29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸੜਕ ਹਾਦਸੇ ’ਚ ਸ਼ਰਧਾਲੂ ਦੀ ਮੌਤ

ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਟਾਂਡਾ ਮਾਰਗ ’ਤੇ ਸੜਕ ਹਾਦਸੇ ’ਚ ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਇਕ ਸ਼ਰਧਾਲੂ ਦੀ ਮੌਤ ਹੋ ਗਈ। ਥਾਣਾ ਬੁੱਲ੍ਹੋਵਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਡਰਾਈਵਰ ਨੂੰ ਕਾਬੂ ਕਰ ਲਿਆ ਹੈ।

ਅਜੀਤ ਡੈਸਕ 29-09-2026
ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਟਾਂਡਾ ਮਾਰਗ ’ਤੇ ਸੜਕ ਹਾਦਸੇ ’ਚ ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਇਕ ਸ਼ਰਧਾਲੂ ਦੀ ਮੌਤ ਹੋ ਗਈ। ਥਾਣਾ ਬੁੱਲ੍ਹੋਵਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਡਰਾਈਵਰ ਨੂੰ ਕਾਬੂ ਕਰ ਲਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਟਾਲਾ ’ਚ ਸਥਿਤ ਦੌਲਤਪੁਰ ਦੇ ਵਾਸੀ ਰਮਨਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਮਨਜੋਤ ਸਿੰਘ ਮੋਟਰਸਾਈਕਲ ’ਤੇ ਸ੍ਰੀ ਅਨੰਦਪੁਰ ਸਾਹਿਬ ਜਾ ਰਿਹਾ ਸੀ। ਜਦੋਂ ਉਹ ਹੁਸ਼ਿਆਰਪੁਰ-ਟਾਂਡਾ ਮਾਰਗ ’ਤੇ ਸਥਿਤ ਪਿੰਡ ਸੀਕਰੀ ਕੋਲ ਪਹੁੰਚਿਆਂ ਤਾਂ ਦੂਸਰੇ ਪਾਸਿਓ ਆ ਰਹੇ ਇਕ ਕੈਂਟਰ ਚਾਲਕ ਨੇ ਉਸ ਦੇ ਭਰਾ ਮਨਜੋਤ ਸਿੰਘ ਨੂੰ ਆਪਣੀ ਲਪੇਟ ’ਚ ਲੈ ਲਿਆ। ਉਸ ਨੇ ਦੱਸਿਆ ਕਿ ਮੌਕੇ ’ਤੇ ਉਸ ਦੇ ਭਰਾ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਡਰਾਈਵਰ ਰਵਿੰਦਰ ਸਿੰਘ ਵਾਸੀ ਹਰਸੀ ਪਿੰਡ ਨੂੰ ਗ੍ਰਿਫ਼ਤਾਰ ਕਰ ਲਿਆ।
ਪਿਛਲੀ ਖ਼ਬਰ ਨਸ਼ਾ ਮੁਕਤ ਯਾਤਰਾ ਦਾ ਦਸੂਹਾ ਵਿਖੇ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਐਸਿਡ ਨਾਲ ਭਰਿਆ ਟੈਂਕਰ ਪਲਟਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।