10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ, 9 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਦਸਮੇਸ਼ ਨਗਰ ਟਾਂਡਾ ਨਾਲ ਸੰਬੰਧਿਤ ਇਕ ਨੌਜਵਾਨ ਨੂੰ ਵਿਦੇਸ਼ ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਟਾਂਡਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਇਹ ਮਾਮਲਾ ਕਮਲਦੀਪ ਕੌਰ ਪਤਨੀ ਹਰਭਜਨ ਸਿੰਘ ਵਾਸੀ ਵਾਰਡ ਨੰਬਰ 10 ਦਸਮੇਸ਼ ਨਗਰ ਟਾਂਡਾ ਵਲੋਂ ਐੱਸ.

ਅਜੀਤ ਡੈਸਕ 10-10-2026
ਟਾਂਡਾ ਉੜਮੁੜ, 9 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਦਸਮੇਸ਼ ਨਗਰ ਟਾਂਡਾ ਨਾਲ ਸੰਬੰਧਿਤ ਇਕ ਨੌਜਵਾਨ ਨੂੰ ਵਿਦੇਸ਼ ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਟਾਂਡਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਇਹ ਮਾਮਲਾ ਕਮਲਦੀਪ ਕੌਰ ਪਤਨੀ ਹਰਭਜਨ ਸਿੰਘ ਵਾਸੀ ਵਾਰਡ ਨੰਬਰ 10 ਦਸਮੇਸ਼ ਨਗਰ ਟਾਂਡਾ ਵਲੋਂ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਦਿੱਤੀ ਗਈ ਦਰਖਾਸਤ ਉਪਰੰਤ ਪਰਮਿੰਦਰ ਸਿੰਘ ਪੁੱਤਰ ਮੁਲਖ ਰਾਜ ਵਾਸੀ ਥੇਹ ਬਰਨਾਲਾ ਹਾਲ ਵਾਸੀ ਬਸਤੀ ਬਾਵਾ ਖੇਲ੍ਹ ਜਲੰਧਰ ਦੇ ਖ਼ਿਲਾਫ਼ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਗਈ ਦਰਖਾਸਤ ਵਿਚ ਕਮਲਦੀਪ ਕੌਰ ਨੇ ਦੱਸਿਆ ਕਿ ਉਕਤ ਦੋਸ਼ੀ ਨੇ ਉਸ ਦੇ ਪੁੱਤਰ ਪਰਮਵੀਰ ਸਿੰਘ ਨੂੰ ਵਿਦੇਸ਼ ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ 1 ਲੱਖ 20 ਹਜ਼ਾਰ ਰੁਪਏ ਦੀ ਠੱਗੀ ਕੀਤੀ ਹੈ। ਟਾਂਡਾ ਪੁਲਿਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਠੁਆਣਾ ਜ਼ਮੀਨ ਦੇ ਝਗੜੇ ’ਚ ਪਰਚਾ ਦਰਜ ਅਗਲੀ ਖ਼ਬਰ ਮੁਲਾਜ਼ਮ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਐਡਮਿਨ ਬਲਾਕ ਵਿਖੇ ਗੇਟ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।