07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਜ਼ਿਲ੍ਹਾ ਪੱਧਰੀ ਵੁਸ਼ੂ ਮੁਕਾਬਲੇ ’ਚ ਬਾਬਾ ਮੰਝ ਕਾਨਵੈਂਟ ਸਕੂਲ ਦੇ 11 ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 6 ਅਕਤੂਬਰ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ਦੇ 11 ਹੋਣਹਾਰ ਵਿਦਿਆਰਥੀਆਂ ਨੇ ਡਾਇਰੈਕਟਰ ਡਾ: ਪਰਮਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਮਿਹਨਤ, ਹੌਸਲੇ ਤੇ ਖੇਡ ਪ੍ਰਤੀ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਹੋਏ ਜ਼ਿਲ੍ਹਾ ਪੱਧਰੀ ਵੁਸ਼ੂ ਮੁਕਾਬਲਿਆਂ ‘ਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ‘ਤੇ ਇਨ੍ਹਾਂ ਖਿਡਾਰੀਆਂ ਦੀ ਸੂਬਾ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ।

ਜ਼ਿਲ੍ਹਾ ਪੱਧਰੀ ਵੁਸ਼ੂ ਮੁਕਾਬਲਿਆਂ ’ਚ ਜਿੱਤਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨਾਲ ਡਾਇਰੈਕਟਰ ਡਾ: ਪਰਮਜੀਤ ਕੌਰ ਸਿੱਧੂ ਤੇ ਹੋਰ। 07-10-2026
ਹੁਸ਼ਿਆਰਪੁਰ, 6 ਅਕਤੂਬਰ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ਦੇ 11 ਹੋਣਹਾਰ ਵਿਦਿਆਰਥੀਆਂ ਨੇ ਡਾਇਰੈਕਟਰ ਡਾ: ਪਰਮਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਮਿਹਨਤ, ਹੌਸਲੇ ਤੇ ਖੇਡ ਪ੍ਰਤੀ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਹੋਏ ਜ਼ਿਲ੍ਹਾ ਪੱਧਰੀ ਵੁਸ਼ੂ ਮੁਕਾਬਲਿਆਂ ‘ਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ‘ਤੇ ਇਨ੍ਹਾਂ ਖਿਡਾਰੀਆਂ ਦੀ ਸੂਬਾ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ। ਅੰਡਰ-14 ਲੜਕਿਆਂ ‘ਚ ਜੁਗਰਾਜ ਸਿੰਘ, ਜੈਜ਼ਵੀਰ ਸਿੰਘ, ਰਾਘਵ ਠਾਕੁਰ, ਹਰਸ਼ਿਤ ਤੇ ਹਰਮਨਦੀਪ ਸਿੰਘ, ਜਦਕਿ ਅੰਡਰ-14 ਲੜਕੀਆਂ ‘ਚ ਬਾਰਬੀ ਠਾਕੁਰ ਅਤੇ ਪਾਹੁਲਪੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕਿਆਂ ‘ਚ ਰੁਸ਼ਾਂਤ, ਅੰਡਰ-21 ਲੜਕਿਆਂ ਵਿਚ ਗੁਰਜਾਪ ਸਿੰਘ ਅਤੇ ਅੰਡਰ-21 ਲੜਕੀਆਂ ‘ਚ ਅਲੀਸ਼ਾ ਅਤੇ ਗੁਰਲੀਨ ਕੌਰ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੂਬਾ ਪੱਧਰੀ ਮੁਕਾਬਲਿਆਂ ਲਈ ਜਗ੍ਹਾ ਬਣਾਈ। ਇਸ ਉਪਲਬਧੀ ‘ਤੇ ਸਕੂਲ ਦੀ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਨੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਅਤੇ ਲਗਨ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ ਤੇ ਸੰਘਰਸ਼ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਖਿਡਾਰੀਆਂ ਨੂੰ ਸੂਬਾ ਪੱਧਰੀ ਮੁਕਾਬਲਿਆਂ ‘ਚ ਪੂਰੇ ਜੋਸ਼ ਨਾਲ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੀ ਵਾਇਸ ਪ੍ਰਿੰਸੀਪਲ ਜਗਮੀਤ ਕੌਰ ਨੇ ਵੀ ਹੋਣਹਾਰ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਫਲਤਾ ਸਕੂਲ ਦੇ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ‘ਚ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ। ਸਕੂਲ ਪ੍ਰਬੰਧਕਾਂ ਨੇ ਹੋਣਹਾਰ 11 ਖਿਡਾਰੀਆਂ ਨੂੰ ਸੂਬਾ ਪੱਧਰੀ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਸੈਣੀ ਬਾਰ ਕਾਲਜ ’ਚ ਗੁਰੂ ਰਵਿਦਾਸ ਜੀ ਦੀ ਬਾਣੀ/ਉਪਦੇਸ਼ਾਂ ਸੰਬੰਧੀ ਕੁਇਜ਼ ਤੇ ਕੈਲੀਗ੍ਰਾਫੀ ਮੁਕਾਬਲੇ ਅਗਲੀ ਖ਼ਬਰ ਵਿਧਾਇਕ ਰਾਜਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਨੂੰ ਪਾਣੀ ਦੇ ਟੈਂਕਰ ਮੁਹੱਈਆ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।