29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸੁਸਾਇਟੀ ਵਲੋਂ 2 ਰੋਜ਼ਾ ਚੌਥੀ ਵਿਰਸਾ ਸੰਭਾਲ ਨੈਸ਼ਨਲ ਗਤਕਾ ਚੈਂਪੀਅਨਸ਼ਿਪ

ਦਸੂਹਾ, 28 ਸਤੰਬਰ (ਭੁੱਲਰ)-ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਪਿਛਲੇ ਦੋ ਦਿਨਾਂ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਦੇ ਨਾਲ ਮੀਰੀ ਪੀਰੀ ਸੇਵਾ ਸੁਸਾਇਟੀ ਬੋਦਲ ਗਰਨਾ ਸਾਹਿਬ ਵਲੋਂ ਭਗਤ ਰਵਿਦਾਸ ਸਾਹਿਬ ਜੀ ਦੇ 650 ਸਾਲਾ ਜਨਮ ਦਿਹਾੜੇ ਅਤੇ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਕਰਵਾਈ ਜਾ ਰਹੀ ਚੌਥੀ ਵਿਰਸਾ ਸੰਭਾਲ ਨੈਸ਼ਨਲ ਗਤਕਾ ਚੈਂਪੀਅਨਸ਼ਿਪ 2026 ਸਮਾਪਤ ਹੋ ਗਈ। ਇਸ ਮੌਕੇ ਗੁਰਬਾਣੀ ਕੰਠ ਮੁਕਾਬਲੇ, ਗੁਰਬਾਣੀ ਸੰਬੰਧੀ ਪ੍ਰਸ਼ਨੋਤਰੀ ਮੁਕਾਬਲੇ, ਦਸਤਾਰ ਦੁਮਾਲਾ ਸਜਾਉਣ ਦੇ ਮੁਕਾਬਲਿਆਂ ਤੋਂ ਇਲਾਵਾ ਸ਼ਬਦ ਕੀਰਤਨ ਮੁਕਾਬਲਾ, ਸ਼ਬਦ ਗਾਇਨ, ਤੰਤੀ ਸਾਜ ਵਾਦਨ ਤੇ ਤਾਲ ਸਾਜ ਵਾਦਨ ਕੰਪੀਟੀਸ਼ਨ ਮੁਕਾਬਲੇ ਕਰਵਾਏ ਗਏ ਤੇ ਸ਼ਾਮ ਨੂੰ ਧਾਰਮਿਕ ਕਵੀ ਦਰਬਾਰ ਸ਼ਾਮ 7 ਵਜੇ ਤੋਂ 9 ਵਜੇ ਤੱਕ ਕਰਵਾਇਆ।

ਅਜੀਤ ਡੈਸਕ 29-09-2026
ਦਸੂਹਾ, 28 ਸਤੰਬਰ (ਭੁੱਲਰ)-ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਪਿਛਲੇ ਦੋ ਦਿਨਾਂ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਦੇ ਨਾਲ ਮੀਰੀ ਪੀਰੀ ਸੇਵਾ ਸੁਸਾਇਟੀ ਬੋਦਲ ਗਰਨਾ ਸਾਹਿਬ ਵਲੋਂ ਭਗਤ ਰਵਿਦਾਸ ਸਾਹਿਬ ਜੀ ਦੇ 650 ਸਾਲਾ ਜਨਮ ਦਿਹਾੜੇ ਅਤੇ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਕਰਵਾਈ ਜਾ ਰਹੀ ਚੌਥੀ ਵਿਰਸਾ ਸੰਭਾਲ ਨੈਸ਼ਨਲ ਗਤਕਾ ਚੈਂਪੀਅਨਸ਼ਿਪ 2026 ਸਮਾਪਤ ਹੋ ਗਈ। ਇਸ ਮੌਕੇ ਗੁਰਬਾਣੀ ਕੰਠ ਮੁਕਾਬਲੇ, ਗੁਰਬਾਣੀ ਸੰਬੰਧੀ ਪ੍ਰਸ਼ਨੋਤਰੀ ਮੁਕਾਬਲੇ, ਦਸਤਾਰ ਦੁਮਾਲਾ ਸਜਾਉਣ ਦੇ ਮੁਕਾਬਲਿਆਂ ਤੋਂ ਇਲਾਵਾ ਸ਼ਬਦ ਕੀਰਤਨ ਮੁਕਾਬਲਾ, ਸ਼ਬਦ ਗਾਇਨ, ਤੰਤੀ ਸਾਜ ਵਾਦਨ ਤੇ ਤਾਲ ਸਾਜ ਵਾਦਨ ਕੰਪੀਟੀਸ਼ਨ ਮੁਕਾਬਲੇ ਕਰਵਾਏ ਗਏ ਤੇ ਸ਼ਾਮ ਨੂੰ ਧਾਰਮਿਕ ਕਵੀ ਦਰਬਾਰ ਸ਼ਾਮ 7 ਵਜੇ ਤੋਂ 9 ਵਜੇ ਤੱਕ ਕਰਵਾਇਆ। ਇਸ ਮੌਕੇ ਕਵੀ ਦਰਬਾਰ ਵਿਚ ਕਵੀਆਂ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਗੁਰਬਾਣੀ ਕੰਠ ਮੁਕਾਬਲਿਆਂ ਦੌਰਾਨ ਬੱਚਿਆਂ ਵਲੋਂ 35 ਤੋਂ 40 ਤੱਕ ਬਾਣੀਆ ਜ਼ੁਬਾਨੀ ਸੁਣਾਈਆਂ ਗਈਆਂ। ਇਸ ਮੌਕੇ ਪਹਿਲੇ ਭਾਗ ਵਿਚ ਇਸਬੀਰ ਸਿੰਘ ਪਹਿਲਾ, ਗੁਰਲੀਨ ਕੌਰ ਦੂਸਰਾ ਤੇ ਰਾਜਵੰਤ ਸਿੰਘ ਤੀਸਰਾ ਸਥਾਨ ਜਦਕਿ ਦੂਸਰੇ ਭਾਗ ਵਿਚ ਦਿਲਜੀਤ ਕੌਰ ਚੰਡੀਗੜ੍ਹ ਪਹਿਲਾ, ਗੁਰਲੀਨ ਕੌਰ ਦੂਸਰਾ ਤੇ ਦਿਲਪ੍ਰੀਤ ਸਿੰਘ ਕੌਰ ਤੀਸਰੇ ਸਥਾਨ ’ਤੇ ਰਹੇ। ਇਸ ਤੋਂ ਇਲਾਵਾ ਜਸਕਰਨ ਸਿੰਘ ਵਲੋਂ 14 ਬਾਣੀਆਂ ਜ਼ੁਬਾਨੀ ਸੁਣਾਈਆਂ ਗਈਆਂ ਅਤੇ ਉਸ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਸੁਰਜੀਤ ਸਿੰਘ ਕੈਰੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਵਲੋਂ ਵੀ 1100 ਰੁਪਏ ਦਾ ਨਗਦ ਇਨਾਮ ਦਿੱਤਾ। ਇਸ ਮੌਕੇ ਮੀਰੀ ਪੀਰੀ ਸੇਵਾ ਸੁਸਾਇਟੀ ਦੇ ਪ੍ਰਧਾਨ ਮਨਦੀਪ ਸਿੰਘ ਢੀਂਡਸਾ ਨੇ ਆਈਆਂ ਹੋਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ। ਇਸ ਮੌਕੇ ਸਤਿਕਾਰ ਰੰਗ ਮੰਚ ਮੁਹਾਲੀ ਤੇ ਦਸਮੇਸ਼ ਅਖਾੜਾ ਗੁਰਦੁਆਰਾ ਮੰਜੀ ਸਾਹਿਬ ਕਰਨਾਲ ਦੀ ਪੇਸ਼ਕਾਰੀ ਅਣਖੀ ਬਘੇਲ ਸਿੰਘ ਧਾਰਮਿਕ ਨਾਟਕ ਮੁੱਖ ਆਕਰਸ਼ਨ ਰਿਹਾ, ਜਿਸ ਨੂੰ ਦਰਸ਼ਕਾਂ ਨੇ ਖ਼ੂਬ ਸਰਾਹਿਆ। ਇਸ ਮੌਕੇ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਸੰਤ ਤੇਜਾ ਸਿੰਘ ਖੁੱਡਾ, ਮੈਨੇਜਰ ਸਰਬਜੀਤ ਸਿੰਘ ਟੇਰਕਿਆਣਾ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ, ਜਤਿੰਦਰ ਸਿੰਘ ਲਾਲੀ ਬਾਜਵਾ, ਗੁਰਪ੍ਰੀਤ ਸਿੰਘ ਬਿਕਾ ਚੀਮਾ, ਪ੍ਰਚਾਰਕ ਭਾਈ ਕਲਿਆਣ ਸਿੰਘ, ਭੁਪਿੰਦਰ ਸਿੰਘ ਨੀਲੂ, ਭਾਜਪਾ ਆਗੂ ਸੁਸ਼ੀਲ ਕੁਮਾਰ ਪਿੰਕੀ, ਹਰਪਾਲ ਸਿੰਘ ਬਿੱਟਾ, ਜਸਵਿੰਦਰ ਸਿੰਘ ਕਾਲੜਾ, ਸੰਤ ਸਿੰਘ ਜੰਡੌਰ, ਲਖਵਿੰਦਰ ਸਿੰਘ ਲੱਖੀ ਠੱਕਰ, ਮਨਪ੍ਰੀਤ ਸਿੰਘ ਰੰਧਾਵਾ, ਹਰਨੇਕ ਸਿੰਘ ਸੋਨਾ ਬਲੱਗਣ, ਐਡਵੋਕੇਟ ਅਵਤਾਰ ਸਿੰਘ ਬੋਦਲ, ਮਨਜਿੰਦਰ ਸਿੰਘ, ਡਿਪਟੀ ਡੀ. ਈ. ਓ. ਸੁਖਵਿੰਦਰ ਸਿੰਘ, ਇੰਜੀਨੀਅਰ ਪ੍ਰਿਤਪਾਲ ਸਿੰਘ ਸੋਨੀ, ਜਸਵਿੰਦਰ ਸਿੰਘ ਮਣਕੂ, ਗੁਰ ਬਿਕਰਮ ਸਿੰਘ ਬਾਜਵਾ, ਆਕਾਸ਼ਦੀਪ ਸਿੰਘ ਬੋਬੀ, ਡਾ. ਕੁਲਵਿੰਦਰ ਸਿੰਘ, ਰੁਪਿੰਦਰ ਸਿੰਘ ਵਿੱਕੀ ਗਿੱਲ, ਅਮਨਪ੍ਰੀਤ ਸਿੰਘ ਮੰਨਾ, ਮਨਜਿੰਦਰ ਸਿੰਘ, ਬਾਬਾ ਲਸ਼ਕਰ ਸਿੰਘ, ਦੀਦਾਰ ਸਿੰਘ ਕਾਲਾ ਪ੍ਰਧਾਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ, ਰਣਜੀਤ ਸਿੰਘ ਰਾਣਾ, ਬਲਜੀਤ ਸਿੰਘ ਕਲਸੀ, ਕੁਲਵਿੰਦਰ ਸਿੰਘ ਓਡਰਾ ਤੋ ਇਲਾਵਾ ਮੀਰੀ ਪੀਰੀ ਸੇਵਾ ਸੁਸਾਇਟੀ ਦੀ ਦੇ ਹੋਰ ਵੀ ਅਹੁਦੇਦਾਰ ਹਾਜ਼ਰ ਸਨ। ਸਟੇਟ ਸਕੱਤਰ ਦੀ ਭੂਮਿਕਾ ਕਮੈਂਟੇਟਰ ਸੁਖਬੀਰ ਸਿੰਘ ਚੌਹਾਨ ਬੁੱਢੀ ਪਿੰਡ ਤੇ ਪ੍ਰਚਾਰਕ ਭਾਈ ਕਲਿਆਣ ਸਿੰਘ ਵਲੋਂ ਨਿਭਾਈ ਗਈ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਬਾਣੀ ਮਾਰਗ ਨਗਰ ਕੀਰਤਨ 11 ਨਵੰਬਰ ਤੋਂ ਅਗਲੀ ਖ਼ਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।