ਹੁਸ਼ਿਆਰਪੁਰ ’ਚ ਭਾਰਤੀ ਜਨਤਾ ਪਾਰਟੀ ਦੀ ਨਸ਼ਾ ਵਿਰੋਧੀ ਰੈਲੀ ਦਾ ਗੁਰੂ ਰਵਿਦਾਸ ਫੋਰਸ ਵਲੋਂ ਵਿਰੋਧ
ਹੁਸ਼ਿਆਰਪੁਰ, 25 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸੂਬੇ ’ਚ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ਨਸ਼ਾ ਵਿਰੋਧੀ ਰੈਲੀ ਦਾ ਹੁਸ਼ਿਆਰਪੁਰ ਪਹੁੰਚਣ ’ਤੇ ਸ੍ਰੀ ਗੁਰੂ ਰਵਿਦਾਸ ਫੋਰਸ ਵਲੋਂ ਸਖ਼ਤ ਵਿਰੋਧ ਕੀਤਾ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਫੋਰਸ ਦੇ ਪ੍ਰਧਾਨ ਬਿੰਦਰ ਸਰੋਆ ਤੇ ਹੋਰਨਾਂ ਆਗੂਆਂ ਨੇ ਦੋਸ਼ ਲਗਾਇਆ ਕਿ ਜਿਹੜੀਆਂ ਪਾਰਟੀਆਂ ਸੱਤਾ ਵਿਚ ਰਹੀਆਂ ਹਨ, ਉਨ੍ਹਾਂ ਦੇ ਸਮੇਂ ਹੀ ਸੂਬੇ ’ਚ ਨਸ਼ੇ ਦਾ ਵਾਧਾ ਹੋਇਆ ਹੈ।
ਹੁਸ਼ਿਆਰਪੁਰ, 25 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸੂਬੇ ’ਚ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ਨਸ਼ਾ ਵਿਰੋਧੀ ਰੈਲੀ ਦਾ ਹੁਸ਼ਿਆਰਪੁਰ ਪਹੁੰਚਣ ’ਤੇ ਸ੍ਰੀ ਗੁਰੂ ਰਵਿਦਾਸ ਫੋਰਸ ਵਲੋਂ ਸਖ਼ਤ ਵਿਰੋਧ ਕੀਤਾ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਫੋਰਸ ਦੇ ਪ੍ਰਧਾਨ ਬਿੰਦਰ ਸਰੋਆ ਤੇ ਹੋਰਨਾਂ ਆਗੂਆਂ ਨੇ ਦੋਸ਼ ਲਗਾਇਆ ਕਿ ਜਿਹੜੀਆਂ ਪਾਰਟੀਆਂ ਸੱਤਾ ਵਿਚ ਰਹੀਆਂ ਹਨ, ਉਨ੍ਹਾਂ ਦੇ ਸਮੇਂ ਹੀ ਸੂਬੇ ’ਚ ਨਸ਼ੇ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰਾਂ ਹੀ ਨਸ਼ਾ ਫੈਲਾਉਣ ਲਈ ਜ਼ਿੰਮੇਵਾਰ ਹਨ ਅਤੇ ਹੁਣ ਨਸ਼ਾ ਵਿਰੋਧੀ ਰੈਲੀਆਂ ਕੱਢ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਹੋਰ ਕਿਹਾ ਕਿ ਜਦੋਂ ਤੱਕ ਨਸ਼ੇ ਦੇ ਖ਼ਾਤਮੇ ਲਈ ਠੋਸ ਕਦਮ ਨਹੀਂ ਚੁੱਕੇ ਜਾਂਦੇ, ਅਜਿਹੀਆਂ ਰੈਲੀਆਂ ਦਾ ਕੋਈ ਲਾਭ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਅਸਲ ’ਚ ਨਸ਼ਾ ਖ਼ਤਮ ਕਰਨਾ ਚਾਹੁੰਦੀਆਂ ਹਨ ਤਾਂ ਸਖ਼ਤੀ ਵਰਤਣ ਦੀ ਲੋੜ ਹੈ ਨਾ ਕਿ ਦਿਖਾਵੇਬਾਜੀ ਲਈ ਰੈਲੀਆਂ ਕੱਢਣ ਲਈ। ਉਨ੍ਹਾਂ ਕਿਹਾ ਕਿ ਇਹ ਰੈਲੀਆਂ ਸਿਰਫ਼ ਚੋਣਾਂ ਦੇ ਮੱਦੇਨਜ਼ਰ ਲੋਕਾਂ ਨੂੰ ਭਰਮਾਉਣ ਲਈ ਕੱਢੀਆਂ ਜਾ ਰਹੀਆਂ ਹਨ ਪਰ ਲੋਕ ਹੁਣ ਸਮਝਦਾਰ ਹੋ ਚੁੱਕੇ ਹਨ ਅਤੇ ਰਿਵਾਇਤੀ ਪਾਰਟੀਆਂ ਵਲੋਂ ਦਿਖਾਏ ਜਾ ਰਹੇ ਸਖਜਬਾਗਾਂ ’ਚ ਨਹੀਂ ਫਸਣਗੇ। ਇਸ ਮੌਕੇ ਰਵਿਦਾਸ ਫੋਰਸ ਨੇ ਚਿਤਾਵਨੀ ਦਿੱਤੀ ਕਿ ਆਉਣ ਵਾਲੇ ਸਮੇਂ ਵਿਚ ਵੀ ਨਸ਼ੇ ਦੇ ਮਸਲੇ ’ਤੇ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ’ਚ ਸ੍ਰੀ ਗੁਰੂ ਰਵਿਦਾਸ ਫੋਰਸ ਦੇ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।