾਲ ਟੂਰਨਾਮੈਂਟ 26 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।