14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਵਿਧਾਇਕ ਜਿੰਪਾ ਵਲੋਂ ਨਵੀਂ ਆਬਾਦੀ ਸਕੂਲ ਨੂੰ ਵਾਟਰ ਕੂਲਰ ਤੇ ਵਾਟਰ ਪਿਊਰੀਫਾਇਰ ਭੇਟ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਨਵੀਂ ਆਬਾਦੀ ‘ਚ ਵਿਦਿਆਰਥੀਆਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਾਟਰ ਕੂਲਰ ਅਤੇ ਵਾਟਰ ਪਿਊਰੀਫਾਇਰ ਭੇਟ ਕੀਤੇ ਗਏ। ਇਸ ਪਹਿਲਕਦਮੀ ਨਾਲ ਸਕੂਲ ਦੇ ਵਿਦਿਆਰਥੀਆਂ ਨੂੰ ਸਾਫ਼ ਅਤੇ ਸ਼ੁੱਧ ਪੀਣ ਵਾਲਾ ਪਾਣੀ ਉਪਲਬਧ ਕਰਵਾਉਣ ਵਿਚ ਮਦਦ ਮਿਲੇਗੀ।

ਅਜੀਤ ਡੈਸਕ 14-10-2026
ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਨਵੀਂ ਆਬਾਦੀ ‘ਚ ਵਿਦਿਆਰਥੀਆਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਾਟਰ ਕੂਲਰ ਅਤੇ ਵਾਟਰ ਪਿਊਰੀਫਾਇਰ ਭੇਟ ਕੀਤੇ ਗਏ। ਇਸ ਪਹਿਲਕਦਮੀ ਨਾਲ ਸਕੂਲ ਦੇ ਵਿਦਿਆਰਥੀਆਂ ਨੂੰ ਸਾਫ਼ ਅਤੇ ਸ਼ੁੱਧ ਪੀਣ ਵਾਲਾ ਪਾਣੀ ਉਪਲਬਧ ਕਰਵਾਉਣ ਵਿਚ ਮਦਦ ਮਿਲੇਗੀ। ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਬੱਚਿਆਂ ਦੀ ਸਿਹਤ ਤੇ ਸਿੱਖਿਆ ਨਾਲ ਜੁੜੀਆਂ ਸਹੂਲਤਾਂ ਨੂੰ ਬਿਹਤਰ ਬਣਾਉਣਾ ਬਹੁਤ ਜ਼ਰੂਰੀ ਹੈ। ਸਕੂਲਾਂ ਵਿਚ ਸਾਫ਼ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਉਪਲਬਧ ਹੋਣ ਨਾਲ ਵਿਦਿਆਰਥੀਆਂ ਨੂੰ ਸਿਹਤਮੰਦ ਵਾਤਾਵਰਨ ਮਿਲਦਾ ਹੈ ਤੇ ਉਨ੍ਹਾਂ ਦੀਆਂ ਲੋੜਾਂ ਨੂੰ ਬਿਹਤਰ ਢੰਗ ਨਾਲ ਪੂਰਾ ਕੀਤਾ ਜਾ ਸਕਦਾ ਹੈ। ਇਸ ਮੌਕੇ ਮੇਅਰ ਪ੍ਰਵੀਨ ਸੈਣੀ, ਕੌਂਸਲਰ ਕਮਲੇਸ਼ ਰਾਣੀ, ਸਵਰਨਕਾਰ ਸੰਘ ਦੇ ਚੇਅਰਮੈਨ ਸੁਦਰਸ਼ਨ ਧੀਰ, ਅਜੇ ਸੈਣੀ, ਜ਼ਿਲ੍ਹਾ ਐਜੂਕੇਸ਼ਨ ਕੋਆਰਡੀਨੇਟਰ ਕ੍ਰਿਸ਼ਨ ਗੋਪਾਲ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਰਵਜੋਤ ਸਿੰਘ ਵਲੋਂ ਡਾ. ਬੀ. ਆਰ. ਅੰਬੇਡਕਰ ਐਜੂਕੇਸ਼ਨ ਐਂਡ ਸਕਿੱਲ ਸੈਂਟਰ ਦਾ ਉਦਘਾਟਨ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।