13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਵੈੱਲਫੇਅਰ ਸੁਸਾਇਟੀ ਨੇ ਵਾਹਿਦਪੁਰ ਪੰਚਾਇਤ ਨੂੰ ਬੂਟੇ ਸੌਂਪੇ

ਗੜ੍ਹਸ਼ੰਕਰ, 12 ਅਕਤੂਬਰ (ਧਾਲੀਵਾਲ)-ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਦੇ ਮੰਤਵ ਨਾਲ ਸ਼ਿਵਾਲਿਕ ਸੋਸ਼ਲ ਵੈੱਲਫੇਅਰ ਸੁਸਾਇਟੀ ਗੜ੍ਹਸ਼ੰਕਰ ਨੇ ਪਿੰਡ ਵਾਹਿਦਪੁਰ ਦੀ ਪੰਚਾਇਤ ਨੂੰ ਵੱਖ-ਵੱਖ ਕਿਸਮਾਂ ਦੇ ਫਲਦਾਰ ਤੇ ਛਾਂਦਾਰ ਬੂਟੇ ਸੌਂਪੇ। ਇਸ ਮੌਕੇ ਸਰਪੰਚ ਬਲਵਿੰਦਰ ਸਿੰਘ ਨੇ ਸੰਸਥਾ ਦੇ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਸਾਨੂੰ ਸਾਰਿਆਂ ਨੂੰ ਇਕਮੁੱਠ ਹੋ ਕੇ ਯਤਨ ਕਰਨੇ ਚਾਹੀਦੇ ਹਨ।

ਅਜੀਤ ਡੈਸਕ 13-10-2026
ਗੜ੍ਹਸ਼ੰਕਰ, 12 ਅਕਤੂਬਰ (ਧਾਲੀਵਾਲ)-ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਦੇ ਮੰਤਵ ਨਾਲ ਸ਼ਿਵਾਲਿਕ ਸੋਸ਼ਲ ਵੈੱਲਫੇਅਰ ਸੁਸਾਇਟੀ ਗੜ੍ਹਸ਼ੰਕਰ ਨੇ ਪਿੰਡ ਵਾਹਿਦਪੁਰ ਦੀ ਪੰਚਾਇਤ ਨੂੰ ਵੱਖ-ਵੱਖ ਕਿਸਮਾਂ ਦੇ ਫਲਦਾਰ ਤੇ ਛਾਂਦਾਰ ਬੂਟੇ ਸੌਂਪੇ। ਇਸ ਮੌਕੇ ਸਰਪੰਚ ਬਲਵਿੰਦਰ ਸਿੰਘ ਨੇ ਸੰਸਥਾ ਦੇ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਸਾਨੂੰ ਸਾਰਿਆਂ ਨੂੰ ਇਕਮੁੱਠ ਹੋ ਕੇ ਯਤਨ ਕਰਨੇ ਚਾਹੀਦੇ ਹਨ। ਡਾ. ਆਤਮਜੀਤ ਸਿੰਘ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿਹਤਮੰਦ ਵਾਤਾਵਰਨ ਦੇਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਇਸ ਮੌਕੇ ਸੰਸਥਾ ਵਲੋਂ ਫੁੱਲਾ ਸਿੰਘ ਬੀਰਮਪੁਰ, ਡਾ. ਲਖਵਿੰਦਰ ਕੁਮਾਰ, ਧਰਮਜੀਤ ਸਿੰਘ ਰਾਜਾ ਨੇ ਕਿਹਾ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਉਪਰਾਲੇ ਜਾਰੀ ਰਹਿਣਗੇ। ਇਸ ਮੌਕੇ ਸਰਪੰਚ ਬਲਵਿੰਦਰ ਸਿੰਘ, ਸਤਨਾਮ ਸਿੰਘ, ਬਲਵਿੰਦਰ ਰਾਮ, ਮਨਜੀਤ ਸਿੰਘ, ਜਸਪ੍ਰੀਤ ਸਿੰਘ, ਡਾ. ਲਖਵਿੰਦਰ ਕੁਮਾਰ, ਧਰਮਜੀਤ ਸਿੰਘ ਰਾਜਾ, ਪੁਨੀਤ ਨਾਗਪਾਲ, ਸੁਖਵੰਤ ਸਿੰਘ ਤੇ ਹੋਰ ਹਾਜ਼ਰ ਹੋਏ।
ਪਿਛਲੀ ਖ਼ਬਰ ਜੋਗਾ ਸਿੰਘ ਇਬਰਾਹਿਮਪੁਰ ਤੇ ਹਰਜੀਤ ਸਿੰਘ ਭਾਤਪੁਰ ਦਾ ਕੌਮੀ ਮੀਤ ਪ੍ਰਧਾਨ ਬਣਨ ’ਤੇ ਸਵਾਗਤ ਅਗਲੀ ਖ਼ਬਰ ਖ਼ਾਲਸਾ ਕਾਲਜ ਗੜ੍ਹਦੀਵਾਲ ਵਿਖੇ ਇੰਟਰ-ਡਿਪਾਰਟਮੈਂਟ ਕੁਇਜ਼ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।