09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਰਸੂਲਪੁਰ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਲਈ ਮੁਹਿੰਮ ਸ਼ੁਰੂ

ਗੜ੍ਹਦੀਵਾਲਾ, 8 ਅਕਤੂਬਰ (ਚੱਗਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਰਨਲ ਸਕੱਤਰ ਅਤੇ ਹਲਕਾ ਟਾਂਡਾ ਦੇ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਨੇ ਪਿੰਡ ਅੰਬਾਲਾ ਜੱਟਾ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਰੰਭ ਕੀਤੀ ਡੋਰ-ਟੂ-ਡੋਰ ਕੰਪੇਨ ਦੀ ਆਰੰਭਤਾ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੂਰੇ ਪੰਜਾਬ ਵਿਚ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਲੋਕਾਂ ਨੂੰ ਮਿਲ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਤੇ ਇਹ ਵਿਸ਼ਵਾਸ ਦਵਾਇਆ ਜਾਵੇਗਾ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਤਾਂ ਲੋਕਾਂ ਦੀਆਂ ਮੁਸ਼ਕਲਾਂ ਤੇ ਮੰਗਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਰਸੂਲਪਰ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਤੋਂ ਇਲਾਵਾ ਆਪਣਾ ਰੁਜ਼ਗਾਰ ਕਰਨ ਵਾਸਤੇ ਬਿਨਾਂ ਵਿਆਜ ਕਰਜ਼ਾ ਦਿੱਤਾ ਜਾਵੇਗਾ ਅਤੇ ਕਾਂਗਰਸ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬੰਦ ਕੀਤੀਆਂ ਸਹੂਲਤਾਂ ਨੂੰ ਮੁੜ ਚਾਲੂ ਕੀਤਾ ਜਾਵੇਗਾ।

ਅਜੀਤ ਡੈਸਕ 09-10-2026
ਗੜ੍ਹਦੀਵਾਲਾ, 8 ਅਕਤੂਬਰ (ਚੱਗਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਰਨਲ ਸਕੱਤਰ ਅਤੇ ਹਲਕਾ ਟਾਂਡਾ ਦੇ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਨੇ ਪਿੰਡ ਅੰਬਾਲਾ ਜੱਟਾ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਰੰਭ ਕੀਤੀ ਡੋਰ-ਟੂ-ਡੋਰ ਕੰਪੇਨ ਦੀ ਆਰੰਭਤਾ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੂਰੇ ਪੰਜਾਬ ਵਿਚ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਲੋਕਾਂ ਨੂੰ ਮਿਲ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਤੇ ਇਹ ਵਿਸ਼ਵਾਸ ਦਵਾਇਆ ਜਾਵੇਗਾ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਤਾਂ ਲੋਕਾਂ ਦੀਆਂ ਮੁਸ਼ਕਲਾਂ ਤੇ ਮੰਗਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਰਸੂਲਪਰ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਤੋਂ ਇਲਾਵਾ ਆਪਣਾ ਰੁਜ਼ਗਾਰ ਕਰਨ ਵਾਸਤੇ ਬਿਨਾਂ ਵਿਆਜ ਕਰਜ਼ਾ ਦਿੱਤਾ ਜਾਵੇਗਾ ਅਤੇ ਕਾਂਗਰਸ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬੰਦ ਕੀਤੀਆਂ ਸਹੂਲਤਾਂ ਨੂੰ ਮੁੜ ਚਾਲੂ ਕੀਤਾ ਜਾਵੇਗਾ। ਇਸ ਮੌਕੇ ਸਿਮਰਜੀਤ ਸਿੰਘ ਅਟਵਾਲ ਸੀਨੀਅਰ ਮੀਤ ਪ੍ਰਧਾਨ, ਅਮਨਦੀਪ ਸਿੰਘ ਅੰਬਾਲਾ ਜੱਟਾਂ, ਮਾਸਟਰ ਅਮਰਜੀਤ ਸਿੰਘ ਝੱਜੀ, ਸਚਿਨ ਅੰਬਾਲਾ ਜੱਟਾਂ, ਹਰਮਿੰਦਰ ਸਿੰਘ ਢੱਟ, ਅਵਤਾਰ ਸਿੰਘ ਕਾਕਾ ਅੰਬਾਲਾ ਜੱਟਾਂ, ਪਰਮਜੀਤ ਸਿੰਘ ਪੰਮੀ, ਗੁਰਪ੍ਰੀਤ ਸਿੰਘ ਗੋਪੀ, ਲੱਕੀ ਰਾਈ, ਪਰਮਜੀਤ ਸਿੰਘ ਸਮੇਤ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਯਾਦਗਾਰੀ ਦੂਜਾ ਕਬੱਡੀ ਕੱਪ 24 ਨੂੰ ਅਗਲੀ ਖ਼ਬਰ ਵਧਾਈ ਤੈਅ ਕਰਨ ਦੀ ਮੰਗ ਨੂੰ ਲੈ ਕੇ ਵਿਕਾਸ ਮੰਚ ਨੇ ਦਿੱਤਾ ਨਗਰ ਕੌਂਸਲ ਪ੍ਰਧਾਨ ਨੂੰ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।