03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਹੈਦਰੋਵਾਲ ’ਚ ਪਾਣੀ ਦੀ ਟੈਂਕੀ ਦੀ ਸ਼ੁਰੂਆਤ

ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਹੈਦਰੋਵਾਲ ਵਿਖੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਨਵੀਂ ਟੈਂਕੀ ਦਾ ਉਦਘਾਟਨ ਕੈਬਨਿਟ ਡਾ. ਰਵਜੋਤ ਸਿੰਘ ਨੇ ਕੀਤਾ।

ਅਜੀਤ ਡੈਸਕ 03-10-2026
ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਹੈਦਰੋਵਾਲ ਵਿਖੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਨਵੀਂ ਟੈਂਕੀ ਦਾ ਉਦਘਾਟਨ ਕੈਬਨਿਟ ਡਾ. ਰਵਜੋਤ ਸਿੰਘ ਨੇ ਕੀਤਾ। ਟੈਂਕੀ ਦੀ ਸ਼ੁਰੂਆਤ ਉਪਰੰਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ 50 ਹਜ਼ਾਰ ਲੀਟਰ ਸਮਰੱਥਾ ਵਾਲੀ ਇਸ ਟੈਂਕੀ ਦੇ ਚਾਲੂ ਹੋਣ ਨਾਲ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਮਿਲੇਗੀ ਤੇ ਪਾਣੀ ਸਪਲਾਈ ਦੀ ਸਮੱਸਿਆ ਹੱਲ ਹੋਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਸੜਕਾਂ, ਪੀਣ ਵਾਲਾ ਪਾਣੀ, ਸੀਵਰੇਜ, ਸਟਰੀਟ ਲਾਈਟਾਂ ਤੇ ਹੋਰ ਲੋਕ-ਭਲਾਈ ਦੇ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਪਿੰਡ ਹੈਦਰੋਵਾਲ ਵਿਚ 50 ਹਜ਼ਾਰ ਲੀਟਰ ਸਮਰੱਥਾ ਵਾਲੀ ਨਵੀਂ ਟੈਂਕੀ ਸ਼ੁਰੂ ਹੋਣ ਨਾਲ ਪਿੰਡ ਵਾਸੀਆਂ ਦੀ ਰੋਜ਼ਾਨਾ ਜ਼ਿੰਦਗੀ ਨਾਲ ਜੁੜੀ ਇੱਕ ਅਹਿਮ ਸਮੱਸਿਆ ਦਾ ਹੱਲ ਹੋਵੇਗਾ।
ਪਿਛਲੀ ਖ਼ਬਰ ਮਹਾਤਮਾ ਗਾਂਧੀ ਤੇ ਲਾਲ ਬਹਾਦੁਰ ਸ਼ਾਸਤਰੀ ਦੇ ਆਦਰਸ਼ ਦੇਸ਼ ਵਾਸੀਆਂ ਲਈ ਪ੍ਰੇਰਨਾ ਸਰੋਤ-ਗਿਲਜੀਆਂ ਅਗਲੀ ਖ਼ਬਰ ਖ਼ਾਲਸਾ ਕਾਲਜ ਦੀਆਂ ਦੀਆਂ ਵਿਦਿਆਰਥਣਾਂ ਪਾਇਲ ਤੇ ਅਨਮੋਲ ਕੌਸ਼ਲ ਵਲੋਂ ਪੰਜਾਬ ‘ਵਰਸਿਟੀ ਦੀ ਮੈਰਿਟ ਸੂਚੀ ’ਚ ਤੀਜਾ ਤੇ ਚੌਥਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।