ਖੇਡਾਂ ਵਤਨ ਪੰਜਾਬ ਦੀਆਂ ਤਾਇਕਵਾਂਡੋ ’ਚ ਖੜਕਾਂ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਚਾਰ ਸੋਨੇ ਦੇ ਤਗਮੇ
ਹੁਸ਼ਿਆਰਪੁਰ, 13 ਅਕਤੂਬਰ (ਹਰਪ੍ਰੀਤ ਕੌਰ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਤਾਈਕਵਾਂਡੋ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੜਕਾਂ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਰ ਸੋਨੇ ਦੇ ਤਗਮੇ ਜਿੱਤੇ ਤੇ ਰਾਜ ਪੱਧਰੀ ਮੁਕਾਬਲਿਆਂ ਲਈ ਆਪਣੀ ਜਗ੍ਹਾ ਬਣਾਈ। ਸੋਨੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਵਿਚ ਅਮਨਪ੍ਰੀਤ ਲਾਲ, ਯੋਏਲ ਭਾਟੀਆ, ਜਸਮੀਤ ਕੌਰ ਤੇ ਰਾਧਾ ਦੇਵੀ ਸ਼ਾਮਲ ਹਨ।
ਹੁਸ਼ਿਆਰਪੁਰ, 13 ਅਕਤੂਬਰ (ਹਰਪ੍ਰੀਤ ਕੌਰ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਤਾਈਕਵਾਂਡੋ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੜਕਾਂ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਰ ਸੋਨੇ ਦੇ ਤਗਮੇ ਜਿੱਤੇ ਤੇ ਰਾਜ ਪੱਧਰੀ ਮੁਕਾਬਲਿਆਂ ਲਈ ਆਪਣੀ ਜਗ੍ਹਾ ਬਣਾਈ। ਸੋਨੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਵਿਚ ਅਮਨਪ੍ਰੀਤ ਲਾਲ, ਯੋਏਲ ਭਾਟੀਆ, ਜਸਮੀਤ ਕੌਰ ਤੇ ਰਾਧਾ ਦੇਵੀ ਸ਼ਾਮਲ ਹਨ। ਇਸ ਤੋਂ ਇਲਾਵਾ ਕਰਨ ਤੇ ਨਵਜੋਤ ਨੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਸਕੂਲ ਦੇ ਪ੍ਰਿੰਸੀਪਲ ਤਰਲੋਚਨ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ। ਇਸ ਮੌਕੇ ਕੋਚ ਅਜੈ ਕੁਮਾਰ, ਮੋਨਿਕਾ ਰਾਣਾ, ਸਨੇਹ ਲਤਾ, ਪਰਮਿੰਦਰ ਸਿੰਘ, ਸੁਸ਼ਮਾ ਦੇਵੀ, ਮੋਨਿਕਾ ਰਾਣਾ, ਵਿਜੈ ਕਲਸੀ, ਨਿਧੀ ਸ਼ਰਮਾ, ਦਲਜੀਤ ਕਿੰਡ, ਮੀਨਾਕਸ਼ੀ ਕਪੂਰ, ਰਾਜੀਵ ਸ਼ਰਮਾ, ਰਮਣੀਕ ਸਿੰਘ ਘੁੰਮਣ, ਰਵੀ ਕੁਮਾਰ, ਅਮਨਪ੍ਰੀਤ ਕੌਰ, ਮਨਜੀਤ ਸਿੰਘ, ਚਮਨ ਲਾਲ ਆਦਿ ਹਾਜ਼ਰ ਸਨ।