30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਤਲਵਾੜ ਵਲੋਂ ਅਕਾਲੀ ਦਲ (ਬ) ਜ਼ਿਲ੍ਹਾ ਹੁਸ਼ਿਆਰਪੁਰ (ਸ਼ਹਿਰੀ) ਜਥੇਬੰਦੀ ਭੰਗ

ਹੁਸ਼ਿਆਰਪੁਰ, 29 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਬ) ਜ਼ਿਲ੍ਹਾ ਹੁਸ਼ਿਆਰਪੁਰ (ਸ਼ਹਿਰੀ) ਦੇ ਪ੍ਰਧਾਨ ਸੰਜੀਵ ਤਲਵਾੜ ਨੇ ਮੌਜੂਦਾ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰ ਦਿੱਤਾ ਹੈ। ਇਸ ਸੰਬੰਧੀ ਤਲਵਾੜ ਨੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਨਵੀਂ ਜ਼ਿਲ੍ਹਾ ਜਥੇਬੰਦੀ ਦਾ ਗਠਨ ਜਲਦ ਕੀਤਾ ਜਾਵੇਗਾ।

ਅਜੀਤ ਡੈਸਕ 30-09-2026
ਹੁਸ਼ਿਆਰਪੁਰ, 29 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਬ) ਜ਼ਿਲ੍ਹਾ ਹੁਸ਼ਿਆਰਪੁਰ (ਸ਼ਹਿਰੀ) ਦੇ ਪ੍ਰਧਾਨ ਸੰਜੀਵ ਤਲਵਾੜ ਨੇ ਮੌਜੂਦਾ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰ ਦਿੱਤਾ ਹੈ। ਇਸ ਸੰਬੰਧੀ ਤਲਵਾੜ ਨੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਨਵੀਂ ਜ਼ਿਲ੍ਹਾ ਜਥੇਬੰਦੀ ਦਾ ਗਠਨ ਜਲਦ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਨਵੇਂ ਚੁਣੇ ਗਏ ਸਰਕਲ ਪ੍ਰਧਾਨ ਪਹਿਲਾਂ ਦੀ ਤਰ੍ਹਾਂ ਆਪਣੀ-ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਪਾਰਟੀ ਦਾ ਕੰਮ ਜਾਰੀ ਰੱਖਣਗੇ। ਸਰਕਲ ਪੱਧਰ ‘ਤੇ ਜਥੇਬੰਦਕ ਗਤੀਵਿਧੀਆਂ ਵਿਚ ਕਿਸੇ ਤਰ੍ਹਾਂ ਦੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ। ਨਵੀਂ ਜਥੇਬੰਦੀ ਵਿਚ ਪਾਰਟੀ ਪ੍ਰਤੀ ਸਮਰਪਿਤ, ਸਰਗਰਮ ਅਤੇ ਲਗਾਤਾਰ ਕੰਮ ਕਰਨ ਵਾਲੇ ਆਗੂਆਂ ਤੇ ਵਰਕਰਾਂ ਨੂੰ ਉਚਿਤ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।
ਪਿਛਲੀ ਖ਼ਬਰ ਵਿਸ਼ਵ ਦਿਲ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਆਦਮਪੁਰ ਵਿਖੇ ‘ਬਸਪਾ ਸਰਕਾਰ ਬਣਾਓ ਰੈਲੀ’ ਨਵਾਂ ਇਤਿਹਾਸ ਸਿਰਜੇਗੀ-ਡਾ. ਕਰੀਮਪੁਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।