ਸੰਗਰੂਰ ਧਰਨੇ ’ਚ ਹੁਸ਼ਿਆਰਪੁਰ ਤੋਂ ਵੱਡੀ ਗਿਣਤੀ ’ਚ ਕੰਪਿਊਟਰ ਅਧਿਆਪਕਾਂ ਨੇ ਕੀਤੀ ਸ਼ਮੂਲੀਅਤ
ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਅਣਗੌਲਿਆ ਕਰਨ ਵਿਰੁੱਧ ਸੰਗਰੂਰ ਵਿਖੇ ਚੱਲ ਰਹੇ ਪੱਕੇ ਧਰਨੇ ‘ਚ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਅਨਿਲ ਐਰੀ, ਵਿਸ਼ਾਲ ਬਿੰਨੀ, ਰਵਿੰਦਰ ਸਿੰਘ, ਅਮਨਦੀਪ ਸਿੰਘ, ਰਣਜੀਤ ਸਿੰਘ, ਗੌਰਵ ਕਾਲੀਆ, ਜਗਜੀਤ ਸਿੰਘ, ਪਲਵਿੰਦਰ ਸਿੰਘ, ਰਾਜਨ ਕਾਲੀਆ, ਰਘੁਵੀਰ ਸਿੰਘ, ਰਮਨ ਬਾਜਵਾ, ਨਰਿੰਦਰਪਾਲ ਸਿੰਘ, ਰਮਨ ਵਸ਼ਿਸ਼ਟ, ਰਣਦੀਪ ਕੁਮਾਰ, ਚਰਨਜੀਤ ਸਿੰਘ, ਗੁਰਵਿੰਦਰ ਸਿੰਘ, ਸਿਕੰਦਰ ਸਿੰਘ, ਰਜਿੰਦਰ ਕੁਮਾਰ, ਮਨਜੀਤ ਕੁਮਾਰ, ਚੰਦਰ ਕਾਂਤ, ਸੁਖਬੀਰ ਸਿੰਘ, ਸੰਦੀਪ ਸਿੰਘ, ਰਵਿੰਦਰ ਕੁਮਾਰ, ਦਿਨੇਸ਼ ਡਡਵਾਲ, ਅਵਤਾਰ ਸਿੰਘ ਅਤੇ ਅਜੇ ਕੁਮਾਰ ਦੀ ਅਗਵਾਈ ‘ਚ ਜ਼ਿਲ੍ਹੇ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰਕੇ ਆਪਣੀ ਜ਼ੋਰਦਾਰ ਹਾਜ਼ਰੀ ਲਗਵਾਈ। ਹੁਸ਼ਿਆਰਪੁਰ ਤੋਂ ਰਵਾਨਾ ਹੋ ਕੇ ਵੱਡੀ ਗਿਣਤੀ ‘ਚ ਪਹੁੰਚੇ ਅਧਿਆਪਕਾਂ ਨੇ ਧਰਨਾ ਸਥਾਨ ‘ਤੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਕਰਦਿਆਂ ਸੱਤਾਧਾਰੀ ਧਿਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ।
ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਅਣਗੌਲਿਆ ਕਰਨ ਵਿਰੁੱਧ ਸੰਗਰੂਰ ਵਿਖੇ ਚੱਲ ਰਹੇ ਪੱਕੇ ਧਰਨੇ ‘ਚ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਅਨਿਲ ਐਰੀ, ਵਿਸ਼ਾਲ ਬਿੰਨੀ, ਰਵਿੰਦਰ ਸਿੰਘ, ਅਮਨਦੀਪ ਸਿੰਘ, ਰਣਜੀਤ ਸਿੰਘ, ਗੌਰਵ ਕਾਲੀਆ, ਜਗਜੀਤ ਸਿੰਘ, ਪਲਵਿੰਦਰ ਸਿੰਘ, ਰਾਜਨ ਕਾਲੀਆ, ਰਘੁਵੀਰ ਸਿੰਘ, ਰਮਨ ਬਾਜਵਾ, ਨਰਿੰਦਰਪਾਲ ਸਿੰਘ, ਰਮਨ ਵਸ਼ਿਸ਼ਟ, ਰਣਦੀਪ ਕੁਮਾਰ, ਚਰਨਜੀਤ ਸਿੰਘ, ਗੁਰਵਿੰਦਰ ਸਿੰਘ, ਸਿਕੰਦਰ ਸਿੰਘ, ਰਜਿੰਦਰ ਕੁਮਾਰ, ਮਨਜੀਤ ਕੁਮਾਰ, ਚੰਦਰ ਕਾਂਤ, ਸੁਖਬੀਰ ਸਿੰਘ, ਸੰਦੀਪ ਸਿੰਘ, ਰਵਿੰਦਰ ਕੁਮਾਰ, ਦਿਨੇਸ਼ ਡਡਵਾਲ, ਅਵਤਾਰ ਸਿੰਘ ਅਤੇ ਅਜੇ ਕੁਮਾਰ ਦੀ ਅਗਵਾਈ ‘ਚ ਜ਼ਿਲ੍ਹੇ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰਕੇ ਆਪਣੀ ਜ਼ੋਰਦਾਰ ਹਾਜ਼ਰੀ ਲਗਵਾਈ। ਹੁਸ਼ਿਆਰਪੁਰ ਤੋਂ ਰਵਾਨਾ ਹੋ ਕੇ ਵੱਡੀ ਗਿਣਤੀ ‘ਚ ਪਹੁੰਚੇ ਅਧਿਆਪਕਾਂ ਨੇ ਧਰਨਾ ਸਥਾਨ ‘ਤੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਕਰਦਿਆਂ ਸੱਤਾਧਾਰੀ ਧਿਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ। ਧਰਨੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਡਿਜੀਟਲ ਸਿੱਖਿਆ ਦਾ ਆਧਾਰ ਬਣੇ ਕੰਪਿਊਟਰ ਅਧਿਆਪਕ ਪਿਛਲੇ ਲਗਭਗ ਦੋ ਦਹਾਕਿਆਂ ਤੋਂ ਆਪਣੇ ਹੱਕੀ ਅਧਿਕਾਰਾਂ ਲਈ ਸੜਕਾਂ ‘ਤੇ ਰੁਲਣ ਲਈ ਮਜਬੂਰ ਹਨ। ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਦਾਅਵੇ ਅਤੇ ਵਾਅਦੇ ਕਰਕੇ ਸੱਤਾ ਵਿਚ ਆਈ ਸਰਕਾਰ ਅੱਜ ਆਪਣੇ ਕੀਤੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਭੱਜ ਚੁੱਕੀ ਹੈ। ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਪੂਰੇ ਲਾਭਾਂ ਸਮੇਤ ਮਰਜ਼ ਕਰਨ ਅਤੇ ਛੇਵੇਂ ਤਨਖ਼ਾਹ ਕਮਿਸ਼ਨ ਦੇ ਲਾਭ ਦੇਣ ਦੀ ਬਜਾਏ ਸਰਕਾਰ ਡੰਗ-ਟਪਾਊ ਨੀਤੀ ਅਪਣਾ ਰਹੀ ਹੈ। ਆਗੂਆਂ ਨੇ ਕਿਹਾ ਕਿ ਹੁਣ ਤੱਕ ਕਈ ਸਾਥੀ ਅਧਿਆਪਕ ਸੰਘਰਸ਼ ਦੌਰਾਨ ਅਕਾਲ ਚਲਾਣਾ ਕਰ ਗਏ ਹਨ, ਪਰ ਸਰਕਾਰ ਦੇ ਕੰਨਾਂ ‘ਤੇ ਜੂੰ ਤੱਕ ਨਹੀਂ ਸਰਕ ਰਹੀ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਕੇ ਨੋਟੀਫ਼ਿਕੇਸ਼ਨ ਜਾਰੀ ਨਾ ਕੀਤਾ ਗਿਆ, ਤਾਂ ਇਹ ਸੰਘਰਸ਼ ਸੰਗਰੂਰ ਤੱਕ ਹੀ ਸੀਮਤ ਨਹੀਂ ਰਹੇਗਾ, ਸਗੋਂ ਆਉਣ ਵਾਲੇ ਦਿਨਾਂ ‘ਚ ਪੂਰੇ ਪੰਜਾਬ ਅੰਦਰ ਸਰਕਾਰ ਦੇ ਨੁਮਾਇੰਦਿਆਂ ਦਾ ਪਿੰਡ-ਪਿੰਡ ਘਿਰਾਓ ਕੀਤਾ ਜਾਵੇਗਾ ਅਤੇ ਸਰਕਾਰ ਨੂੰ ਇਸ ਦਾ ਗੰਭੀਰ ਸਿਆਸੀ ਖ਼ਮਿਆਜ਼ਾ ਭੁਗਤਣਾ ਪਵੇਗਾ।