ਗੁਰੂ ਰਾਮਦਾਸ ਜੀ ਲੰਗਰ ਸੇਵਾ ਸਥਾਨ ਪੁਰਹੀਰਾਂ ਵਿਖੇ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਸ਼ੁਰੂ
ਹੁਸ਼ਿਆਰਪੁਰ, 5 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਧੰਨ ਗੁਰੂ ਰਾਮਦਾਸ ਸਾਹਿਬ ਜੀ ਲੰਗਰ ਸੇਵਾ ਸਥਾਨ ਪੁਰਹੀਰਾਂ ਵਿਖੇ ਸਾਲਾਨਾ ਗੁਰਮਤਿ ਸਮਾਗਮ 17 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਸਮਾਗਮ ਸੰਬੰਧੀ ਮੈਨੇਜਰ ਗੁਰਲਿਆਕਤ ਸਿੰਘ ਬਰਾੜ ਨੇ ਦੱਸਿਆ ਕਿ 17 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਸਵੇਰੇ 10 ਵਜੇ ਪਾਏ ਜਾਣਗੇ ਉਪਰੰਤ ਦੁਪਹਿਰ 3 ਵਜੇ ਤੋਂ ਲੈ ਕੇ ਰਾਤ 12 ਵਜੇ ਤੱਕ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਪੰਥ ਦੇ ਮਹਾਨ ਵਿਦਵਾਨ ਗਿਆਨੀ ਪਿੰਦਰਪਾਲ ਸਿੰਘ ਕਥਾ ਵਾਚਕ, ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲੇ, ਭਾਈ ਜੋਗਿੰਦਰ ਸਿੰਘ ਰਿਆੜ, ਭਾਈ ਚਮਨਜੀਤ ਸਿੰਘ ਲਾਲ ਦਿੱਲੀ ਵਾਲੇ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲੇ, ਭਾਈ ਕੀਰਤਨ ਸਿੰਘ ਯੂ.
ਹੁਸ਼ਿਆਰਪੁਰ, 5 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਧੰਨ ਗੁਰੂ ਰਾਮਦਾਸ ਸਾਹਿਬ ਜੀ ਲੰਗਰ ਸੇਵਾ ਸਥਾਨ ਪੁਰਹੀਰਾਂ ਵਿਖੇ ਸਾਲਾਨਾ ਗੁਰਮਤਿ ਸਮਾਗਮ 17 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਸਮਾਗਮ ਸੰਬੰਧੀ ਮੈਨੇਜਰ ਗੁਰਲਿਆਕਤ ਸਿੰਘ ਬਰਾੜ ਨੇ ਦੱਸਿਆ ਕਿ 17 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਸਵੇਰੇ 10 ਵਜੇ ਪਾਏ ਜਾਣਗੇ ਉਪਰੰਤ ਦੁਪਹਿਰ 3 ਵਜੇ ਤੋਂ ਲੈ ਕੇ ਰਾਤ 12 ਵਜੇ ਤੱਕ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਪੰਥ ਦੇ ਮਹਾਨ ਵਿਦਵਾਨ ਗਿਆਨੀ ਪਿੰਦਰਪਾਲ ਸਿੰਘ ਕਥਾ ਵਾਚਕ, ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲੇ, ਭਾਈ ਜੋਗਿੰਦਰ ਸਿੰਘ ਰਿਆੜ, ਭਾਈ ਚਮਨਜੀਤ ਸਿੰਘ ਲਾਲ ਦਿੱਲੀ ਵਾਲੇ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲੇ, ਭਾਈ ਕੀਰਤਨ ਸਿੰਘ ਯੂ. ਐੱਸ. ਏ., ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸਤਨਾਮ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਬੀਬੀ ਰਵਿੰਦਰ ਕੌਰ ਪਟਿਆਲਾ, ਭਾਈ ਬਲਜੀਤ ਸਿੰਘ ਅਰਦਾਸੀਆ ਸਿੰਘ ਸ੍ਰੀ ਦਰਬਾਰ ਸਾਹਿਬ ਸਮੇਤ ਹੋਰ ਸੰਤ ਮਹਾਂਪੁਰਸ਼ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਅਤੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਵਾਰੀ ਲੰਗਰ ਹਾਲ ਚੋਂ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਦੀਵਾਨ ਹਾਲ ਵਿਖੇ ਲਿਆਂਦੀ ਜਾਵੇਗੀ।