02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਬਾਲ ਸੁਧਾਰ ਘਰ ਹੁਸ਼ਿਆਰਪੁਰ ’ਚ ਸਪੋਰਟਸ ਮੀਟ ਕਰਵਾਈ

ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਲ ਸੁਧਾਰ ਘਰ ਹੁਸ਼ਿਆਰਪੁਰ ‘ਚ ਰਹਿ ਰਹੇ ਬੱਚਿਆਂ ਦੇ ਸਰਵਪੱਖੀ ਵਿਕਾਸ, ਸਰੀਰਕ ਤੰਦਰੁਸਤੀ, ਮਾਨਸਿਕ ਮਜ਼ਬੂਤੀ, ਆਤਮ-ਵਿਸ਼ਵਾਸ ਅਤੇ ਸਕਾਰਾਤਮਿਕ ਸੋਚ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸਪੋਰਟਸ ਮੀਟ ਕਰਵਾਈ। ਸਪੋਰਟਸ ਮੀਟ ਦੌਰਾਨ ਬੱਚਿਆਂ ਲਈ ਵਾਲੀਬਾਲ, ਖੋ-ਖੋ ਅਤੇ ਬਾਸਕਟਬਾਲ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਬੱਚਿਆਂ ਨੇ ਬੜੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 02-10-2026
ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਲ ਸੁਧਾਰ ਘਰ ਹੁਸ਼ਿਆਰਪੁਰ ‘ਚ ਰਹਿ ਰਹੇ ਬੱਚਿਆਂ ਦੇ ਸਰਵਪੱਖੀ ਵਿਕਾਸ, ਸਰੀਰਕ ਤੰਦਰੁਸਤੀ, ਮਾਨਸਿਕ ਮਜ਼ਬੂਤੀ, ਆਤਮ-ਵਿਸ਼ਵਾਸ ਅਤੇ ਸਕਾਰਾਤਮਿਕ ਸੋਚ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸਪੋਰਟਸ ਮੀਟ ਕਰਵਾਈ। ਸਪੋਰਟਸ ਮੀਟ ਦੌਰਾਨ ਬੱਚਿਆਂ ਲਈ ਵਾਲੀਬਾਲ, ਖੋ-ਖੋ ਅਤੇ ਬਾਸਕਟਬਾਲ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਬੱਚਿਆਂ ਨੇ ਬੜੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਖੇਡ ਮੁਕਾਬਲਿਆਂ ਦੌਰਾਨ ਬੱਚਿਆਂ ਵਿਚ ਆਪਸੀ ਸਹਿਯੋਗ, ਟੀਮ ਵਰਕ, ਅਨੁਸ਼ਾਸਨ, ਧੀਰਜ, ਨੇਤ੍ਰਿਤਵ, ਫ਼ੈਸਲਾ ਲੈਣ ਦੀ ਸਮਰੱਥਾ ਅਤੇ ਹਾਰ-ਜਿੱਤ ਨੂੰ ਖੇਡ ਭਾਵਨਾ ਨਾਲ ਸਵੀਕਾਰ ਕਰਨ ਦੀ ਭਾਵਨਾ ਦੇਖਣ ਨੂੰ ਮਿਲੀ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹੁਸ਼ਿਆਰਪੁਰ ਗਗਨਦੀਪ ਸਿੰਘ, ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਬੱਚਿਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਖੇਡਾਂ ਵਿਚ ਸਰਗਰਮੀ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੁਪਰਡੈਂਟ ਬਾਲ ਸੁਧਾਰ ਘਰ ਪੁਨੀਤ ਕੁਮਾਰ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਮਨਪ੍ਰੀਤ ਸਿੰਘ, ਸੁਪਰਡੈਂਟ ਓਲਡ ਏਜ ਹੋਮ ਪ੍ਰਿੰਸ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ, ਚਾਈਲਡ ਪ੍ਰੋਟੈਕਸ਼ਨ ਅਫ਼ਸਰ ਜੈਸਮੀਨ ਵਸ਼ਿਸ਼ਟ, ਲੀਗਲ ਅਫ਼ਸਰ ਸੁਖਜਿੰਦਰ ਸਿੰਘ, ਅਤੇ ਸਮੂਹ ਸਟਾਫ਼ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਹੁਸ਼ਿਆਰਪੁਰ ਵੀ ਹਾਜ਼ਰ ਰਹੇ ਅਤੇ ਉਨ੍ਹਾਂ ਵੱਲੋਂ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਜੇਤੂਆਂ ਨੂੰ ਟਰਾਫ਼ੀਆਂ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾ ਵਪਾਰੀ ਵਰਗ ਦੇ ਹਿਤਾਂ ਦਾ ਖ਼ਿਆਲ ਰੱਖਿਆ-ਐੱਨ. ਕੇ. ਸ਼ਰਮਾ ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਇੰਜੀ. ਜੀਵਨਜੋਤ ਸਿੰਘ ਚੱਗਰ ‘ਦ ਯੂਥ ਵਲੰਟੀਅਰ ਐਵਾਰਡ-2026’ ਨਾਲ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।