04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਐਸ. ਪੀ. ਐਨ. ਕਾਲਜ ਮੁਕੇਰੀਆਂ ਵਲੋਂ ਸੈਮੀਨਾਰ

ਮੁਕੇਰੀਆਂ, 3 ਅਕਤੂਬਰ (ਰਾਮਗੜ੍ਹੀਆ)-ਐਸ. ਪੀ.

ਅਜੀਤ ਡੈਸਕ 04-10-2026
ਮੁਕੇਰੀਆਂ, 3 ਅਕਤੂਬਰ (ਰਾਮਗੜ੍ਹੀਆ)-ਐਸ. ਪੀ. ਐਨ. ਕਾਲਜ ਮੁਕੇਰੀਆਂ ਵਲੋਂ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੀ ਪਹਿਲਕਦਮੀ ਤਹਿਤ ਪੀ. ਐਮ. ਸ੍ਰੀ ਕੇਂਦਰੀ ਵਿਦਿਆਲਿਆ ਤਿੱਬੜੀ ਕੈਂਟ ਜ਼ਿਲ੍ਹਾ ਗੁਰਦਾਸਪੁਰ ਦੇ ਵਿਦਿਆਰਥੀਆਂ ਲਈ ਨਵੀਨਤਾ, ਸਿਰਜਣਾਤਮਕਤਾ ਤੇ ਉੱਦਮਸ਼ੀਲਤਾ ਸੰਬੰਧੀ ਪ੍ਰੇਰਣਾਦਾਇਕ ਗਤੀਵਿਧੀ ਕਰਵਾਈ। ਇਸ ਮੌਕੇ ਐਸ. ਪੀ. ਐਨ. ਕਾਲਜ ਦੀ ਸੰਸਥਾਗਤ ਨਵੀਨਤਾ ਪਰਿਸ਼ਦ (993) ਦੇ ਇੰਚਾਰਜ ਡਾ. ਦੀਪਿਕਾ ਸ਼ਰਮਾ ਨੇ ਵਿਦਿਆਰਥੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਨੂੰ ਨਵੀਨ ਸੋਚ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ। ਇਹ ਪਹਿਲਕਦਮੀ ਸਕੂਲੀ ਵਿਦਿਆਰਥੀਆਂ ਵਿਚ ਨਵੀਨਤਾ ਅਤੇ ਉੱਦਮਸ਼ੀਲਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਿੱਖਿਆ ਮੰਤਰਾਲੇ, ਭਾਰਤ ਸਰਕਾਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਹੈ। ਭਾਰਤ ਸਰਕਾਰ ਵਲੋਂ ਪੀ. ਐਮ. ਸ੍ਰੀ ਕੇਂਦਰੀ ਵਿਦਿਆਲਿਆ ਤਿੱਬੜੀ ਕੈਂਟ ਨੂੰ ਐਸ. ਪੀ. ਐਨ. ਕਾਲਜ ਮੁਕੇਰੀਆਂ ਨਾਲ ਜੋੜਿਆ ਗਿਆ ਹੈ। ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਡਾ. ਦੀਪਿਕਾ ਸ਼ਰਮਾ ਨੇ ਕਿਹਾ ਕਿ ਨਵੀਨਤਾ ਲਈ ਨਵੀਂ ਸੋਚ ਅਪਣਾਉਣਾ, ਸਮਾਜ ਵਿਚ ਮੌਜੂਦ ਸਮੱਸਿਆਵਾਂ ਦੀ ਪਛਾਣ ਕਰਨਾ ਤੇ ਸਿਰਜਣਾਤਮਕ ਵਿਚਾਰਾਂ ਨੂੰ ਅਰਥਪੂਰਨ ਹੱਲਾਂ ਵਿਚ ਬਦਲਣਾ ਬਹੁਤ ਮਹੱਤਵਪੂਰਨ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਨੇ ਡਾ. ਦੀਪਿਕਾ ਸ਼ਰਮਾ ਤੇ ਸੰਸਥਾਗਤ ਨਵੀਨਤਾ ਪ੍ਰੀਸ਼ਦ ਦੀ ਸਮੁੱਚੀ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ। ਡਾ. ਦੀਪਿਕਾ ਸ਼ਰਮਾ ਨੇ ਇਸ ਪਹਿਲਕਦਮੀ ਲਈ ਕਾਲਜ ਪ੍ਰਬੰਧਕੀ ਕਮੇਟੀ ਅਤੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਗਤਕਾ ਮੁਕਾਬਲਿਆਂ ਵਿਚ ਅਕਾਲ ਅਕੈਡਮੀ ਪਵੇਂ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਕੇ. ਐਮ. ਐਸ. ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈੱਸਟ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।