05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸਾਬਕਾ ਈ. ਟੀ. ਓ. ਹਰਦਿਆਲ ਸਿੰਘ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਹੁਸ਼ਿਆਰਪੁਰ, 4 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸਮਾਜ ਸੇਵੀ ਤੇ ਸਾਬਕਾ ਈ. ਟੀ.

‘ਸਾਈਕਲ ਆਨ ਸੰਡੇ’ ਰੈਲੀ ਦੌਰਾਨ ਸਾਈਕਿਲਸਟਾਂ ਨਾਲ ਬਲਰਾਜ ਸਿੰਘ ਚੌਹਾਨ ਤੇ ਹੋਰ। ਤਸਵੀਰ : ਹਮਸ਼ਾਇਨ ਸਟੂਡੀਓ 05-10-2026
ਹੁਸ਼ਿਆਰਪੁਰ, 4 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸਮਾਜ ਸੇਵੀ ਤੇ ਸਾਬਕਾ ਈ. ਟੀ. ਓ. ਹਰਦਿਆਲ ਸਿੰਘ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ। ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਮਿੱਠਾ ਟਿਵਾਣਾ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਹੋਇਆ। ਇਸ ਮੌਕੇ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਵਿੱਛੜੀ ਆਤਮਾ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ। ਇਸ ਮੌਕੇ ਸੰਗਤਾਂ ਨੂੰ ਪੰਥ ਪ੍ਰਸਿੱਧ ਕੀਰਤਨੀ ਜਥੇ ਭਾਈ ਬਲਵਿੰਦਰ ਸਿੰਘ ਰੰਗੀਲਾ ਚੰਡੀਗੜ੍ਹ ਵਾਲਿਆਂ ਦੇ ਜਥੇ ਨੇ ਕੀਰਤਨ ਸਰਵਣ ਕਰਵਾਇਆ। ਸਮਾਗਮ ’ਚ ਮਹੰਤ ਪ੍ਰਿਤਪਾਲ ਸਿੰਘ ਮਿੱਠੇ ਟਿਵਾਣੇ ਵਾਲਿਆਂ ਨੇ ਉਚੇਚੇ ਤੌਰ ’ਤੇ ਹਾਜ਼ਰੀ ਭਰੀ। ਇਸ ਮੌਕੇ ਉਨ੍ਹਾਂ ਦੇ ਪੁੱਤਰ ਹੱਡੀਆਂ ਦੇ ਮਾਹਿਰ ਡਾਕਟਰ ਰਿਟਾ. ਐੱਸ. ਐਮ. ਓ. ਡਾ. ਸੁਰਿੰਦਰ ਸਿੰਘ ਦਰਦੀ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਉਂਦਿਆਂ ਆਪਣੇ ਪਿਤਾ ਨੂੂੰ ਇਮਾਨਦਾਰ, ਬੇਦਾਗ਼ ਤੇ ਖ਼ੁਦ ਮੁਖ਼ਤਿਆਰ ਵਿਅਕਤੀ ਦੱਸਿਆ। ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਮੇਅਰ ਪ੍ਰਵੀਨ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਸਾਬਕਾ ਮੈਂਬਰ ਰਾਜ ਸਭਾ ਅਵਿਨਾਸ਼ ਰਾਏ ਖੰਨਾ, ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਸਾਬਕਾ ਮੰਤਰੀ ਤੀਕਸ਼ਣ ਸੂਦ, ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਆਦਿ ਨੇ ਸ਼ਰਧਾ ਦੇ ਫ਼ੁਲ ਭੇਟ ਕਰਦਿਆਂ ਕਿਹਾ ਕਿ ਹਰਦਿਆਲ ਸਿੰਘ ਦੀ ਮੌਤ ਨਾ ਸਿਰਫ਼ ਪਰਿਵਾਰ ਬਲਕਿ ਸਮਾਜ ਨੂੰ ਵੀ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਦਰਸਾਏ ਮਾਰਗ ’ਤੇ ਚੱਲ ਕੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਉੱਚੇ ਅਹੁਦਿਆਂ ’ਤੇ ਬਿਰਾਜਮਾਨ ਹਨ ਉਥੇ ਲੋੜਵੰਦਾਂ ਦੀ ਮਦਦ ਲਈ ਵੀ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ। ਇਸ ਮੌਕੇ ਸੰਸਥਾ ਹੋਮ ਫ਼ਾਰ ਹੋਮਲੈਸ ਦੇ ਫਾਉਂਡਰ ਵਰਿੰਦਰ ਸਿੰਘ ਪਰਿਹਾਰ ਵਲੋਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਜਸਵੰਤ ਸਿੰਘ ਮੰਡਿਆਲ, ਡਾ. ਰਛਪਾਲ ਸਿੰਘ ਭਾਰਜ, ਡਾ. ਹਰਕਮਲ ਸੈਣੀ, ਸਾਈਕਲਿਸਟ ਬਲਰਾਜ ਸਿੰਘ ਚੌਹਾਨ, ਜ਼ਿਲ੍ਹਾ ਪ੍ਰਧਾਨ ਭਾਰਤੀ ਜਨਤਾ ਪਾਰਟੀ ਨਿਤਿਨ ਗੁਪਤਾ ਨਨੂੰ, ਮਨਜੀਤ ਸਿੰਘ, ਜਗਦੀਪ ਸਿੰਘ ਖੇੜਾ, ਡਾ. ਬਲਵਿੰਦਰ ਸਿੰਘ, ਪੁੱਤਰ ਭੁਪਿੰਦਰ ਸਿੰਘ, ਡਾ. ਸੁਰਿੰਦਰ ਸਿੰਘ ਦਰਦੀ, ਅਜੀਤ ਸਿੰਘ ਲੱਕੀ, ਡਾ. ਜਸਵੀਰ ਸਿੰਘ ਐੱਸ. ਐਮ. ਓ. ਚੰਡੀਗੜ੍ਹ, ਇੰਜੀਨੀਅਰ ਸਰਬਜੀਤ ਸਿੰਘ, ਇੰਜੀਨੀਅਰ ਰਣਜੀਤ ਸਿੰਘ, ਪ੍ਰੋ. ਗੁਰਦਰਸ਼ਨ ਕੌਰ, ਕੌਂਸਲਰ ਜਤਿੰਦਰ ਕੌਰ ਪਿੰਕੀ ਆਦਿ ਸਮੇਤ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਰਾਮਪੁਰ ਖੇੜਾ ’ਚ ਅੱਠ ਦਿਨਾ ਨਾਮ ਅਭਿਆਸ ਕਮਾਈ ਸਮਾਗਮ ਆਰੰਭ ਅਗਲੀ ਖ਼ਬਰ ਰੂਬੀ ਮਹੰਤ ਦੀ ਅਗਵਾਈ ਹੇਠ ਵਿਸ਼ਾਲ ਕਲਸ਼ ਯਾਤਰਾ, ਦੇਸ਼ ਭਰ ਤੋਂ ਤਲਵਾੜਾ ਪੁੱਜੇ ਕਿੰਨਰ,

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।