27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਬਰਾਮਦ, 1 ਕਾਬੂ

ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ)-ਥਾਣਾ ਫੋਕਲ ਪੁਆਇੰਟ ਪੁਲਿਸ ਨੇ ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਨੇ ਸਥਾਨਕ ਪੁਰਹੀਰਾਂ ਬਾਈਪਾਸ ਕੋਲ ਲੰਘ ਰਹੇ ਇਕ ਟੈਂਪੂ ਨੂੰ ਰੁਕਣ ਦਾ ਇਸ਼ਾਰਾ ਕੀਤਾ।

ਅਜੀਤ ਡੈਸਕ 27-09-2026
ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ)-ਥਾਣਾ ਫੋਕਲ ਪੁਆਇੰਟ ਪੁਲਿਸ ਨੇ ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਨੇ ਸਥਾਨਕ ਪੁਰਹੀਰਾਂ ਬਾਈਪਾਸ ਕੋਲ ਲੰਘ ਰਹੇ ਇਕ ਟੈਂਪੂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਪੁਲਿਸ ਨੂੰ ਦੇਖ ਕੇ ਡਰਾਈਵਰ ਨੇ ਟੈਂਪੂ ਦੌੜਾ ਲਿਆ ਪਰ ਕੁੱਝ ਦੂਰੀ ’ਤੇ ਜਾ ਕੇ ਟੈਂਪੂ ਕੰਧ ’ਚ ਟਕਰਾ ਕੇ ਰੁਕ ਗਿਆ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਟੈਂਪੂ ਨੂੰ ਕਬਜ਼ੇ ’ਚ ਲੈ ਕੇ ਜਾਂਚ ਦੌਰਾਨ ਉਸ ’ਚੋਂ 31 ਪੇਟੀਆਂ 9 ਬੋਤਲ ਸ਼ਰਾਬ ਦੀਆਂ ਬਰਾਮਦ ਹੋਈਆਂ। ਪੁਲਿਸ ਨੇ ਡਰਾਈਵਰ ਨੂੰ ਗ੍ਰਿਫ਼ਤਾਰ ਕਰਕੇ ਟੈਂਪੂ ਕਬਜ਼ੇ ’ਚ ਲਿਆ। ਡਰਾਈਵਰ ਦੀ ਪਹਿਚਾਣ ਨਿਤੀਸ਼ ਕੁਮਾਰ ਵਾਸੀ ਕੀਰਤੀ ਨਗਰ ਵਜੋਂ ਹੋਈ ਹੈ।
ਪਿਛਲੀ ਖ਼ਬਰ ਪੁਸ਼ਕਰ ਸਿੰਘ ਧਾਮੀ ਨੇ ‘ਨਸ਼ਾ ਭਜਾਓ, ਪੰਜਾਬ ਬਚਾਓ’ ਯਾਤਰਾ ਨੂੰ ਦੱਸਿਆ ਜਾਗਰੂਕਤਾ ਦਾ ਉਪਰਾਲਾ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਪਰਵੇਜ਼ ਸੰਧੂ ਦੀ ਪੁਸਤਕ ‘ਬਲੌਰੀ ਅੱਖ ਵਾਲਾ ਮੁੰਡਾ’ ਦਾ ਦੂਜਾ ਐਡੀਸ਼ਨ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।