01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਅਰੋੜਾ ਨੇ ਲੋਕ ਮਿਲਣੀ ਸਮਾਗਮ ’ਚ ਕਾਂਗਰਸ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਇਆ

ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਪਿੰਡ ਥੱਥਲਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਨੂੰ ਭਰਪੂਰ ਸਮਰਥਨ ਦਿੱਤਾ ਗਿਆ।

ਅਜੀਤ ਡੈਸਕ 01-10-2026
ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਪਿੰਡ ਥੱਥਲਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਨੂੰ ਭਰਪੂਰ ਸਮਰਥਨ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਾਂਗਰਸ ਪਾਰਟੀ ਦੀਆਂ ਨੀਤੀਆਂ, ਵਿਚਾਰਧਾਰਾ ਅਤੇ ਲੋਕ ਭਲਾਈ ਪ੍ਰਤੀ ਪਾਰਟੀ ਦੇ ਨਜ਼ਰੀਏ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਦਿਆਂ ਇਲਾਕੇ ਦੇ ਵਿਕਾਸ, ਲੋਕਾਂ ਦੀਆਂ ਲੋੜਾਂ ਅਤੇ ਵੱਖ-ਵੱਖ ਜਨਤਕ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਦੇ ਵਿਚਾਰ ਵੀ ਸੁਣੇ। ਅਰੋੜਾ ਨੇ ਕਿਹਾ ਕਿ ਲੋਕ ਮਿਲਣੀ ਦਾ ਮੁੱਖ ਉਦੇਸ਼ ਲੋਕਾਂ ਨਾਲ ਆਪਸੀ ਸਾਂਝ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਦੇ ਵਿਚਾਰਾਂ ਤੇ ਸਮੱਸਿਆਵਾਂ ਨੂੰ ਸਮਝਣਾ ਸੀ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀ ਮੌਜੂਦਗੀ ਅਤੇ ਮਿਲੇ ਪਿਆਰ ਨੇ ਸਮਾਗਮ ਨੂੰ ਖ਼ਾਸ ਬਣਾਇਆ। ਇਸ ਮੌਕੇ ਮੰਡਲ ਪ੍ਰਧਾਨ ਰਵੀ ਕੁਮਾਰ, ਸ਼ਰਨਜੀਤ ਸੋਨੂੰ, ਚਰਨਜੀਤ ਕੌਰ ਬਲਾਕ ਸੰਮਤੀ ਮੈਂਬਰ, ਕਰਮਚੰਦ, ਬਲਜੀਤ ਕੁਮਾਰ ਤੱਖ਼ੀ, ਸੁਰਿੰਦਰ ਪਾਲ, ਬਲਜੀਤ, ਅਸ਼ੋਕ ਕੁਮਾਰ, ਨਵਜਿੰਦਰ ਵੇਦੀ, ਬਲਵਿੰਦਰ ਭੱਟੀ, ਕੁਲਦੀਪ ਅਰੋੜਾ, ਤਜਿੰਦਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਬਸਪਾ ਬਾਨੀ ਸਾਹਿਬ ਸ੍ਰੀ ਕਾਂਸੀ ਰਾਮ ਜੀ ਦੇ ਪ੍ਰੀ ਨਿਰਵਾਣ ਦਿਵਸ ਨੂੰ ਮਨਾਉਣ ਸੰਬੰਧੀ ਸਮੀਖਿਆ ਮੀਟਿੰਗ ਅਗਲੀ ਖ਼ਬਰ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦਾ ਅਵਤਾਰ ਦਿਵਸ ਸੰਗਤਾਂ ਨੇ ਸ਼ਰਧ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।