ਬਲਾਕ ਪੱਧਰੀ ਮੁਕਾਬਲੇ ’ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਪ੍ਰਾਪਤ ਕੀਤਾ
ਗੜ੍ਹਦੀਵਾਲਾ, 1 ਅਕਤੂਬਰ (ਚੱਗਰ)-ਨੈਸ਼ਨਲ ਸਾਇੰਸ ਸੈਂਟਰ ਮਿਨਿਸਟਰੀ ਆਫ਼ ਕਲਚਰ ਗਵਰਨਮੈਂਟ ਆਫ਼ ਇੰਡੀਆ ਵੱਲੋਂ ਅੱਠਵੀਂ ਅਤੇ ਦਸਵੀਂ ਜਮਾਤਾਂ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਸਰਕਾਰੀ ਸਕੂਲ ਜਨੌੜੀ ਵਿਖੇ ਕਰਵਾਏ ਗਏ ਬਲਾਕ ਪੱਧਰ ‘ਤੇ ਸਾਇੰਸ ਵਿਸ਼ੇ ਦੇ ਸੈਮੀਨਾਰ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੀ ਵਿਦਿਆਰਥਣ ਰਿਤਿਕਾ ਨੇ ਦੂਸਰਾ ਸਥਾਨ ਹਾਸਲ ਕਰਕੇ ਆਪਣੇ ਮਾਤਾ-ਪਿਤਾ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਸੰਬੰਧੀ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਦਲਜੀਤ ਸਿੰਘ (ਪੰਜਾਬੀ) ਨੇ ਬੱਚੇ ਦੀ ਗਾਈਡ ਅਧਿਆਪਕਾ ਰਮਨਦੀਪ ਕੌਰ ਸਮੇਤ ਸਮੂਹ ਅਧਿਆਪਕਾਂ ਅਤੇ ਬੱਚਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪੜਾਈ ਵਿਚ ਹੋਰ ਮਿਹਨਤ ਕਰਨ ਲਈ ਲਈ ਪ੍ਰੇਰਿਤ ਕੀਤਾ।
ਅਜੀਤ ਡੈਸਕ
02-10-2026