11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਬੀਰਮਪੁਰ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਸਮਾਗਮ ਕਰਵਾਇਆ

ਸ਼ਾਮਚੁਰਾਸੀ, 10 ਅਕਤੂਬਰ (ਗੁਰਮੀਤ ਸਿੰਘ ਖ਼ਾਨਪੁਰੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਰਮਪੁਰ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਪੇ-ਅਧਿਆਪਕ ਮਿਲਣੀ ਸਮਾਗਮ ਕਰਵਾਇਆ। ਸਟੇਟ ਐਵਾਰਡੀ ਪ੍ਰਿੰਸੀਪਲ ਡਾ.

ਅਜੀਤ ਡੈਸਕ 11-10-2026
ਸ਼ਾਮਚੁਰਾਸੀ, 10 ਅਕਤੂਬਰ (ਗੁਰਮੀਤ ਸਿੰਘ ਖ਼ਾਨਪੁਰੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਰਮਪੁਰ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਪੇ-ਅਧਿਆਪਕ ਮਿਲਣੀ ਸਮਾਗਮ ਕਰਵਾਇਆ। ਸਟੇਟ ਐਵਾਰਡੀ ਪ੍ਰਿੰਸੀਪਲ ਡਾ. ਅਰਮਨ ਪ੍ਰੀਤ ਸਿੰਘ ਦੇ ਪ੍ਰਬੰਧਾਂ ਹੇਠ ਕਰਵਾਏ ਸਮਾਗਮ ਦੌਰਾਨ ਕਮੇਟੀ ਮੈਂਬਰਾਂ, ਪਿੰਡ ਦੀ ਪੰਚਾਇਤ, ਸਮਾਜ ਸੇਵਕਾਂ ਤੇ ਵਿਦਿਆਰਥੀਆਂ ਅਤੇ ਮਾਪਿਆਂ ਨੇ ਸਕੂਲ ’ਚ ਪਹੁੰਚ ਕੇ ਪੂਰੇ ਉਤਸ਼ਾਹ ਨਾਲ਼ ਹਿੱਸਾ ਲਿਆ। ਅਧਿਆਪਕਾਂ ਵਲੋਂ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ, ਉਨ੍ਹਾਂ ਦੀ ਕਾਰਗੁਜ਼ਾਰੀ, ਸਕੂਲ ਵਿਚ ਕਰਵਾਈਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮਿਲਣੀ ਦਾ ਮੁੱਖ ਉਦੇਸ਼ ਮਾਪਿਆਂ ਤੇ ਅਧਿਆਪਕਾਂ ਵਿਚਕਾਰ ਆਪਸੀ ਤਾਲਮੇਲ ਨੂੰ ਮਜ਼ਬੂਤ ਕਰਨਾ ਅਤੇ ਵਿਦਿਆਰਥੀਆਂ ਦੀ ਬਿਹਤਰ ਸਿੱਖਿਆ ਲਈ ਸਾਂਝੇ ਯਤਨ ਕਰਨਾ ਸੀ। ਮੰਚ ਦਾ ਸੰਚਾਲਨ ਲੈਕਚਰਾਰ ਗੁਰਮੇਲ ਸਿੰਘ ਤੇ ਦਵਿੰਦਰ ਸਿੰਘ ਨੇ ਸੰਯੁਕਤ ਤੌਰ ’ਤੇ ਨਿਭਾਇਆ। ਇਸ ਮੌਕੇ ਚੇਅਰਪਰਸਨ ਰਮਨੀਤ ਕੌਰ, ਉਪ ਚੇਅਰਮੈਨ ਰੇਨੂੰ ਬਾਲਾ, ਸਿੱਖਿਆ ਸ਼ਾਸਤਰੀ ਹੈੱਡਮਾਸਟਰ ਅਰਜਨ ਸਿੰਘ, ਸਰਪੰਚ ਸੁਰਿੰਦਰ ਕੌਰ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।
ਪਿਛਲੀ ਖ਼ਬਰ ਬੀ. ਐੱਸ. ਐਨ. ਐਲ. ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਸੁਲੱਖਣ ਪਾਲ ਪ੍ਰਧਾਨ ਬਣੇ ਅਗਲੀ ਖ਼ਬਰ ਵਿਧਾਇਕ ਜਿੰਪਾ ਨੇ 71.28 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ 5 ਸੜਕਾਂ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।