ਸ਼੍ਰੋਮਣੀ ਅਕਾਲੀ ਦਲ (ਬ) ਦੀ ਡੋਰ ਟੂ ਡੋਰ ਪ੍ਰੋਗਰਾਮ ਤਹਿਤ ਪਿੰਡ ਜੱਲੋਵਾਲ ’ਚ ਦਸਤਕ
ਚੱਬੇਵਾਲ, 8 ਅਕਤੂਬਰ (ਰਾਜੀਵ ਭਾਰਦਵਾਜ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਅਨੁਸਾਰ ਪੂਰੇ ਪੰਜਾਬ ਵਿਚ ਡੋਰ ਟੂ ਡੋਰ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸੇ ਸੰਬੰਧ ਵਿਚ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ਹਲਕਾ ਚੱਬੇਵਾਲ ਦੇ ਪਿੰਡ ਜੱਲੋਵਾਲ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮਿਲ ਕੇ ਘਰ ਘਰ ਜਾ ਕੇ ਅਕਾਲੀ ਦਲ ਦੀ ਸਰਕਾਰ ਵਲੋਂ ਪੰਜਾਬ ਵਿਚ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਇਆ ਅਤੇ ਪੰਜਾਬ ਵਿਚ ਅਕਾਲੀ ਦਲ ਦੀ ਮੁੜ ਸਰਕਾਰ ਬਣਨ ਤੇ ਪੰਜਾਬ ਦੇ ਵਿਕਾਸ ਲਈ ਅਕਾਲੀ ਦਲ ਦੀਆਂ ਅਗਾਂਹ ਵਧੂ ਨੀਤੀਆਂ ਬਾਰੇ ਜਾਣਕਾਰੀ ਦਿੱਤੀ ।
ਅਜੀਤ ਡੈਸਕ
09-10-2026