15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟੇ ਦੀ ਮੌਤ ਨੇ ‘ਆਪ’ ਸਰਕਾਰ ਦੀ ਖੋਲ੍ਹੀ ਪੋਲ - ਅਰੁਣੇਸ਼ ਸ਼ਾਕਰ

ਮੁਕੇਰੀਆਂ, 14 ਅਕਤੂਬਰ (ਰਾਮਗੜ੍ਹੀਆ)- ਮਾਨਸਾ ਵਿਖੇ ਸਮਾਜ ਸੇਵਕ ਪਰਵਿੰਦਰ ਸਿੰਘ ਝੋਟੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ ਨੇ ‘ਆਪ’ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਛੇੜੀ ਮੁਹਿੰਮ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ। ਇਸ ਹੱਤਿਆ ਨੇ ਸਾਬਤ ਕਰ ਦਿੱਤਾ ਹੈ ਕਿ ਨਸ਼ਿਆਂ ਨੂੰ ਖ਼ਤਮ ਕਰਨ ਦੀ ਬਜਾਏ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਖ਼ਤਮ ਹੋ ਰਹੇ ਹਨ।

ਅਜੀਤ ਡੈਸਕ 15-10-2026
ਮੁਕੇਰੀਆਂ, 14 ਅਕਤੂਬਰ (ਰਾਮਗੜ੍ਹੀਆ)- ਮਾਨਸਾ ਵਿਖੇ ਸਮਾਜ ਸੇਵਕ ਪਰਵਿੰਦਰ ਸਿੰਘ ਝੋਟੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ ਨੇ ‘ਆਪ’ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਛੇੜੀ ਮੁਹਿੰਮ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ। ਇਸ ਹੱਤਿਆ ਨੇ ਸਾਬਤ ਕਰ ਦਿੱਤਾ ਹੈ ਕਿ ਨਸ਼ਿਆਂ ਨੂੰ ਖ਼ਤਮ ਕਰਨ ਦੀ ਬਜਾਏ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਖ਼ਤਮ ਹੋ ਰਹੇ ਹਨ। ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਰੁਣੇਸ਼ ਸ਼ਾਕਰ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਮਾਨਸਾ ਵਿਚ ਪਰਵਿੰਦਰ ਝੋਟੇ ਦੀ ਹੱਤਿਆ ਇਸ ਗੱਲ ਦਾ ਸਬੂਤ ਹੈ ਕਿ ਨਸ਼ਾ ਤਸਕਰਾਂ ਦੇ ਹੌਸਲੇ ਏਨੇ ਜਿਆਦਾ ਬੁਲੰਦ ਹਨ ਕਿ ਉਹ ਕਿਸੇ ਨੂੰ ਵੀ ਮਾਰ ਸਕਦੇ ਹਨ। ਉਨ੍ਹਾਂ ਕਿਹਾ ਪੁਲਿਸ ਪ੍ਰਸ਼ਾਸਨ ਦੀ ਨਕਾਮੀ ਕਾਰਨ ਅੱਜ ਇਕ ਮਾਂ ਦਾ ਪੁੱਤ ਅਤੇ ਦੋ ਬੱਚਿਆਂ ਦਾ ਪਿਓ ਦੁਨੀਆਂ ਤੋਂ ਚਲਾ ਗਿਆ। ਅਰੁਣੇਸ਼ ਸ਼ਾਕਰ ਨੇ ਕਿਹਾ ਕਿ ਜੇਕਰ ਅੱਜ ਵੀ ਨਸ਼ਾ ਤਸਕਰਾਂ ਖ਼ਿਲਾਫ਼ ਕੋਈ ਐਕਸ਼ਨ ਨਾ ਲਿਆ ਗਿਆ ਤਾਂ ਅਗਾਂਹ ਤੋਂ ਕੋਈ ਵੀ ਹੋਰ ਨਸ਼ਿਆਂ ਦੇ ਖ਼ਿਲਾਫ਼ ਆਪਣਾ ਮੂੰਹ ਨਹੀਂ ਖੋਲੇਗਾ। ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਪਰਵਿੰਦਰ ਝੋਟੇ ਦੇ ਕਾਤਲਾਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਤਾਂ ਜੋ ਅਗਾਂਹ ਤੋਂ ਕੋਈ ਵੀ ਅਜਿਹਾ ਨਾ ਕਰ ਸਕੇ।
ਪਿਛਲੀ ਖ਼ਬਰ ਇਕੋਤਰੀ ਸਮਾਗਮ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਦਾ ਕੇਂਦਰ - ਸੰਤ ਬਾਬਾ ਗੁਰਦਿਆਲ ਸਿੰਘ ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਰਕਾਰਾਂ ਦੀ ਨੈਤਿਕ ਜ਼ਿੰਮੇਵਾਰੀ - ਰਜਿੰਦਰ ਸਿੰਘ ਮਾਰਸ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।