06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਐਸ. ਪੀ. ਐਨ. ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਦੇ ‘ਵਿਭਿੰਨਤਾ ਵਿਚ ਸਦਭਾਵਨਾ’ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ

ਮੁਕੇਰੀਆਂ, 5 ਅਕਤੂਬਰ (ਰਾਮਗੜ੍ਹੀਆ)-ਐਸ. ਪੀ.

ਅਜੀਤ ਡੈਸਕ 06-10-2026
ਮੁਕੇਰੀਆਂ, 5 ਅਕਤੂਬਰ (ਰਾਮਗੜ੍ਹੀਆ)-ਐਸ. ਪੀ. ਐਨ. ਕਾਲਜ ਮੁਕੇਰੀਆਂ ਦੇ ਵਿਦਿਆਰਥੀਆਂ ਨੇ ‘ਵਿਭਿੰਨਤਾ ਵਿਚ ਸਦਭਾਵਨਾ-ਰਾਸ਼ਟਰ ਨਿਰਮਾਣ ਲਈ ਨੌਜਵਾਨਾਂ ਨੂੰ ਜਾਗਰੂਕ ਕਰਨਾ’ ਵਿਸ਼ੇ ਅਧੀਨ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਮਾਣ ਵਧਾਇਆ। ਐਸ. ਪੀ. ਐਨ. ਕਾਲਜ ਦੇ ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਪਲਕ ਸ਼ਰਮਾ, ਬੀ. ਸੀ. ਏ. ਦੂਜਾ ਸਾਲ ਨੇ ਭਾਸ਼ਨ ਮੁਕਾਬਲੇ ਵਿਚ ਕਾਲਜ ਦੀ ਨੁਮਾਇੰਦਗੀ ਕੀਤੀ, ਜਦਕਿ ਮਨਦੀਪ ਕੌਰ, ਬੀ. ਐਸ. ਸੀ. ਮੈਡੀਕਲ ਪਹਿਲਾ ਸਾਲ ਨੇ ਨਾਅਰਾ-ਲਿਖਣ ਮੁਕਾਬਲੇ ਵਿਚ ਭਾਗ ਲਿਆ। ਇਸੇ ਤਰ੍ਹਾਂ ਰਘੁਨੰਦਨ ਠਾਕੁਰ ਬੀ. ਐਸ. ਸੀ. ਡਾਟਾ ਸਾਇੰਸ ਪਹਿਲਾ ਸਾਲ ਨੇ ਪੋਸਟਰ ਬਣਾਉਣ ਮੁਕਾਬਲੇ ਵਿਚ ਕਾਲਜ ਦੀ ਨੁਮਾਇੰਦਗੀ ਕੀਤੀ। ਕਾਲਜ ਲਈ ਮਾਣ ਵਾਲੀ ਗੱਲ ਇਹ ਰਹੀ ਕਿ ਰਘੁਨੰਦਨ ਠਾਕੁਰ ਨੇ ਪੋਸਟਰ ਬਣਾਉਣ ਮੁਕਾਬਲੇ ’ਚ ਤੀਜਾ ਸਥਾਨ ਹਾਸਿਲ ਕਰਦਿਆਂ 11,100 ਦਾ ਨਕਦ ਇਨਾਮ ਪ੍ਰਾਪਤ ਕੀਤਾ। ਪਲਕ ਸ਼ਰਮਾ ਤੇ ਮਨਦੀਪ ਕੌਰ ਵਲੋਂ ਕੀਤੀ ਭਰਪੂਰ ਭਾਗੀਦਾਰੀ ਅਤੇ ਸਿਰਜਣਾਤਮਿਕ ਯਤਨਾਂ ਦੀ ਵੀ ਸਮਾਗਮ ਵਿਚ ਹਾਜ਼ਰ ਪਤਵੰਤੇ ਵਿਅਕਤੀਆਂ ਤੇ ਪ੍ਰਬੰਧਕਾਂ ਵਲੋਂ ਸ਼ਲਾਘਾ ਕੀਤੀ ਗਈ। ਕਾਲਜ ਦੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਸਾਰੇ ਭਾਗੀਦਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀ ਭਲਾਈ ਦੇ ਡੀਨ ਡਾ. ਗੁਰਪ੍ਰੀਤ ਕੌਰ ਵਲੋਂ ਵਿਦਿਆਰਥੀਆਂ ਨੂੰ ਦਿੱਤੀ ਗਈ ਯੋਗ ਅਗਵਾਈ, ਹੌਸਲਾ-ਅਫ਼ਜਾਈ ਅਤੇ ਇਸ ਕਾਰਜਕ੍ਰਮ ਵਿਚ ਉਨ੍ਹਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਕੀਤੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਐਸ.ਪੀ.ਐਨ. ਕਾਲਜ ਦੀ ਵਿਦਿਆਰਥੀ ਭਲਾਈ ਦੇ ਡੀਨ ਡਾ. ਗੁਰਪ੍ਰੀਤ ਕੌਰ ਨੂੰ ਵੀ ਉਨ੍ਹਾਂ ਦੇ ਯੋਗਦਾਨ ਅਤੇ ਯਤਨਾਂ ਲਈ ਪੰਜਾਬ ਯੂਨੀਵਰਸਿਟੀ ਵਿਖੇ ਪਤਵੰਤੇ ਵਿਅਕਤੀਆਂ ਵਲੋਂ ਸਨਮਾਨਿਤ ਕੀਤਾ। ਇਸ ਸਮੁੱਚੇ ਪ੍ਰੋਗਰਾਮ ਦੇ ਆਯੋਜਨ ਅਤੇ ਵਿਦਿਆਰਥੀਆਂ ਦੀ ਭਾਗੀਦਾਰੀ ਨੂੰ ਸੁਚਾਰੂ ਬਣਾਉਣ ਵਿਚ ਪ੍ਰੋ. ਪਰਵੀਨ ਕੁਮਾਰ ਨੇ ਵੀ ਸਰਗਰਮ ਸਹਿਯੋਗ ਦਿੱਤਾ।
ਪਿਛਲੀ ਖ਼ਬਰ ਟੋਲ ਪਲਾਜ਼ਾ ਬੱਛੂਆਂ ’ਤੇ ਚਾਰ ਟੂਰਿਸਟ ਬੱਸਾਂ ਦੇ ਕੱਟੇ ਚਾਲਾਨ ਅਗਲੀ ਖ਼ਬਰ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਵਿਚ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜਾਗਰੂਕਤਾ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।