05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸ਼ਤਾਬਦੀਆਂ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਸਮਾਗਮ ਕਰਵਾਇਆ

ਗੜ੍ਹਦੀਵਾਲਾ, 4 ਅਕਤੂਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਭਗਤ ਰਵਿਦਾਸ ਜੀ ਦੇ 650 ਸਾਲਾ ਆਗਮਨ ਪੁਰਬ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ 450 ਸਾਲਾ ਸਥਾਪਨਾ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਸਮਾਗਮ ਕਰਵਾਇਆ। ਜਿਸ ’ਚ ਪੰਥ ਦੇ ਵਿਦਵਾਨ ਕੀਰਤਨੀਏ ਭਾਈ ਸਤਿੰਦਰ ਸਿੰਘ ਸਾਰੰਗ ਲੁਧਿਆਣੇ ਵਾਲੇ ਤੇ ਭਾਈ ਹੀਰਾ ਸਿੰਘ ਮਾਣਕ ਢੇਰੀ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।

ਅਜੀਤ ਡੈਸਕ 05-10-2026
ਗੜ੍ਹਦੀਵਾਲਾ, 4 ਅਕਤੂਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਭਗਤ ਰਵਿਦਾਸ ਜੀ ਦੇ 650 ਸਾਲਾ ਆਗਮਨ ਪੁਰਬ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ 450 ਸਾਲਾ ਸਥਾਪਨਾ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਸਮਾਗਮ ਕਰਵਾਇਆ। ਜਿਸ ’ਚ ਪੰਥ ਦੇ ਵਿਦਵਾਨ ਕੀਰਤਨੀਏ ਭਾਈ ਸਤਿੰਦਰ ਸਿੰਘ ਸਾਰੰਗ ਲੁਧਿਆਣੇ ਵਾਲੇ ਤੇ ਭਾਈ ਹੀਰਾ ਸਿੰਘ ਮਾਣਕ ਢੇਰੀ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਉਂਦਿਆਂ ਆਈਆਂ ਸੰਗਤਾਂ ਨੂੰ ਭਗਤ ਰਵਿਦਾਸ ਜੀ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਸਥਾਪਨਾ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆਂ ਕਿ ਇਨ੍ਹਾਂ ਸ਼ਤਾਬਦੀਆਂ ਨੂੰ ਸਮਰਪਿਤ ਸੰਤ ਹਰਚਰਨ ਸਿੰਘ ਖ਼ਾਲਸਾ ਵਲੋਂ ਪਿੰਡਾਂ ਵਿਚ ਵਿਸ਼ੇਸ਼ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਸਜਾਏ ਜਾ ਰਹੇ ਹਨ। ਇਸ ਮੌਕੇ ਡਾਕਟਰ ਹਰਮਿੰਦਰ ਸਿੰਘ ਸਹਿਜ, ਜਸਵਿੰਦਰ ਸਿੰਘ ਸੈਫ਼, ਆਤਮਾ ਸਿੰਘ, ਗੁਰਪ੍ਰੀਤ ਸਿੰਘ, ਸਤਿੰਦਰ ਸਿੰਘ, ਬਲਵਿੰਦਰ ਸਿੰਘ, ਮਨਜੀਤ ਸਿੰਘ, ਹਰਜਿੰਦਰ ਸਿੰਘ, ਜਸਬੀਰ ਸਿੰਘ, ਅਵਤਾਰ ਸਿੰਘ, ਉਂਕਾਰ ਸਿੰਘ, ਕੈਪਟਨ ਬਲਜਿੰਦਰ ਸਿੰਘ, ਯੁਵਰਾਜ ਸਿੰਘ, ਪ੍ਰਭਦੀਪ ਸਿੰਘ, ਅਰਜਨ ਸਿੰਘ, ਮਨਿੰਦਰ ਸਿੰਘ, ਸੁਰਜੀਤ ਸਿੰਘ, ਸੰਦੀਪ ਸਿੰਘ, ਸੁਖਬੀਰ ਸਿੰਘ, ਬਹਾਦਰ ਸਿੰਘ, ਸ਼ੌਕੀਨ ਸਿੰਘ, ਤਰਸੇਮ ਸਿੰਘ, ਬਲਵੀਰ ਸਿੰਘ, ਹਰਭਜਨ ਸਿੰਘ, ਕਰਨੈਲ ਸਿੰਘ ਆਦਿ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਖੇ ਮਾਪੇ-ਅਧਿਆਪਕ ਮੀਟਿੰਗ ਅਗਲੀ ਖ਼ਬਰ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ-ਲਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।