14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸੁਖਵਿੰਦਰ ਸਿੰਘ ਸੈਣੀ ਵਲੋਂ ਹੰਸ ਰਾਜ ਆਰੀਆ ਸਕੂਲ ਗੜ੍ਹਸ਼ੰਕਰ ਨੂੰ ਪੱਖੇ ਤੇ ਲਾਈਟਾਂ ਭੇਟ

ਗੜ੍ਹਸ਼ੰਕਰ, 13 ਅਕਤੂਬਰ (ਧਾਲੀਵਾਲ)-ਕੁਝ ਦਿਨ ਪਹਿਲਾ ਗੜ੍ਹਸ਼ੰਕਰ ਦੇ ਹੰਸ ਰਾਜ ਆਰੀਆ ਹਾਈ ਸਕੂਲ ਵਿਚ ਦਾਖ਼ਲ ਹੋ ਕੇ ਸ਼ਰਾਰਤੀ ਅਨਸਰਾਂ ਵਲੋਂ ਕੰਪਿਊਟਰ ਸੈੱਟ, ਪੱਖਿਆਂ, ਬਿਜਲੀ ਦੀ ਫਿਟਿੰਗ ਆਦਿ ਦੀ ਭੰਨ-ਤੋੜ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਸਕੂਲ ਦੇ ਅਮਰੀਕਾ ਰਹਿੰਦੇ ਪੁਰਾਣੇ ਵਿਦਿਆਰਥੀ ਸਮਾਜ ਸੇਵੀ ਸੁਖਵਿੰਦਰ ਸਿੰਘ ਸੈਣੀ ਵਲੋਂ ਸਕੂਲ ਵਾਸਤੇ 12 ਪੱਖੇ ਤੇ ਲਾਈਟਾਂ ਭੇਜੀਆਂ ਗਈਆਂ ਹਨ। ਸੁਖਵਿੰਦਰ ਸਿੰਘ ਸੈਣੀ ਨੇ ਸਕੂਲ ਵਿਚ ਸ਼ਰਾਰਤੀ ਅਨਸਰਾਂ ਵਲੋਂ ਸਮਾਨ ਦੀ ਭੰਨਤੋੜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਪੁਲਿਸ ਪ੍ਰਸ਼ਾਸਨ ਜਲਦ ਦੋਸ਼ੀਆਂ ਦੀ ਭਾਲ ਕਰਕੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਵੇ।

ਅਜੀਤ ਡੈਸਕ 14-10-2026
ਗੜ੍ਹਸ਼ੰਕਰ, 13 ਅਕਤੂਬਰ (ਧਾਲੀਵਾਲ)-ਕੁਝ ਦਿਨ ਪਹਿਲਾ ਗੜ੍ਹਸ਼ੰਕਰ ਦੇ ਹੰਸ ਰਾਜ ਆਰੀਆ ਹਾਈ ਸਕੂਲ ਵਿਚ ਦਾਖ਼ਲ ਹੋ ਕੇ ਸ਼ਰਾਰਤੀ ਅਨਸਰਾਂ ਵਲੋਂ ਕੰਪਿਊਟਰ ਸੈੱਟ, ਪੱਖਿਆਂ, ਬਿਜਲੀ ਦੀ ਫਿਟਿੰਗ ਆਦਿ ਦੀ ਭੰਨ-ਤੋੜ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਸਕੂਲ ਦੇ ਅਮਰੀਕਾ ਰਹਿੰਦੇ ਪੁਰਾਣੇ ਵਿਦਿਆਰਥੀ ਸਮਾਜ ਸੇਵੀ ਸੁਖਵਿੰਦਰ ਸਿੰਘ ਸੈਣੀ ਵਲੋਂ ਸਕੂਲ ਵਾਸਤੇ 12 ਪੱਖੇ ਤੇ ਲਾਈਟਾਂ ਭੇਜੀਆਂ ਗਈਆਂ ਹਨ। ਸੁਖਵਿੰਦਰ ਸਿੰਘ ਸੈਣੀ ਨੇ ਸਕੂਲ ਵਿਚ ਸ਼ਰਾਰਤੀ ਅਨਸਰਾਂ ਵਲੋਂ ਸਮਾਨ ਦੀ ਭੰਨਤੋੜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਪੁਲਿਸ ਪ੍ਰਸ਼ਾਸਨ ਜਲਦ ਦੋਸ਼ੀਆਂ ਦੀ ਭਾਲ ਕਰਕੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਵੇ। ਸਕੂਲ ਇੰਚਾਰਜ ਸੀਮਾ ਵਾਲੀਆ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਸੁਖਵਿੰਦਰ ਸਿੰਘ ਸੈਣੀ ਦੇ ਉਪਾਰਾਲੇ ਦੀ ਪ੍ਰਸੰਸਾ ਕੀਤੀ।
ਪਿਛਲੀ ਖ਼ਬਰ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਮਹਾਨ ਗੁਰਮਤਿ ਸਮਾਗਮ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦਾ ਕਤਲ ਸੂਬੇ ’ਚ ਨਸ਼ਾ ਤਸਕਰਾਂ ਦੀ ਚੜ੍ਹਤ ਦਾ ਸਿੱਟਾ-ਚੱਕ ਸਿੰਘਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।