15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਝੋਟੇ ਦੇ ਕਤਲ ਨੇ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ’ਤੇ ਖੜ੍ਹੇ ਕੀਤੇ ਸਵਾਲ - ਗੇਰਾ

ਹਾਜੀਪੁਰ, 14 ਅਕਤੂਬਰ (ਜੋਗਿੰਦਰ ਸਿੰਘ)- ਪੰਜਾਬ ਅੰਦਰ ਵੱਧ ਰਿਹਾ ਨਸ਼ਿਆਂ ਦਾ ਛੇਵਾਂ ਦਰਿਆ ਪੰਜਾਬ ਦੇ ਨੌਜਵਾਨਾਂ ਲਈ ਚਿੰਤਾ ਦਾ ਵੱਡਾ ਵਿਸ਼ਾ ਹੈ। ਇਹ ਪ੍ਰਗਟਾਵਾ ਕਰਦਿਆਂ ਗੁਰੂ ਨਾਨਕ ਸੇਵਾ ਸੁਸਾਇਟੀ (ਰਜਿ.)

ਅਜੀਤ ਡੈਸਕ 15-10-2026
ਹਾਜੀਪੁਰ, 14 ਅਕਤੂਬਰ (ਜੋਗਿੰਦਰ ਸਿੰਘ)- ਪੰਜਾਬ ਅੰਦਰ ਵੱਧ ਰਿਹਾ ਨਸ਼ਿਆਂ ਦਾ ਛੇਵਾਂ ਦਰਿਆ ਪੰਜਾਬ ਦੇ ਨੌਜਵਾਨਾਂ ਲਈ ਚਿੰਤਾ ਦਾ ਵੱਡਾ ਵਿਸ਼ਾ ਹੈ। ਇਹ ਪ੍ਰਗਟਾਵਾ ਕਰਦਿਆਂ ਗੁਰੂ ਨਾਨਕ ਸੇਵਾ ਸੁਸਾਇਟੀ (ਰਜਿ.) ਗੇਰਾ ਦੇ ਮੁੱਖ ਸੇਵਾਦਾਰ ਜਥੇਦਾਰ ਕਿਰਪਾਲ ਸਿੰਘ ਗੇਰਾ ਨੇ ਕਿਹਾ ਕਿ ਸੂਬਾ ਨਸ਼ਿਆਂ ਦੇ ਵੱਧ ਰਹੇ ਮਾਰੂ ਪ੍ਰਭਾਵਾਂ ਕਾਰਨ ਪ੍ਰਭਾਵਿਤ ਹੁੰਦਾ ਜਾ ਰਿਹਾ ਹੈ ਤੇ ਪੰਜਾਬ ਦੀ ਜਵਾਨੀ ਨਸ਼ਿਆਂ ’ਚ ਗ਼ਲਤਾਨ ਹੁੰਦੀ ਜਾ ਰਹੀ ਹੈ। ਉਨ੍ਹਾਂ ਮਾਨਸਾ ਵਿਚ ਨਸ਼ਾ ਵਿਕੇ੍ਰਤਾਵਾਂ ਵਲੋਂ ਚਿੱਟੇ ਦਿਨ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟੇ ਦੀ ਕੀਤੀ ਗਈ ਹੱਤਿਆ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਪੰਜਾਬ ਵਿਚ ਨਸ਼ਾ ਖ਼ਤਮ ਕਰਨ ਦੇ ਪ੍ਰਚਾਰ ਤੇ ਖ਼ਜ਼ਾਨੇ ਦਾ ਕਰੋੜਾ ਰੁਪਿਆ ਫ਼ੂਕ ਦੇਣ ਵਾਲੇ ਭਗਵੰਤ ਮਾਨ ਨੂੰ ਅਕਸ ਸ਼ੀਸ਼ਾ ਦਿਖਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਹੈ ਤੇ ਨਸ਼ਿਆਂ ਖ਼ਿਲਾਫ਼ ਬੋਲਣ ਵਾਲਿਆਂ ਦੇ ਕਤਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ 15 ਅਕਤੂਬਰ ਦੀ ਜੋ ਬੰਦ ਦੀ ਕਾਲ ਦਿੱਤੀ ਗਈ ਹੈ ਗੁਰੂ ਨਾਨਕ ਸੇਵਾ ਸੁਸਾਇਟੀ ਬੰਦ ਦੀ ਹਮਾਇਤ ਕਰਦੀ ਹੈ ਤੇ ਇਸ ਸਬੰਧ ਵਿਚ ਬਣੀ ਕਮੇਟੀ ਜੋ ਅੱਗੇ ਹੁਕਮ ਕਰੇਗੀ ਉਸ ’ਤੇ ਡਟ ਕੇ ਪਹਿਰਾ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਦੀਆਂ ਮੰਗਾਂ ਸੰਬੰਧੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਕੇਂਦਰੀ ਖੇਤੀਬਾੜੀ ਮੰਤਰੀ ਤ... ਅਗਲੀ ਖ਼ਬਰ ਬੁੱਲ੍ਹੋਵਾਲ ਵਿਖੇ ਦੁਸਹਿਰੇ ਮੌਕੇ ਸੱਭਿਆਚਾਰਕ ਮੇਲਾ 20 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।