30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਡੱਫਰ ਸਕੂਲ ਵਿਚ ਸ਼ਹੀਦ ਭਗਤ ਸਿੰਘ ਦਾ 119ਵਾਂ ਜਨਮ ਦਿਵਸ ਮਨਾਇਆ

ਪੱਸੀ ਕੰਢੀ, 28 ਸਤੰਬਰ (ਜਗਤਾਰ ਸਿੰਘ ਰਜਪਾਲਮਾ, ਚੱਗਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਡੀ. ਡੀ.

ਅਜੀਤ ਡੈਸਕ 29-09-2026
ਪੱਸੀ ਕੰਢੀ, 28 ਸਤੰਬਰ (ਜਗਤਾਰ ਸਿੰਘ ਰਜਪਾਲਮਾ, ਚੱਗਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਡੀ. ਡੀ. ਓ. ਸੰਜੀਵ ਕੁਮਾਰ ਦੀ ਅਗਵਾਈ ਤੇ ਕਾਰਜਕਾਰੀ ਪ੍ਰਿੰਸੀਪਲ ਦਲਜੀਤ ਸਿੰਘ (ਪੰਜਾਬੀ) ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਦਾ 119ਵਾਂ ਜਨਮ ਦਿਵਸ ਮਨਾਇਆ। ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਦਲਜੀਤ ਸਿੰਘ ( ਪੰਜਾਬੀ) ਨੇ ਬੱਚਿਆਂ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਭਗਤ ਸਿੰਘ ਦੇ ਜੀਵਨ ਬਾਰੇ ਚਾਨਣਾ ਪਾਈ। ਉਨ੍ਹਾਂ ਕਿਹਾ ਕਿ ਸਰਦਾਰ ਭਗਤ ਸਿੰਘ ਦਾ ਦੇਸ਼ ਨੂੰ ਆਜ਼ਾਦ ਕਰਾਉਣ ਦੇ ਲਈ ਦਿੱਤਾ ਯੋਗਦਾਨ ਕਦੀ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਪੰਜਾਬੀ ਮਾਸਟਰ ਜਗਵਿੰਦਰ ਸਿੰਘ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਵਿਸਥਾਰ ਨਾਲ ਬੱਚਿਆਂ ਨੂੰ ਦੱਸਿਆ। ਇਸ ਮੌਕੇ ਲੈਕਚਰਾਰ ਦਿਨੇਸ਼ ਠਾਕੁਰ, ਲੈਕ: ਇੰਦਰਜੀਤ ਸਿੰਘ, ਮੈਡਮ ਬਲਵਿੰਦਰਜੀਤ ਕੌਰ, ਰਮਨਦੀਪ ਕੌਰ, ਸਪਨਾ ਸਲਾਰੀਆ ਅਤੇ ਸਕੂਲ ਦੇ ਬੱਚੇ ਸ਼ਾਮਿਲ ਸਨ।
ਪਿਛਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਵਿਖੇ ਮਨਾਇਆ ਐਨ. ਐੱਸ. ਐੱਸ. ਦਿਵਸ ਅਗਲੀ ਖ਼ਬਰ ਬਾਬਾ ਜਵਾਹਰ ਦਾਸ ਸੂਸਾਂ ਦੀ 107ਵੀਂ ਬਰਸੀ ਮੌਕੇ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।