09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸਿਹਤ ਵਿਭਾਗ ਨੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ

ਹੁਸ਼ਿਆਰਪੁਰ, 8 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਤੰਬਾਕੂ ਦੀ ਵਰਤੋਂ ਨੂੰ ਰੋਕਣ ਅਤੇ ਕੋਟਪਾ ਐਕਟ-2003 ਦੀ ਪਾਲਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ।

ਅਜੀਤ ਡੈਸਕ 09-10-2026
ਹੁਸ਼ਿਆਰਪੁਰ, 8 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਤੰਬਾਕੂ ਦੀ ਵਰਤੋਂ ਨੂੰ ਰੋਕਣ ਅਤੇ ਕੋਟਪਾ ਐਕਟ-2003 ਦੀ ਪਾਲਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਐਪੀਡੀਮਿਓਲੋਜਿਸਟ ਡਾ. ਜਗਦੀਪ ਸਿੰਘ ਅਤੇ ਉਨ੍ਹਾਂ ਦੀ ਟੀਮ ਵਿਚ ਹੈਲਥ ਇੰਸਪੈਕਟਰ ਜਸਵਿੰਦਰ ਸਿੰਘ ਅਤੇ ਸੰਜੀਵ ਠਾਕੁਰ ਵਲੋਂ ਵੱਖ-ਵੱਖ ਥਾਵਾਂ ‘ਤੇ ਜਾਂਚ ਕਰਕੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਗਏ। ਇਸ ਮੌਕੇ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਸਿਗਰਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਰਤੋਂ ਨਾਲ ਕੈਂਸਰ, ਦਿਲ ਦੀਆਂ ਬਿਮਾਰੀਆਂ, ਸਾਹ ਸੰਬੰਧੀ ਬਿਮਾਰੀਆਂ ਤੇ ਹੋਰ ਗੰਭੀਰ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਇਸ ਲਈ ਜਨਤਕ ਥਾਵਾਂ ਨੂੰ ਤੰਬਾਕੂ ਦੇ ਧੂੰਏਂ ਤੋਂ ਮੁਕਤ ਰੱਖਣਾ ਅਤੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣਾ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ ਹੈ। ਡਾ. ਜਗਦੀਪ ਸਿੰਘ ਨੇ ਕਿਹਾ ਕਿ ਤੰਬਾਕੂ ਦੀ ਵਰਤੋਂ ਖ਼ਾਸ ਕਰਕੇ ਬੱਚਿਆਂ ਅਤੇ ਨੌਜਵਾਨਾਂ ਦੀ ਸਿਹਤ ਲਈ ਬਹੁਤ ਨੁਕਸਾਨਦੇਹ ਹੈ।
ਪਿਛਲੀ ਖ਼ਬਰ ਐਸ. ਆਈ. ਆਰ. ਤਹਿਤ ਵੋਟਰ ਸੂਚੀਆਂ ਦੇ ਅੰਤਿਮ ਪ੍ਰਕਾਸ਼ਨ ਦੀਆਂ ਤਿਆਰੀਆਂ ਦਾ ਰੋਲ ਆਬਜ਼ਰਵਰ ਵਲੋਂ ਜਾਇਜ਼ਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਵਰਿੰਦਰ ਲਗਵਾਲ ਹਲਕਾ ਮੁਕੇਰੀਆਂ ਦੇ ਇੰਚਾਰਜ, ਭੁਪਿੰਦਰ ਸਿੰਘ, ਇਬਰਾਹੀਮਪੁਰ ਤੇ ਭਾਂਤਪੁਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।