ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ’ਚ ਪੰਜਾਬ ਬੰਦ ਨੂੰ ਹੁਸ਼ਿਆਰਪੁਰ ’ਚ ਮਿਲਿਆ ਭਰਵਾਂ ਸਮਰਥਨ
ਹੁਸ਼ਿਆਰਪੁਰ , 15 ਅਕਤੂਬਰ ( ਬਲਜਿੰਦਰਪਾਲ ਸਿੰਘ / ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ )- ਮਾਨਸਾ ‘ ਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੇ ਵਿਰੋਧ ‘ ਚ ਪੀੜਤ ਪਰਿਵਾਰ ਤੇ ਵੱਖ - ਵੱਖ ਰਾਜਸੀ , ਧਾਰਮਿਕ , ਸਮਾਜਿਕ ਅਤੇ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੇ ਚੱਲਦਿਆਂ ਹੁਸ਼ਿਆਰਪੁਰ ਸ਼ਹਿਰ ਅਤੇ ਆਸ - ਪਾਸ ਦੇ ਇਲਾਕਿਆਂ ‘ ਚ ਮੁਕੰਮਲ ਬੰਦ ਰਿਹਾ । ਬੰਦ ਦਾ ਸਮਰਥਨ ਕਰਦਿਆਂ ਸ਼ਹਿਰ ਦੇ ਵੱਖ - ਵੱਖ ਬਾਜ਼ਾਰਾਂ ‘ ਚ ਦੁਕਾਨਦਾਰਾਂ ਅਤੇ ਵਪਾਰਕ ਅਦਾਰਿਆਂ ਨੂੰ ਬੰਦ ਰੱਖਿਆ ਗਿਆ ।
ਸ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੰਟਾ ਘਰ ਨੂੰ ਬੰਦ ਕਰਵਾਉਂਦੇ ਹੋਏ ਪ੍ਰਦਰਸ਼ਨਕਾਰੀ। ਤਸਵੀਰ : ਹਮਸ਼ਾਇਨ ਸਟੂਡੀਓ
ਹੁਸ਼ਿਆਰਪੁਰ ਵਿਖੇ ਬੰਦ ਦੌਰਾਨ ਐਸ. ਡੀ. ਐਮ. ਦਫ਼ਤਰ ਨੂੰ ਬੰਦ ਕਰਵਾਉਂਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਮੈਂਬਰ। ਤਸਵੀਰ : ਹਮਸ਼ਾਇਨ ਸਟੂਡੀਓ
16-10-2026
ਹੁਸ਼ਿਆਰਪੁਰ , 15 ਅਕਤੂਬਰ ( ਬਲਜਿੰਦਰਪਾਲ ਸਿੰਘ / ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ )- ਮਾਨਸਾ ‘ ਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੇ ਵਿਰੋਧ ‘ ਚ ਪੀੜਤ ਪਰਿਵਾਰ ਤੇ ਵੱਖ - ਵੱਖ ਰਾਜਸੀ , ਧਾਰਮਿਕ , ਸਮਾਜਿਕ ਅਤੇ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੇ ਚੱਲਦਿਆਂ ਹੁਸ਼ਿਆਰਪੁਰ ਸ਼ਹਿਰ ਅਤੇ ਆਸ - ਪਾਸ ਦੇ ਇਲਾਕਿਆਂ ‘ ਚ ਮੁਕੰਮਲ ਬੰਦ ਰਿਹਾ । ਬੰਦ ਦਾ ਸਮਰਥਨ ਕਰਦਿਆਂ ਸ਼ਹਿਰ ਦੇ ਵੱਖ - ਵੱਖ ਬਾਜ਼ਾਰਾਂ ‘ ਚ ਦੁਕਾਨਦਾਰਾਂ ਅਤੇ ਵਪਾਰਕ ਅਦਾਰਿਆਂ ਨੂੰ ਬੰਦ ਰੱਖਿਆ ਗਿਆ । ਇਸ ਮੌਕੇ ਵੱਖ - ਵੱਖ ਜਥੇਬੰਦੀਆਂ ਨੇ ਸ਼ਹਿਰ ‘ ਚ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ । ਇਸ ਮੌਕੇ ਸ਼ਹਿਰ ‘ ਚ ਖੁੱਲ੍ਹੀਆਂ ਇਕਾ - ਦੁੱਕਾ ਦੁਕਾਨਾਂ ਸਮੇਤ ਵਿੱਦਿਅਕ ਤੇ ਵਪਾਰਕ ਅਦਾਰਿਆਂ ਨੂੰ ਵੀ ਪ੍ਰਦਰਸ਼ਨਕਾਰੀਆਂ ਵਲੋਂ ਬੰਦ ਕਰਵਾਇਆ । ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਦੇ ਡੀ . ਜੀ . ਪੀ . ਗੌਰਵ ਯਾਦਵ ਤੁਰੰਤ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇਣ । ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲਿਆਂ ਦੀ ਸੁਰੱਖਿਆ ਕਰਨ ‘ ਚ ਪੰਜਾਬ ਪੁਲਿਸ ਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਏ ਹਨ ਅਤੇ ਸਰਕਾਰ ਤੇ ਪੁਲਿਸ ਦੀ ਮਿਲ ਰਹੀ ਸ਼ਹਿ ਦੇ ਚੱਲਦਿਆਂ ਨਸ਼ਾ ਤਸਕਰਾਂ ਦੇ ਹੌਸਲੇ ਬੁਲੰਦ ਹੋਏ ਹਨ । ਇਸ ਮੌਕੇ ਆਗੂਆਂ ਨੇ ਕਿਹਾ ਕਿ ਸੂਬੇ ‘ ਚ ਸਰਕਾਰ ਵਲੋਂ ਨਸ਼ੇ ਨੂੰ ਖ਼ਤਮ ਕਰਨ ਦੇ ਵੱਡੇ - ਵੱਡੇ ਦਾਅਵੇ ਕੀਤੇ ਜਾ ਰਹੇ ਹਨ , ਜਦਕਿ ਜ਼ਮੀਨੀ ਪੱਧਰ ‘ ਤੇ ਹਕੀਕਤ ਕੁੱਝ ਹੋਰ ਸਾਹਮਣੇ ਆ ਰਹੀ ਹੈ । ਉਨ੍ਹਾਂ ਕਿਹਾ ਕਿ ਨਾ ਸਿਰਫ਼ ਸ਼ਹਿਰਾਂ ਤੇ ਕਸਬਿਆਂ ‘ ਚ , ਬਲਕਿ ਪਿੰਡਾਂ ‘ ਚ ਵੀ ਨਸ਼ਾ ਧੜੱਲੇ ਨਾਲ ਵਿਕ ਰਿਹਾ ਹੈ ਅਤੇ ਜੇਕਰ ਕੋਈ ਇਸ ਖ਼ਿਲਾਫ਼ ਆਵਾਜ਼ ਬੁਲੰਦ ਕਰਦਾ ਹੈ ਤਾਂ ਉਸ ਦਾ ਹਸ਼ਰ ਮਾੜਾ ਹੁੰਦਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ , ਕਿਉਂਕਿ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਦੀ ਪੁਸ਼ਤ - ਪਨਾਹੀ ਖ਼ੁਦ ਸਰਕਾਰੀ ਨੁਮਾਇੰਦੇ ਤੇ ਪੁਲਿਸ ਅਧਿਕਾਰੀ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਠੋਸ ਕਾਰਵਾਈ ਨਾ ਕੀਤੀ ਤਾਂ ਜਥੇਬੰਦੀਆਂ ਵਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ । ਪੰਜਾਬ ਬੰਦ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਵਲੋਂ ਵੀ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ । ਇਸੇ ਤਰ੍ਹਾਂ ਸਥਾਨਕ ਫਗਵਾੜਾ ਬਾਈਪਾਸ ‘ ਤੇ ਵੀ ਕਿਸਾਨ ਜਥੇਬੰਦੀਆਂ ਵਲੋਂ ਚੱਕਾ ਜਾਮ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ । ਇਸ ਮੌਕੇ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਕਾਰ ਉਸ ਸਮੇਂ ਤਿੱਖੀ ਬਹਿਸ ਛਿੜ ਗਈ , ਜਦੋਂ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਨੂੰ ਘੱਟ ਦੇਖਦਿਆਂ ਪੁਲਿਸ ਵਲੋਂ ਜਬਰੀ ਉਨ੍ਹਾਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਗਈ । ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਹੋਰਨਾਂ ਸਮਰਥਕਾਂ ਨੂੰ ਵੀ ਮੌਕੇ ‘ ਤੇ ਬੁਲਾ ਲਿਆ ਤੇ ਸਰਕਾਰ ਖ਼ਿਲਾਫ਼ ਜੰਮ ਕੇ ਭੜਾਸ ਕੱਢੀ । ਇਸ ਮੌਕੇ ਕਿਸਾਨ ਆਗੂ ਹਰਪਾਲ ਸਿੰਘ ਸੰਘਾ ਨੇ ਕਿਹਾ ਕਿ ਸੂਬੇ ‘ ਚ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਨੌਜਵਾਨਾਂ ਨੂੰ ਯੋਜਨਾਬੱਧ ਤਰੀਕੇ ਨਾਲ ਨਿਸ਼ਾਨਾ ਬਣਾਇਆ ਜਾ ਰਿਹਾ ਹੈ । ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਦੇ ਉਚ ਅਧਿਕਾਰੀ ਹੀ ਨਸ਼ਾ ਤਸਕਰਾਂ ਨਾਲ ਮਿਲੇ ਹੋਏ ਹਨ ਤੇ ਇਨਸਾਫ਼ ਮੰਗ ਰਹੇ ਲੋਕਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ । ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਪਰਵਿੰਦਰ ਸਿੰਘ ਝੋਟੇ ਦੇ ਕਾਤਲਾਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾਵਾਂ ਨਹੀਂ ਮਿਲ ਜਾਂਦੀਆਂ , ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ । ਇਸ ਮੌਕੇ ਰਣਜੀਤ ਸਿੰਘ ਸਾਹਰੀ , ਐਡਵੋਕੇਟ ਪਲਵਿੰਦਰ ਸਿੰਘ ਮਾਨਾ , ਕਰਨੈਲ ਸਿੰਘ ਲਵਲੀ ਆਦਿ ਹਾਜ਼ਰ ਸਨ ।