05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ-ਲਾਲੀ

ਬੀਣੇਵਾਲ, 4 ਅਕਤੂਬਰ(ਬੈਜ ਚੌਧਰੀ)-ਪਦਮਸ੍ਰੀ ਪਰਗਟ ਸਿੰਘ ਦੇ ਕਾਂਗਰਸ ਦਾ ਸੂਬਾ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ ਤੇ ਪਰਗਟ ਸਿੰਘ ਦੀ ਸਿਆਸੀ ਸੂਝ ਬੂਝ ਅਤੇ ਰਾਜਨੀਤਿਕ ਤਜਰਬੇ ਦਾ ਕਾਂਗਰਸ ਪਾਰਟੀ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਲਾਭ ਹੋਵੇਗਾ। ਪਾਰਟੀ ਵਿਧਾਨ ਸਭਾ ਚੋਣਾਂ ਜਿੱਤ ਕੇ ਸੂਬੇ ਵਿਚ ਸਰਕਾਰ ਬਣਾਏਗੀ।

ਅਜੀਤ ਡੈਸਕ 05-10-2026
ਬੀਣੇਵਾਲ, 4 ਅਕਤੂਬਰ(ਬੈਜ ਚੌਧਰੀ)-ਪਦਮਸ੍ਰੀ ਪਰਗਟ ਸਿੰਘ ਦੇ ਕਾਂਗਰਸ ਦਾ ਸੂਬਾ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ ਤੇ ਪਰਗਟ ਸਿੰਘ ਦੀ ਸਿਆਸੀ ਸੂਝ ਬੂਝ ਅਤੇ ਰਾਜਨੀਤਿਕ ਤਜਰਬੇ ਦਾ ਕਾਂਗਰਸ ਪਾਰਟੀ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਲਾਭ ਹੋਵੇਗਾ। ਪਾਰਟੀ ਵਿਧਾਨ ਸਭਾ ਚੋਣਾਂ ਜਿੱਤ ਕੇ ਸੂਬੇ ਵਿਚ ਸਰਕਾਰ ਬਣਾਏਗੀ। ਕਾਂਗਰਸ ਪਾਰਟੀ ਦੀ ਕੌਮੀ ਕਮੇਟੀ (ਏ. ਆਈ. ਸੀ. ਸੀ.) ਦੇ ਮੈਂਬਰ ਤੇ ਹਲਕਾ ਗੜ੍ਹਸ਼ੰਕਰ ਦੇ ਇੰਚਾਰਜ ਅਮਰਪ੍ਰੀਤ ਸਿੰਘ ਲਾਲੀ ਨੇ ਪ੍ਰੈੱਸ ਨੂੰ ਜਾਰੀ ਬਿਆਨ ਵਿਚ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਪਰਗਟ ਸਿੰਘ ਦੇ ਸੂਬਾ ਕਾਂਗਰਸ ਪ੍ਰਧਾਨ ਬਣਨ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਸੰਦੀਪ ਰਾਣਾ, ਜ਼ਿਲ੍ਹਾ ਉਪ ਪ੍ਰਧਾਨ ਹੁਸਨ ਲਾਲ ਪੰਡੋਰੀ, ਕਮਲ ਕਟਾਰੀਆ ਸੰਮਤੀ ਮੈਂਬਰ, ਸਰਵਣ ਕੁਮਾਰ ਕਸਾਣਾ ਸੰਮਤੀ ਮੈਂਬਰ, ਜਗਮੋਹਨ ਰਾਣਾ, ਡਾ. ਬਲਵਿੰਦਰ ਕੁਮਾਰ ਨੇ ਵੀ ਪਰਗਟ ਸਿੰਘ ਨੂੰ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ।
ਪਿਛਲੀ ਖ਼ਬਰ ਸ਼ਤਾਬਦੀਆਂ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਸਮਾਗਮ ਕਰਵਾਇਆ ਅਗਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਦੇ ਵਿਦਿਆਰਥੀ ਨੇ 14ਵੇਂ ਸਰਵ ਭਾਰਤੀ ਸ਼ਬਦ ਗਾਇਨ ਮੁਕਾਬਲੇ ’ਚ ਨਾਂਅ ਕੀਤਾ ਰੌਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।