30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਬਾਹਗਾ ਵਿਖੇ ਮਰੀਜ਼ਾਂ ਦੀਆਂ ਹੱਡੀਆਂ ਦਾ ਚੈੱਕਅਪ

ਗੜ੍ਹਦੀਵਾਲਾ, 29 ਸਤੰਬਰ (ਚੱਗਰ)-ਬਾਬਾ ਦੀਪ ਸਿੰਘ ਜੀ ਚੈਰੀਟੇਬਲ ਹਸਪਤਾਲ ਬਾਹਗਾ ਵਿਖੇ ਹੱਡੀਆਂ ਦੇ ਮਾਹਿਰ ਡਾ. ਲਵਪ੍ਰੀਤ ਸਿੰਘ ਪਾਬਲਾ ਵਲੋਂ ਓ.

ਅਜੀਤ ਡੈਸਕ 30-09-2026
ਗੜ੍ਹਦੀਵਾਲਾ, 29 ਸਤੰਬਰ (ਚੱਗਰ)-ਬਾਬਾ ਦੀਪ ਸਿੰਘ ਜੀ ਚੈਰੀਟੇਬਲ ਹਸਪਤਾਲ ਬਾਹਗਾ ਵਿਖੇ ਹੱਡੀਆਂ ਦੇ ਮਾਹਿਰ ਡਾ. ਲਵਪ੍ਰੀਤ ਸਿੰਘ ਪਾਬਲਾ ਵਲੋਂ ਓ. ਪੀ. ਡੀ. ਦੌਰਾਨ ਮਰੀਜ਼ਾਂ ਦੀਆਂ ਹੱਡੀਆਂ ਸੰਬੰਧੀ ਬਿਮਾਰੀਆਂ ਦੀ ਚੈੱਕਅਪ ਕੀਤੀ ਗਈ ਤੇ ਲੋੜਵੰਦ ਮਰੀਜ਼ਾਂ ਨੂੰ ਦਵਾਈ ਮੁਹੱਈਆ ਕਰਵਾਈ ਗਈ। ਇਸ ਮੌਕੇ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਦੇ ਮੁੱਖ ਸੇਵਾਦਾਰ ਭਾਈ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਹਸਪਤਾਲ ਦੇ ਨਾਲ-ਨਾਲ ਬਾਬਾ ਦੀਪ ਸਿੰਘ ਸੇਵਾ ਦਲ ਤੇ ਵੈੱਲਫੇਅਰ ਸੁਸਾਇਟੀ ਵਲੋਂ ਵੱਖ-ਵੱਖ ਕਾਰਜ ਕੀਤੇ ਜਾਂਦੇ ਹਨ। ਪਿੰਡ ਬਾਹਗਾ ਵਿਖੇ ਹੀ ਅਨਾਥ ਤੇ ਮੰਦਬੁੱਧੀ ਵੀਰਾਂ ਤੇ ਬਜ਼ੁਰਗਾਂ ਦੀ ਸਾਂਭ ਸੰਭਾਲ ਕਰਨੀ ਤੇ ਲੋੜਵੰਦ ਪਰਿਵਾਰਾਂ ਨੂੰ ਮਹੀਨਾ ਵਰ ਰਾਸ਼ਨ ਮੁਹੱਈਆ ਕਰਵਾਉਣਾ, ਵੱਖ-ਵੱਖ ਤਰ੍ਹਾਂ ਦੇ ਮੈਡੀਕਲ ਕੈਂਪ ਲਗਾਉਣੇ, ਈ. ਸੀ. ਜੀ., ਲੈਬ ਟੈੱਸਟ, ਦਵਾਈਆਂ, ਮੋਰਚਰੀ ਸੇਵਾ, ਫ਼ਰੀ ਐਂਬੂਲੈਂਸ ਸੇਵਾ ਆਦਿ ਸੇਵਾਵਾਂ ਦੇਸ਼ ਵਿਦੇਸ਼ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿਖੇ ਹਫ਼ਤੇ ਦੇ ਵੱਖ-ਵੱਖ ਦਿਨਾਂ ਦੌਰਾਨ ਵੱਖ-ਵੱਖ ਬਿਮਾਰੀਆਂ ਦੇ ਡਾਕਟਰ ਸਾਹਿਬਾਨ ਮਰੀਜ਼ਾਂ ਨੂੰ ਚੈੱਕ ਕਰਦੇ ਹਨ। ਇਸ ਮੌਕੇ ਡਾਕਟਰ ਪ੍ਰਭਜੋਤ ਸਿੰਘ, ਪ੍ਰਭਜੋਤ ਕੌਰ, ਜਸਵਿੰਦਰ ਸਿੰਘ, ਲਵਦੀਪ ਸਿੰਘ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਗੰਗਾ ਜੀ ਵੈੱਲਫੇਅਰ ਸੁਸਾਇਟੀ ਵਲੋਂ ਧਾਰਮਿਕ ਤੇ ਸਮਾਜ ਸੇਵੀ ਕਾਰਜਾਂ ਦੀ ਰੂਪ ਰੇਖਾ ਕੀਤੀ ਤਿਆਰ ਅਗਲੀ ਖ਼ਬਰ ਅਮਿਤ ਸ਼ਾਹ ਦੀ ਜਲੰਧਰ ਰੈਲੀ ਲਈ ਅਹੁਦੇਦਾਰਾਂ ਤੇ ਵਰਕਰਾਂ ’ਚ ਭਾਰੀ ਉਤਸ਼ਾਹ-ਡਾ. ਰਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।