ਪਰਵਿੰਦਰ ਸਿੰਘ ਝੋਟੇ ਦਾ ਕਤਲ ਸੂਬੇ ’ਚ ਨਸ਼ਾ ਤਸਕਰਾਂ ਦੀ ਚੜ੍ਹਤ ਦਾ ਸਿੱਟਾ-ਚੱਕ ਸਿੰਘਾ
ਗੜ੍ਹਸ਼ੰਕਰ, 13 ਅਕਤੂਬਰ (ਧਾਲੀਵਾਲ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਗੜ੍ਹਸ਼ੰਕਰ ਤੋਂ ਆਗੂ ਰਜਿੰਦਰ ਸਿੰਘ ਚੱਕ ਸਿੰਘਾ ਨੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦਾ ਦਿਨ ਦਿਹਾੜੇ ਕਤਲ ਕੀਤੇ ਜਾਣ ਦੀ ਘਟਨਾ ਦੀ ਕਰੜੀ ਨਿੰਦਾਂ ਕਰਦੇ ਹੋਏ ਕਿਹਾ ਕਿ ਇਸ ਘਟਨਾ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸੂਬੇ ਵਿਚ ਸਮਾਜ ਲਈ ਲੜਨ ਵਾਲੇ ਲੋਕਾਂ ਦੇ ਮੁਕਾਬਲੇ ਨਸ਼ਾ ਤਸਕਰਾਂ ਦੀ ਚੜ੍ਹਤ ਹੈ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਚਲਾਉਣ ਵਾਲੀ ਸਰਕਾਰ ਨੇ ਅਗਰ ਸੱਚ-ਮੁੱਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਹੁੰਦੀ ਤਾਂ ਪਰਵਿੰਦਰ ਸਿੰਘ ਝੋਟੇ ਨੂੰ ਨਸ਼ਿਆਂ ਖ਼ਿਲਾਫ਼ ਜੰਗ ਲੜਦਿਆਂ ਆਪਣੀ ਜਾਨ ਨਾ ਗਵਾਉਣੀ ਪੈਂਦੀ।
ਅਜੀਤ ਡੈਸਕ
14-10-2026