09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਗੁਰਤੇਜ ਸਿੰਘ ਪੰਨੂੰ ਨੇ ਪਰਗਟ ਸਿੰਘ ਨਾਲ ਮੁਲਾਕਾਤ ਕਰ ਕੇ ਦਿੱਤੀ ਵਧਾਈ

ਗੜ੍ਹਸ਼ੰਕਰ, 8 ਅਕਤੂਬਰ (ਧਾਲੀਵਾਲ)-ਗੜ੍ਹਸ਼ੰਕਰ ਤੋਂ ਕਾਂਗਰਸੀ ਆਗੂ ਗੁਰਤੇਜ ਸਿੰਘ ਪੰਨੂੰ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ। ਇਸ ਮੌਕੇ ਗੁਰਤੇਜ ਸਿੰਘ ਪੰਨੂੰ ਨੇ ਕਿਹਾ ਕਿ ਹਾਈਕਮਾਂਡ ਵਲੋਂ ਉਲੰਪੀਅਨ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਉਣ ਦਾ ਫ਼ੈਸਲਾ ਦੂਰ ਅੰਦੇਸ਼ੀ ਸੋਚ ਵਾਲਾ ਹੈ।

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੂੰ ਮਿਲ ਕੇ ਵਧਾਈ ਦੇਣ ਸਮੇਂ ਗੁਰਤੇਜ ਸਿੰਘ ਪੰਨੂੰ। ਅਜੀਤ ਤਸਵੀਰ 09-10-2026
ਗੜ੍ਹਸ਼ੰਕਰ, 8 ਅਕਤੂਬਰ (ਧਾਲੀਵਾਲ)-ਗੜ੍ਹਸ਼ੰਕਰ ਤੋਂ ਕਾਂਗਰਸੀ ਆਗੂ ਗੁਰਤੇਜ ਸਿੰਘ ਪੰਨੂੰ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ। ਇਸ ਮੌਕੇ ਗੁਰਤੇਜ ਸਿੰਘ ਪੰਨੂੰ ਨੇ ਕਿਹਾ ਕਿ ਹਾਈਕਮਾਂਡ ਵਲੋਂ ਉਲੰਪੀਅਨ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਉਣ ਦਾ ਫ਼ੈਸਲਾ ਦੂਰ ਅੰਦੇਸ਼ੀ ਸੋਚ ਵਾਲਾ ਹੈ। ਪੰਨੂੰ ਨੇ ਕਿਹਾ ਕਿ ਪ੍ਰਗਟ ਸਿੰਘ ਦੇ ਸੂਬਾ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਮਜ਼ਬੂਤ ਨਾਲ ਅੱਗੇ ਵਧੇਗੀ ਤੇ 2027 ਵਿਚ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣੇਗੀ। ਪੰਨੂੰ ਵਲੋਂ ਪਰਗਟ ਸਿੰਘ ਨੂੰ ਵਧਾਈ ਦੇਣ ਸਮੇਂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਪੰਜਾਬ ਯੂਥ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਗਗਨਦੀਪ ਜੋਲੀ ਮੌਜੂਦ ਸਨ।
ਪਿਛਲੀ ਖ਼ਬਰ ਸੰਤ ਸੀਚੇਵਾਲ ਅਤੇ ਵਿਧਾਇਕ ਘੁੰਮਣ ਵਲੋਂ ਪਿੰਡ ਚੱਕ ਬਾਮੂ ਵਿਖੇ ਖੇਡ ਪਾਰਕ ਦਾ ਉਦਘਾਟਨ ਅਗਲੀ ਖ਼ਬਰ ਮਾਡਰਨ ਗਰੁੱਪ ਆਫ਼ ਕਾਲਜਿਸ ਹਰਸੇ ਮਾਨਸਰ ਵਿਖੇ ਇਕ ਰੋਜ਼ਾ ਫੈਕਲਟੀ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।