15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮੀਟਿੰਗ ’ਚ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਵਿਭਾਗ ਦੇ ਨਕਾਰਾਤਮਿਕ ਅਤੇ ਢਿੱਲੇ ਵਤੀਰੇ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਪੰਜਾਬ ਸਰਕਾਰ ਨੂੰ ਤਿੱਖੀ ਚਿਤਾਵਨੀ ਦਿੱਤੀ ਗਈ ਹੈ। ਯੂਨੀਅਨ ਦੇ ਸਟੇਟ ਪ੍ਰਧਾਨ ਜਸਮੇਲ ਸਿੰਘ ਦਿਉਲ, ਚੀਫ਼ ਐਡਵਾਈਜ਼ਰ ਮਹਿੰਦਰ ਪਾਲ ਸਿੰਘ ਪਟਿਆਲਾ ਤੇ ਜਨਰਲ ਸੈਕਟਰੀ ਗੁਰਜੰਟ ਸਿੰਘ ਖੰਨਾ ਨੇ ਦੱਸਿਆ ਕਿ ਪਿਛਲੇ ਦਿਨੀਂ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਿਹਤ ਮੰਤਰੀ ਵਲੋਂ ਮੁਲਾਜ਼ਮਾਂ ਨੂੰ ਮੀਟਿੰਗ ਲਈ ਬੁਲਾ ਕੇ ਜਲਦੀ ਕਾਰਵਾਈ ਦਾ ਭਰੋਸਾ ਤਾਂ ਦਿੱਤਾ ਗਿਆ, ਪਰ ਅਫ਼ਸਰਸ਼ਾਹੀ ਦੇ ਅੜੀਅਲ ਰਵੱਈਏ ਕਾਰਨ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ।

ਅਜੀਤ ਡੈਸਕ 14-10-2026
ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਵਿਭਾਗ ਦੇ ਨਕਾਰਾਤਮਿਕ ਅਤੇ ਢਿੱਲੇ ਵਤੀਰੇ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਪੰਜਾਬ ਸਰਕਾਰ ਨੂੰ ਤਿੱਖੀ ਚਿਤਾਵਨੀ ਦਿੱਤੀ ਗਈ ਹੈ। ਯੂਨੀਅਨ ਦੇ ਸਟੇਟ ਪ੍ਰਧਾਨ ਜਸਮੇਲ ਸਿੰਘ ਦਿਉਲ, ਚੀਫ਼ ਐਡਵਾਈਜ਼ਰ ਮਹਿੰਦਰ ਪਾਲ ਸਿੰਘ ਪਟਿਆਲਾ ਤੇ ਜਨਰਲ ਸੈਕਟਰੀ ਗੁਰਜੰਟ ਸਿੰਘ ਖੰਨਾ ਨੇ ਦੱਸਿਆ ਕਿ ਪਿਛਲੇ ਦਿਨੀਂ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਿਹਤ ਮੰਤਰੀ ਵਲੋਂ ਮੁਲਾਜ਼ਮਾਂ ਨੂੰ ਮੀਟਿੰਗ ਲਈ ਬੁਲਾ ਕੇ ਜਲਦੀ ਕਾਰਵਾਈ ਦਾ ਭਰੋਸਾ ਤਾਂ ਦਿੱਤਾ ਗਿਆ, ਪਰ ਅਫ਼ਸਰਸ਼ਾਹੀ ਦੇ ਅੜੀਅਲ ਰਵੱਈਏ ਕਾਰਨ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਅਫ਼ਸਰਸ਼ਾਹੀ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਮੁਲਾਜ਼ਮਾਂ ਵਲੋਂ ਭ੍ਰਿਸ਼ਟ ਤੇ ਗ਼ੈਰ-ਜ਼ਿੰਮੇਵਾਰ ਅਫ਼ਸਰਾਂ ਖ਼ਿਲਾਫ਼ ਲਿਖਤੀ ਸ਼ਿਕਾਇਤਾਂ ਦਿੱਤੀਆਂ ਗਈਆਂ ਸਨ ਪਰ ਉੱਚ ਅਧਿਕਾਰੀਆਂ ਵਲੋਂ ਉਨ੍ਹਾਂ ਸ਼ਿਕਾਇਤਾਂ ’ਤੇ ਕਾਰਵਾਈ ਕਰਨ ਦੀ ਬਜਾਏ, ਉਲਟਾ ਦੋਸ਼ੀ ਅਫ਼ਸਰਸ਼ਾਹੀ ਨੂੰ ਅੱਖੋਂ-ਪਰੋਖੇ ਕਰਕੇ ਉਨ੍ਹਾਂ ਦਾ ਸਾਥ ਦਿੱਤਾ ਜਾ ਰਿਹਾ ਹੈ। ਵਿਭਾਗ ਦਾ ਇਹ ਮਾਰੂ ਵਤੀਰਾ ਤੇ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨਾ ਹੁਣ ਬਰਦਾਸ਼ਤ ਤੋਂ ਬਾਹਰ ਹੋ ਚੁੱਕਾ ਹੈ। ਆਗੂਆਂ ਨੇ ਕਿਹਾ ਕਿ 14 ਅਕਤੂਬਰ ਨੂੰ ਪੰਜਾਬ ਸਕੱਤਰੇਤ ਵਿਖੇ ਹੋਣ ਵਾਲੀ ਸਬ-ਕਮੇਟੀ ਦੀ ਮੀਟਿੰਗ ਸਰਕਾਰ ਲਈ ਆਖ਼ਰੀ ਚੇਤਾਵਨੀ ਹੈ ਜੇਕਰ ਮੀਟਿੰਗ ’ਚ ਮੰਗਾਂ ਨਾ ਮੰਨੀਆਂ ਗਈਆਂ ਤਾਂ ਮੁਲਾਜ਼ਮ ਕੰਮ ਕਾਰ ਠੱਪ ਕਰਕੇ ਸੜਕਾਂ ਤੇ ਉੱਤਰਨ ਲਈ ਮਜਬੂਰ ਹੋਣਗੇ।
ਪਿਛਲੀ ਖ਼ਬਰ ਵਿਸ਼ਵਕਰਮਾ ਸਭਾ ਵਲੋਂ 64ਵੇਂ ਸਾਲਾਨਾ ਸਮਾਗਮ ਦਾ ਪੋਸਟਰ ਜਾਰੀ, 9 ਨੂੰ ਹੋਵੇਗਾ ਸਾਲਾਨਾ ਸਮਾਗਮ ਅਗਲੀ ਖ਼ਬਰ ਸੇਂਟ ਸੋਲਜਰ ਸਕੂਲ ਦੇ ਵਿਦਿਆਰਥੀਆਂ ਨੇ ਯੋਗਾ ਪ੍ਰੋਗਰਾਮ ’ਚ ਲਿਆ ਹਿੱਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।