ਚੱਬੇਵਾਲ ਪੂਰੀ ਤਰ੍ਹਾਂ ਨਾਲ ਬੰਦ ਰਿਹਾ
ਚੱਬੇਵਾਲ, 15 ਅਕਤੂਬਰ (ਰਾਜੀਵ ਭਾਰਦਵਾਜ)-ਪੰਜਾਬ ਬੰਦ ਦੇ ਸਮਰਥਨ ਵਿਚ ਚੱਬੇਵਾਲ ਪੂਰੀ ਤਰ੍ਹਾਂ ਨਾਲ ਬੰਦ ਰਿਹਾ। ਚੱਬੇਵਾਲ ਦੇ ਮੁੱਖ ਚੌਕ ਵਿਖੇ ਹੁਸ਼ਿਆਰਪੁਰ ਚੰਡੀਗੜ੍ਹ ਮੁੱਖ ਮਾਰਗ ਵਿਚ ਸਵੇਰ ਤੋਂ ਹੀ ਕਿਸਾਨ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਧਰਨਾ ਲਗਾ ਦਿੱਤਾ।
ਬੰਦ ਦੌਰਾਨ ਚੱਬੇਵਾਲ ਦੇ ਮੁੱਖ ਚੌਕ ’ਚ ਲਗਾਏ ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਅਧਿਕਾਰੀ।
16-10-2026