12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਖੇਡਾਂ ਵਤਨ ਪੰਜਾਬ ਵਿਚ ਡੀ. ਪੀ. ਈ. ਨੇ ਜ਼ਿਲ੍ਹੇ ਵਿਚੋਂ ਪਹਿਲਾ ਤੇ ਲੈਕਚਰਾਰ ਮਿਨਹਾਸ ਨੇ ਦੂਜਾ ਸਥਾਨ ਕੀਤਾ ਹਾਸਿਲ

ਦਸੂਹਾ, 8 ਅਕਤੂਬਰ (ਭੁੱਲਰ)-ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਜਿਥੇ ਖਿਡਾਰੀਆਂ ਨੇ ਭਾਗ ਲੈਂਦੇ ਹੋਏ ਵਧੀਆਂ ਖੇਡ ਪ੍ਰਦਰਸ਼ਨ ਕੀਤਾ ਉਥੇ ਹੀ ਅਧਿਆਪਕਾਂ ਨੇ ਵੀ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਹਿੱਸਾ ਲਿਆ, ਜਿਸ ਵਿਚ ਲੈਕਚਰਾਰ ਸਰੀਰਕ ਸਿੱਖਿਆ ਡਾ. ਕੁਲਦੀਪ ਸਿੰਘ ਮਿਨਹਾਸ ਨੇ ਸ਼ੂਟਿੰਗ ’ਚ ਅਤੇ ਡੀ.

ਅਜੀਤ ਡੈਸਕ 12-10-2026
ਦਸੂਹਾ, 8 ਅਕਤੂਬਰ (ਭੁੱਲਰ)-ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਜਿਥੇ ਖਿਡਾਰੀਆਂ ਨੇ ਭਾਗ ਲੈਂਦੇ ਹੋਏ ਵਧੀਆਂ ਖੇਡ ਪ੍ਰਦਰਸ਼ਨ ਕੀਤਾ ਉਥੇ ਹੀ ਅਧਿਆਪਕਾਂ ਨੇ ਵੀ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਹਿੱਸਾ ਲਿਆ, ਜਿਸ ਵਿਚ ਲੈਕਚਰਾਰ ਸਰੀਰਕ ਸਿੱਖਿਆ ਡਾ. ਕੁਲਦੀਪ ਸਿੰਘ ਮਿਨਹਾਸ ਨੇ ਸ਼ੂਟਿੰਗ ’ਚ ਅਤੇ ਡੀ. ਪੀ. ਈ. ਮੈਡਮ ਬਲਜਿੰਦਰ ਕੌਰ ਨੇ ਅਥਲੈਟਿਕ ’ਚ ਆਪਣੀ ਉੱਚ ਖੇਡ ਦਾ ਪ੍ਰਦਰਸ਼ਨ ਕੀਤਾ। ਡੀ. ਪੀ. ਈ. ਮੈਡਮ ਬਲਜਿੰਦਰ ਕੌਰ ਨੇ ਲੰਬੀ ਛਾਲ ’ਚ 41-50 ਸਾਲ ਉਮਰ ਵਰਗ ਵਿਚ ਭਾਗ ਲੈਂਦੇ ਹੋਏ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਹਾਸਿਲ ਕਰਨ ਵਿਚ ਕਾਮਯਾਬ ਰਹੇ। ਡਾ. ਮਿਨਹਾਸ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦੇ ਸ਼ੂਟਿੰਗ ਦੇ 10 ਮੀਟਰ ਏਅਰ ਪਿਸਟਲ ਵਿਚ 41-50 ਸਾਲ ਉਮਰ ਵਰਗ ਵਿਚ ਭਾਗ ਲੈਂਦੇ ਹੋਏ ਜ਼ਿਲ੍ਹੇ ਵਿਚ ਦੂਸਰਾ ਸਥਾਨ ਹਾਸਿਲ ਕਰਨ ’ਚ ਕਾਮਯਾਬ ਰਹੇ। ਹੁਣ ਦੋਵੇਂ ਅਧਿਆਪਕ ਰਾਜ ਪੱਧਰੀ ਖੇਡਾਂ ਵਿਚ ਹੁਸ਼ਿਆਰਪੁਰ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੇ। ਡਾ. ਮਿਨਹਾਸ ਨੇ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ’ਚ ਭਾਗ ਲੈਣ ਦਾ ਮੁੱਖ ਉਦੇਸ਼, ਆਪਣੇ ਸਕੂਲ ਦੇ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿਚ ਭਾਗ ਲੈਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਸਕੂਲ ਸਟਾਫ਼ ਵਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ।
ਪਿਛਲੀ ਖ਼ਬਰ ਕੌਲਪੁਰ ਵਿਖੇ 18ਵਾਂ ਛਿੰਝ ਮੇਲਾ 18 ਨੂੰ-ਕਿਰਨਜੀਤ ਸਿੰਘ ਕੌਲਪੁਰ ਅਗਲੀ ਖ਼ਬਰ ਪਰਗਟ ਸਿੰਘ ਦੇ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਪਾਰਟੀ ਦੀ ਹੋਰ ਮਜ਼ਬੂਤੀ ਹੋਵੇਗੀ-ਸੰਨ੍ਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।