25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਨਸ਼ਾ ਬੇਰੁਜ਼ਗਾਰੀ ਬਿਜਲੀ ਤੇ ਕਾਨੂੰਨ ਵਿਵਸਥਾ ਦੇ ਮਸਲੇ ਹੱਲ ਕਰਨ ’ਚ ‘ਆਪ’ ਸਰਕਾਰ ਨਕਾਮ : ਸੰਗਤ ਸਿੰਘ ਗਿਲਜੀਆਂ

ਟਾਂਡਾ ਉੜਮੁੜ, 24 ਸਤੰਬਰ (ਭਗਵਾਨ ਸਿੰਘ ਸੈਣੀ)- ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਪਿੰਡ ਢਡਿਆਲਾ ਵਿਖੇ ਇੱਕ ਮੀਟਿੰਗ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਪੂਰੀ ਤਰ੍ਹਾਂ ਸਫਲ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਾ, ਬੇਰੁਜ਼ਗਾਰੀ, ਬਿਜਲੀ, ਕਾਨੂੰਨ-ਵਿਵਸਥਾ ਅਤੇ ਮੁਲਾਜ਼ਮਾਂ ਦੇ ਮਸਲੇ ਅਜੇ ਵੀ ਗੰਭੀਰ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ।

ਅਜੀਤ ਡੈਸਕ 25-09-2026
ਟਾਂਡਾ ਉੜਮੁੜ, 24 ਸਤੰਬਰ (ਭਗਵਾਨ ਸਿੰਘ ਸੈਣੀ)- ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਪਿੰਡ ਢਡਿਆਲਾ ਵਿਖੇ ਇੱਕ ਮੀਟਿੰਗ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਪੂਰੀ ਤਰ੍ਹਾਂ ਸਫਲ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਾ, ਬੇਰੁਜ਼ਗਾਰੀ, ਬਿਜਲੀ, ਕਾਨੂੰਨ-ਵਿਵਸਥਾ ਅਤੇ ਮੁਲਾਜ਼ਮਾਂ ਦੇ ਮਸਲੇ ਅਜੇ ਵੀ ਗੰਭੀਰ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਗਿਲਜੀਆਂ ਨੇ ਕਿਹਾ ਕਿ ਨਸ਼ੇ ਦੇ ਖ਼ਾਤਮੇ ਨੂੰ ਲੈ ਕੇ ਵੱਡੇ ਦਾਅਵੇ ਕੀਤੇ ਗਏ ਸਨ, ਪਰ ਅੱਜ ਵੀ ਪੰਜਾਬ ਵਿਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਲੋਕ ਚਿੰਤਤ ਹਨ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਨੌਜਵਾਨ ਰੁਜ਼ਗਾਰ ਦੇ ਮੌਕਿਆਂ ਦੀ ਉਡੀਕ ਕਰ ਰਹੇ ਹਨ, ਜਦਕਿ ਵੱਖ-ਵੱਖ ਵਰਗਾਂ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਸਮੇਂ-ਸਮੇਂ ’ਤੇ ਸੰਘਰਸ਼ ਕਰਦੇ ਰਹੇ ਹਨ। ਮੁਲਾਜ਼ਮਾਂ ਦੇ ਡੀ.ਏ, ਪੈਨਸ਼ਨ ਅਤੇ ਹੋਰ ਸੇਵਾ-ਸਬੰਧੀ ਮਸਲਿਆਂ ਨੂੰ ਲੈ ਕੇ ਵੀ ਲੰਮੇ ਸਮੇਂ ਤੱਕ ਵਿਰੋਧ ਪ੍ਰਦਰਸ਼ਨ ਹੋਏ ਹਨ। ਸਾਬਕਾ ਮੰਤਰੀ ਨੇ ਕਿਹਾ ਕਿ ਬਿਜਲੀ ਸਪਲਾਈ ਨਾਲ ਜੁੜੀਆਂ ਸਮੱਸਿਆਵਾਂ ਕਾਰਨ ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਲੋਕ ਸਰਕਾਰ ਤੋਂ ਸਿਰਫ਼ ਐਲਾਨ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਸਮੱਸਿਆਵਾਂ ਦੇ ਹੱਲ ਦੀ ਉਮੀਦ ਕਰਦੇ ਹਨ। ਉਨ੍ਹਾਂ ਕਿਹਾ ਕਿ 2 027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚਲੇ ਫ਼ਰਕ ਨੂੰ ਜ਼ਰੂਰ ਵਿਚਾਰਨਗੇ। ਗਿਲਜੀਆਂ ਨੇ ਕਿਹਾ ਕਿ ਪੰਜਾਬ ਦੇ ਲੋਕ 2027 ਦੀਆਂ ਚੋਣਾਂ ਵਿਚ ਆਪ ਪਾਰਟੀ ਨੂੰ ਸਤਾ ਤੋਂ ਲਾਂਭੇ ਕਰਕੇ ਅਸਲੀ ਬਦਲਾਅ ਲਿਆਉਣਗੇ। ਇਸ ਮੌਕੇ ਉਨ੍ਹਾਂ ਨਾਲ ਕੂੜਾ ਰਾਮ ਸਾਬਕਾ ਸਰਪੰਚ, ਕੁਲਦੀਪ ਸਿੰਘ ਸਾਬਕਾ ਸਰਪੰਚ, ਰਾਜਕੁਮਾਰ ਸਭਰਵਾਲ, ਓਕਾਂਰ ਸਿੰਘ, ਜਗਤਾਰ ਸਿੰਘ, ਸੁਰਿੰਦਰ ਸਿੰਘ, ਅਜੀਤ ਸਿੰਘ, ਗੁਰਮੀਤ ਸਿੰਘ, ਕੁਲਦੀਪ ਸਿੰਘ, ਚਰਨ ਦਾਸ, ਗੁਰਨਾਮ ਸਿੰਘ ਸਾਬਕਾ ਸਰਪੰਚ, ਕਮਲਜੀਤ ਸਿੰਘ, ਹਰਦੀਪ ਸਿੰਘ, ਜਸਵਿੰਦਰ ਸਿੰਘ ਜਰਨੈਲ ਸਿੰਘ ਸਤਨਾਮ ਸਿੰਘ ਵਿਜੇ ਕੁਮਾਰ , ਹਰਮੇਸ਼ ਸਿੰਘ, ਕਸ਼ਮੀਰ ਸਿੰਘ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਬਠਿੰਡਾ ਜ਼ਿਲ੍ਹੇ ’ਚ 60 ਪਿੰਡਾਂ ਦੀ ਡਰੋਨ ਰਾਹੀਂ ਕਰਵਾਈ ਜਾ ਰਹੀ ਮੈਪਿੰਗ ਵਿਰੁੱਧ ਮੌੜ ਮੰਡੀ ’ਚ ਹੋਵੇਗੀ ਕਿਸਾਨ ਪੰਚਾਇਤ ਅਗਲੀ ਖ਼ਬਰ ਅਕਾਲੀ ਆਗੂ ਡਾ. ਗੁਰਨਾਮ ਸਿੰਘ ਕਲਿਆਣਪੁਰ ਦੀ ਮਿ੍ਤਕ ਦੇਹ ਦਾ ਹੋਇਆ ਸਸਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।