14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਕਤਲ ਦੀ ਖ਼ਬਰ ਬੇਹੱਦ ਦੁਖਦਾਈ-ਸੰਗਤ ਸਿੰਘ ਗਿਲਜੀਆਂ

ਟਾਂਡਾ ਉੜਮੁੜ, 13 ਅਕਤੂਬਰ (ਭਗਵਾਨ ਸਿੰਘ ਸੈਣੀ)-ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਕਤਲ ਦੀ ਖ਼ਬਰ ਬੇਹੱਦ ਦੁਖਦਾਈ ਹੈ ਅਤੇ ਭਗਵੰਤ ਮਾਨ ਸਰਕਾਰ ਦੀ ਅਖੌਤੀ ‘ਯੁੱਧ ਨਸ਼ਿਆਂ ਵਿਰੁੱਧ’ ਦੀ ਹਕੀਕਤ ਹੈ। ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ ਨੇ ਕੀਤਾ।

ਅਜੀਤ ਡੈਸਕ 14-10-2026
ਟਾਂਡਾ ਉੜਮੁੜ, 13 ਅਕਤੂਬਰ (ਭਗਵਾਨ ਸਿੰਘ ਸੈਣੀ)-ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਕਤਲ ਦੀ ਖ਼ਬਰ ਬੇਹੱਦ ਦੁਖਦਾਈ ਹੈ ਅਤੇ ਭਗਵੰਤ ਮਾਨ ਸਰਕਾਰ ਦੀ ਅਖੌਤੀ ‘ਯੁੱਧ ਨਸ਼ਿਆਂ ਵਿਰੁੱਧ’ ਦੀ ਹਕੀਕਤ ਹੈ। ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ ਨੇ ਕੀਤਾ। ਗਿਲਜੀਆਂ ਨੇ ਆਖਿਆ ਕਿ ਪੰਜਾਬ ਵਿਚ ਨਸ਼ਾ ਮਾਫ਼ੀਆ ਦੇ ਹੌਸਲੇ ਬੁਲੰਦ ਹਨ, ਜਦਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੇ ਕਤਲ ਹੋ ਰਹੇ ਹਨ। ਕਿਤ ੇ ਗੋਲੀਆਂ ਮਾਰੀਆਂ ਜਾਂਦੀਆਂ ਹਨ, ਤੇ ਕਿਤੇ ਲੋਕਾਂ ਨੂੰ ਸਲਫ਼ਾਸ ਖਾਣ ਵਰਗੇ ਕਦਮ ਚੁੱਕਣ ਲਈ ਮਜਬੂਰ ਕੀਤਾ ਜਾਂਦਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਦੀ ਨਾਲਾਇਕੀ ਕਾਰਨ ਅੱਜ ਪਿੰਡ ਪਿੰਡ ਵਿਚ ਨਸ਼ਾ ਵਿਕ ਰਿਹਾ ਹੈ ਤੇ ਪੰਜਾਬ ਵਿਚ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਿਆ ਹੈ। ਨਿੱਤ ਕਤਲੋ ਗਾਰਤ ਲੁੱਟਾਂ ਖੋਹਾਂ ਅਤੇ ਗੈਂਗਸਟਰਾਂ ਦੀਆਂ ਧਮਕੀਆਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਪੰਜਾਬ ਵਿਚ ਪੁਲਿਸ ਕਰਮਚਾਰੀਆਂ ਦੇ ਕਤਲ ਹੋ ਰਹੇ ਹਨ। ਇਨ੍ਹਾਂ ਹਲਾਤਾਂ ਵਿਚ ਆਮ ਨਾਗਰਿਕ ਆਪਣੇ ਆਪ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਆਖਿਆ ਕਿ ਸਰਕਾਰ ਦੇ ਇਸ ‘ਨਸ਼ਾ ਮਾਫ਼ੀਆ’ ਨਾਲ ਗੱਠਜੋੜ ਨੂੰ ਕਾਂਗਰਸ ਪਾਰਟੀ ਜੜ੍ਹੋਂ ਪੁੱਟ ਕੇ ਸੁੱਟੇਗੀ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਲਈ ‘ਆਪ’ ਸਰਕਾਰ ਜ਼ਿੰਮੇਵਾਰ-ਭੁੱਲੇਵਾਲ ਰਾਠਾਂ ਅਗਲੀ ਖ਼ਬਰ ਲਾਇਨਜ਼ ਕਲੱਬ ਵਲੋਂ ਮੁਫ਼ਤ ਮੈਡੀਕਲ ਕੈਂਪ, 325 ਮਰੀਜ਼ਾਂ ਦੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।