07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸ਼੍ਰੋਮਣੀ ਅਕਾਲੀ ਦਲ (ਬ) ਦੇਵੇਗਾ ਹਰ ਦਰਵਾਜ਼ੇ ’ਤੇ ਦਸਤਕ-ਹਰਮਿੰਦਰ ਸੰਧੂ

ਚੱਬੇਵਾਲ, 6 ਅਕਤੂਬਰ (ਰਾਜੀਵ ਭਾਰਦਵਾਜ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਪਾਰਟੀ ਵਲੋਂ ਪੂਰੇ ਪੰਜਾਬ ’ਚ ਡੋਰ ਟੂ ਡੋਰ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ। ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਨੂੰ ਘਰ ਘਰ ਜਾ ਕੇ ਅਕਾਲੀ ਦਲ (ਬ) ਵਲੋਂ ਪੰਜਾਬ ਲਈ ਕੀਤੇ ਵਿਕਾਸ ਕਾਰਜਾਂ ਸੰਬੰਧੀ ਦੱਸਿਆ ਜਾਵੇਗਾ ਅਤੇ ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਅਜੀਤ ਡੈਸਕ 07-10-2026
ਚੱਬੇਵਾਲ, 6 ਅਕਤੂਬਰ (ਰਾਜੀਵ ਭਾਰਦਵਾਜ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਪਾਰਟੀ ਵਲੋਂ ਪੂਰੇ ਪੰਜਾਬ ’ਚ ਡੋਰ ਟੂ ਡੋਰ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ। ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਨੂੰ ਘਰ ਘਰ ਜਾ ਕੇ ਅਕਾਲੀ ਦਲ (ਬ) ਵਲੋਂ ਪੰਜਾਬ ਲਈ ਕੀਤੇ ਵਿਕਾਸ ਕਾਰਜਾਂ ਸੰਬੰਧੀ ਦੱਸਿਆ ਜਾਵੇਗਾ ਅਤੇ ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸੇ ਸੰਬੰਧ ਵਿਚ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ਹਲਕਾ ਚੱਬੇਵਾਲ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਸੰਧੂ ਨੇ ਕਿਹਾ ਕਿ ਹਲਕਾ ਚੱਬੇਵਾਲ ਵਿਚ ਵੀ ਅਕਾਲੀ ਦਲ ਦੇ ਅਹੁਦੇਦਾਰ ਘਰ ਘਰ ਜਾ ਕੇ ਦਸਤਕ ਦੇਣਗੇ ਅਤੇ ਅਕਾਲੀ ਦਲ ਦੀਆਂ ਅਗਾਂਹ ਵਧੂ ਨੀਤੀਆਂ ਬਾਰੇ ਜਾਣਕਾਰੀ ਦੇਣਗੇ। ਉਨ੍ਹਾਂ ਦੱਸਿਆ ਕਿ ਇਸ ਕੰਮ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਲਈ 4 ਭਾਗਾਂ ’ਚ ਵੰਡਿਆ ਗਿਆ ਹੈ ਅਤੇ ਇਸ ਮਹੀਨੇ ਇਹ ਕੰਮ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਸਤਨਾਮ ਸਿੰਘ ਬੰਟੀ ਪ੍ਰਧਾਨ ਦੋਆਬਾ ਜ਼ੋਨ ਬੀ. ਸੀ. ਵਿੰਗ, ਅਮਨਦੀਪ ਸਿੰਘ ਸੋਨੀ ਮੈਂਬਰ ਜਨਰਲ ਕੌਂਸਲ, ਅਵਤਾਰ ਸਿੰਘ ਸਸੋਲੀ, ਗੁਰਚਰਨ ਸਿੰਘ ਬੋਹਣ, ਰਾਜ ਕੁਮਾਰ ਭੁੰਗਰਨੀ, ਰਣਵੀਰ ਸਿੰਘ, ਹਰਜਾਪ ਸਿੰਘ ਮੱਖਣ ਰਾਜਪੁਰ ਭਾਈਆਂ, ਜਰਨੈਲ ਸਿੰਘ ਖ਼ਾਲਸਾ ਬਡੋਂ, ਦਲਜੀਤ ਸਿੰਘ, ਸਿਮਰਨ ਸਿੰਘ, ਪ੍ਰੇਮ ਕੁਮਾਰ, ਤਰਲੋਚਨ ਸਿੰਘ ਪੱਟੀ, ਸੋਹਣ ਸਿੰਘ ਸਾਹਰੀ, ਜਸਵੀਰ ਸਿੰਘ, ਸੁਰਿੰਦਰ ਪਾਲ ਸਿੰਘ ਮੋਨਾ, ਚਰਨਜੀਤ ਸਿੰਘ, ਹਰਦੀਪ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਜੋਗਾ ਸਿੰਘ, ਜਸਪਿੰਦਰ ਸਿੰਘ, ਬੂਟਾ ਸਿੰਘ, ਜਤਿੰਦਰ ਸਿੰਘ, ਨਵਜੋਤ ਸੰਧੂ, ਨਿਰਲਾਪ ਸਿੰਘ ਪਾਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਘੁੰਮਣ ਨੇ ਖੁੱਲ੍ਹੇ ਦਰਬਾਰ ’ਚ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਅਕਾਲੀ ਦਲ (ਬ) ਵਲੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਡੋਰ-ਟੂ-ਡੋਰ ਪ੍ਰੋਗਰਾਮ ਸ਼ੁਰੂ-ਲੱਖੀ ਗਿਲਜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।