ਮਹਾਤਮਾ ਗਾਂਧੀ ਤੇ ਲਾਲ ਬਹਾਦੁਰ ਸ਼ਾਸਤਰੀ ਦੇ ਆਦਰਸ਼ ਦੇਸ਼ ਵਾਸੀਆਂ ਲਈ ਪ੍ਰੇਰਨਾ ਸਰੋਤ-ਗਿਲਜੀਆਂ
ਹੁਸ਼ਿਆਰਪੁਰ, 2 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹਾ ਕਾਂਗਰਸ ਭਵਨ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਦਲਜੀਤ ਸਿੰਘ ਗਿਲਜੀਆਂ ਦੀ ਅਗਵਾਈ ਹੇਠ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦਾ ਜਨਮ ਦਿਨ ਮਨਾਇਆ। ਇਸ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਦੋਵਾਂ ਮਹਾਨ ਸ਼ਖ਼ਸੀਅਤਾਂ ਦੇ ਦੇਸ਼ ਪ੍ਰਤੀ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਜ਼
ਜ਼ਿਲ੍ਹਾ ਕਾਂਗਰਸ ਦਫ਼ਤਰ ਹੁਸ਼ਿਆਰਪੁਰ ਵਿਖੇ ਮਨਾਏ ਜਨਮ ਦਿਨ ਮੌਕੇ ਮਹਾਤਮਾ ਗਾਂਧੀ ਤੇ ਲਾਲ ਬਹਾਦੁਰ ਸ਼ਾਸਤਰੀ ਦੀਆਂ ਤਸਵੀਰਾਂ ’ਤੇ ਫੁੱਲਮਾਲਾਵਾਂ ਭੇਟ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਤੇ ਹੋਰ। ਤਸਵੀਰ : ਹਮਸ਼ਾਇਨ ਸਟੂਡੀਓ
03-10-2026
ਹੁਸ਼ਿਆਰਪੁਰ, 2 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹਾ ਕਾਂਗਰਸ ਭਵਨ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਦਲਜੀਤ ਸਿੰਘ ਗਿਲਜੀਆਂ ਦੀ ਅਗਵਾਈ ਹੇਠ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦਾ ਜਨਮ ਦਿਨ ਮਨਾਇਆ। ਇਸ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਦੋਵਾਂ ਮਹਾਨ ਸ਼ਖ਼ਸੀਅਤਾਂ ਦੇ ਦੇਸ਼ ਪ੍ਰਤੀ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਗਿਲਜੀਆਂ ਨੇ ਕਿਹਾ ਕਿ ਮਹਾਤਮਾ ਗਾਂਧੀ ਨੇ ਸੱਚ, ਅਹਿੰਸਾ ਅਤੇ ਸਾਦਗੀ ਦੇ ਸਿਧਾਂਤਾਂ ਰਾਹੀਂ ਦੇਸ਼ ਦੀ ਆਜ਼ਾਦੀ ਦੀ ਲਹਿਰ ਨੂੰ ਨਵੀਂ ਦਿਸ਼ਾ ਦਿੱਤੀ। ਉਨ੍ਹਾਂ ਦਾ ਜੀਵਨ ਤੇ ਵਿਚਾਰ ਅੱਜ ਵੀ ਸਮਾਜ ਨੂੰ ਸਚਾਈ, ਸ਼ਾਂਤੀ, ਭਾਈਚਾਰੇ ਅਤੇ ਨਿਆਂ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਲਾਲ ਬਹਾਦੁਰ ਸ਼ਾਸਤਰੀ ਨੇ ਆਪਣੀ ਸਾਦਗੀ, ਇਮਾਨਦਾਰੀ, ਦੇਸ਼-ਭਗਤੀ ਤੇ ਦ੍ਰਿੜ੍ਹ ਇਰਾਦੇ ਨਾਲ ਭਾਰਤੀ ਰਾਜਨੀਤੀ ਵਿਚ ਵਿਲੱਖਣ ਮਿਸਾਲ ਕਾਇਮ ਕੀਤੀ। ਉਨ੍ਹਾਂ ਦਾ ‘ਜੈ ਜਵਾਨ, ਜੈ ਕਿਸਾਨ’ ਦਾ ਨਾਅਰਾ ਦੇਸ਼ ਦੀ ਸੁਰੱਖਿਆ ਅਤੇ ਕਿਸਾਨੀ ਦੀ ਮਹੱਤਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਮਹਾਨ ਆਗੂਆਂ ਦੇ ਜੀਵਨ ਤੋਂ ਨੌਜਵਾਨ ਪੀੜ੍ਹੀ ਨੂੰ ਦੇਸ਼ ਅਤੇ ਸਮਾਜ ਦੀ ਸੇਵਾ ਕਰਨ ਦੀ ਪ੍ਰੇਰਣਾ ਲੈਣੀ ਚਾਹੀਦੀ ਹੈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰੋਹਿਤ ਜੋਸ਼ੀ , ਸਾਬਕਾ ਚੇਅਰਮੈਨ ਸਰਵਣ ਸਿੰਘ, ਅਮਰਪਾਲ ਸਿੰਘ ਕਾਕਾ, ਰਜਨੀਸ਼ ਟੰਡਨ, ਸੁਰਿੰਦਰ ਸਿੰਘ ਰਾਣਾ, ਅਸ਼ੋਕ ਸ਼ਰਮਾ, ਰਮੇਸ਼ ਡਡਵਾਲ, ਬਲਵਿੰਦਰ ਕੌਰ, ਅਸ਼ਵਨੀ ਸ਼ਰਮਾ, ਹਰੀਸ਼ ਆਨੰਦ, ਹੰਸਰਾਜ ਸਤਿਆਲ, ਸੁਖਬੀਰ ਸਿੰਘ, ਸੇਵਾ ਸਿੰਘ, ਧਰਮਪਾਲ ਬਨੋਤਰਾ, ਦਵਿੰਦਰ ਸਿੰਘ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।